For the best experience, open
https://m.punjabitribuneonline.com
on your mobile browser.
Advertisement

ਸਿਮਰਨਜੀਤ ਸਿੰਘ ਮਾਨ ਵੱਲੋਂ ਪਿੰਡਾਂ ਵਿੱਚ ਚੋਣ ਰੈਲੀਆਂ

10:50 AM May 11, 2024 IST
ਸਿਮਰਨਜੀਤ ਸਿੰਘ ਮਾਨ ਵੱਲੋਂ ਪਿੰਡਾਂ ਵਿੱਚ ਚੋਣ ਰੈਲੀਆਂ
Advertisement

ਪੱਤਰ ਪ੍ਰੇਰਕ
ਦਿੜ੍ਹਬਾ ਮੰਡੀ, 10 ਮਈ
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਤੇ ਪਾਰਟੀ ਦੇ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੇ ਅੱਜ ਹਲਕੇ ਦੇ ਪਿੰਡ ਤੂਰਬੰਜਾਰਾ, ਢੰਡੋਲੀ ਕਲਾਂ, ਛਾਹੜ, ਗੁੱਜਰਾਂ, ਖੜਿਆਲ ਸਮੇਤ ਵੱਖ-ਵੱਖ ਥਾਵਾਂ ’ਤੇ ਸੰਗਤ ਦਰਸ਼ਨ ਕਰ ਕੇ ਸੂਬੇ ਦੀ ਖੁਸ਼ਹਾਲੀ ਤੇ ਲੋਕ ਹੱਕਾਂ ਦੀ ਰਾਖੀ ਲਈ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣ ਦੀ ਅਪੀਲ ਕੀਤੀ।
ਪਿੰਡਾਂ ਵਿੱਚ ਸੰਗਤ ਦਰਸ਼ਨਾਂ ਦੌਰਾਨ ਹੋਏ ਭਰਵੇਂ ਇਕੱਠਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਮਾਨ ਨੇ ਕਿਹਾ ਕਿ ਇੱਕੋ ਪੰਥਕ ਪਾਰਟੀ ਹੈ, ਜੋ ਪਿਛਲੇ 40 ਸਾਲਾਂ ਤੋਂ ਲੋਕ ਹੱਕਾਂ ਦੀ ਰਾਖੀ ਲਈ ਲਗਾਤਾਰ ਪਹਿਰਾ ਦੇ ਰਹੀ ਹੈ ਅਤੇ ਲੋਕਾਂ ਹਿੱਤਾਂ ਲਈ ਲੜੇ ਜਾਣ ਵਾਲੇ ਹਰੇਕ ਸੰਘਰਸ਼ ਵਿੱਚ ਭਾਗ ਲੈਂਦੀ ਪਰੰ ਜ਼ਿਮਨੀ ਚੋਣ ਜਿੱਤਣ ਮਗਰੋਂ ਬੇਸ਼ੱਕ ਉਨ੍ਹਾਂ ਨੂੰ ਹਲਕੇ ਦੀ ਸੇਵਾ ਲਈ ਬਹੁਤ ਘੱਟ ਸਮਾਂ ਮਿਲਿਆ ਪਰ ਉਨ੍ਹਾਂ ਨੇ ਆਪਣੇ ਵੱਲੋਂ ਹਲਕੇ ਦੀ ਤਰੱਕੀ ਲਈ ਹਰ ਸੰਭਵ ਕੋਸ਼ਿਸ਼ ਕੀਤੀ ਹੈ ਅਤੇ ਹਰ ਵਰਗ ਦੇ ਲੋਕਾਂ ਦੀ ਆਵਾਜ਼ ਸੰਸਦ ਵਿੱਚ ਉਠਾਉਣ ਦੇ ਉਪਰਾਲੇ ਕੀਤੇ ਗਏ ਹਨ।

Advertisement

Advertisement
Advertisement
Advertisement
Author Image

sukhwinder singh

View all posts

Advertisement