For the best experience, open
https://m.punjabitribuneonline.com
on your mobile browser.
Advertisement

ਮਹਿਲਾ ਕਾਂਗਰਸ ਵੱਲੋਂ ਯਾਮਿਨੀ ਗੋਮਰ ਦੇ ਹੱਕ ’ਚ ਚੋਣ ਰੈਲੀ

07:16 AM May 23, 2024 IST
ਮਹਿਲਾ ਕਾਂਗਰਸ ਵੱਲੋਂ ਯਾਮਿਨੀ ਗੋਮਰ ਦੇ ਹੱਕ ’ਚ ਚੋਣ ਰੈਲੀ
ਪੱਤਰ ਪ੍ਰੇਰਕ ਫਗਵਾੜਾ, 22 ਮਈ ਹੁਸ਼ਿਆਰਪੁਰ ਤੋਂ ਕਾਂਗਰਸੀ ਉਮੀਦਵਾਰ ਯਾਮਿਨੀ ਗੋਮਰ ਦੇ ਹੱਕ ’ਚ ਮਹਿਲਾ ਕਾਂਗਰਸ ਵੱਲੋਂ ਚੋਣ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੰਗੀਤਾ ਧੀਰ ਦੀ ਪ੍ਰਧਾਨਗੀ ਹੇਠ ਕੀਤੀ ਗਈ ਜਿਸ ’ਚ ਮਹਿਲਾ ਕਾਂਗਰਸ ਪੰਜਾਬ ਦੀ ਪ੍ਰਧਾਨ ਗੁਰਸ਼ਰਨ ਰੰਧਾਵਾ ਤੇ ਸੋਸ਼ਲ ਮੀਡੀਆ ਇੰਚਾਰਜ ਤੇ ਪੰਜਾਬ ਆਬਜ਼ਰਵਰ ਨਤਾਸ਼ਾ ਸ਼ਰਮਾ ਸ਼ਾਮਲ ਹੋਏ। ਉਨ੍ਹਾਂ ਕੇਂਦਰ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਮੋਦੀ ਸਰਕਾਰ ਦੇ 10 ਸਾਲਾਂ ਦੇ ਸ਼ਾਸਨ ਦੇ ਮਾੜੇ ਪ੍ਰਭਾਵਾਂ ਨੂੰ ਸਿਰਫ਼ ਔਰਤਾਂ ਹੀ ਜਾਣਦੀਆਂ ਹਨ, ਜਿਨ੍ਹਾਂ ਦਾ ਰਸੋਈ ਦਾ ਬਜਟ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਉੱਜਵਲਾ ਯੋਜਨਾ ਤਹਿਤ ਮੁਫਤ ਗੈਸ ਕੁਨੈਕਸ਼ਨ ਦੇਣ ਦੀ ਗੱਲ ਕਰਦੀ ਹੈ ਪਰ ਅੱਜ 400 ਰੁਪਏ ਦਾ ਰਸੋਈ ਗੈਸ ਸਿਲੰਡਰ 1000 ਰੁਪਏ ਵਿੱਚ ਮਿਲ ਰਿਹਾ ਹੈ। ਉਨ੍ਹਾਂ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਕੇਂਦਰ ’ਚ ਰਾਹੁਲ ਗਾਂਧੀ ਦੀ ਅਗਵਾਈ ’ਚ ਇੰਡੀਆ ਗੱਠਜੋੜ ਸਰਕਾਰ ਦੇ ਗਠਨ ਲਈ ਵੋਟ ਦੇਣ। ਇਸ ਮੌਕੇ ਸੋਨੀਆ ਮਹੰਤ, ਜਨਰਲ ਸਕੱਤਰ ਜੋਤੀ ਬੱਗਾ ਜਲੰਧਰ, ਸੀਨੀਅਰ ਆਗੂ ਮੀਨਾਕਸ਼ੀ ਵਰਮਾ ਸ਼ਿਵੰਦਰ ਨਿਸ਼ਚਲ, ਸਾਬਕਾ ਜ਼ਿਲ੍ਹਾ ਪ੍ਰਧਾਨ ਸਰਜੀਵਨ ਲਤਾ ਸ਼ਰਮਾ, ਬਲਾਕ ਪ੍ਰਧਾਨ ਰਣਜੀਤ ਕੌਰ ਰਾਣੀ, ਸਾਬਕਾ ਕੌਂਸਲਰ ਸੀਤਾ ਦੇਵੀ ਤੇ ਵੰਦਨਾ ਸ਼ਰਮਾ ਵੀ ਹਾਜ਼ਰ ਸਨ।
Advertisement

ਪੱਤਰ ਪ੍ਰੇਰਕ
ਫਗਵਾੜਾ, 22 ਮਈ
ਹੁਸ਼ਿਆਰਪੁਰ ਤੋਂ ਕਾਂਗਰਸੀ ਉਮੀਦਵਾਰ ਯਾਮਿਨੀ ਗੋਮਰ ਦੇ ਹੱਕ ’ਚ ਮਹਿਲਾ ਕਾਂਗਰਸ ਵੱਲੋਂ ਚੋਣ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੰਗੀਤਾ ਧੀਰ ਦੀ ਪ੍ਰਧਾਨਗੀ ਹੇਠ ਕੀਤੀ ਗਈ ਜਿਸ ’ਚ ਮਹਿਲਾ ਕਾਂਗਰਸ ਪੰਜਾਬ ਦੀ ਪ੍ਰਧਾਨ ਗੁਰਸ਼ਰਨ ਰੰਧਾਵਾ ਤੇ ਸੋਸ਼ਲ ਮੀਡੀਆ ਇੰਚਾਰਜ ਤੇ ਪੰਜਾਬ ਆਬਜ਼ਰਵਰ ਨਤਾਸ਼ਾ ਸ਼ਰਮਾ ਸ਼ਾਮਲ ਹੋਏ। ਉਨ੍ਹਾਂ ਕੇਂਦਰ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਮੋਦੀ ਸਰਕਾਰ ਦੇ 10 ਸਾਲਾਂ ਦੇ ਸ਼ਾਸਨ ਦੇ ਮਾੜੇ ਪ੍ਰਭਾਵਾਂ ਨੂੰ ਸਿਰਫ਼ ਔਰਤਾਂ ਹੀ ਜਾਣਦੀਆਂ ਹਨ, ਜਿਨ੍ਹਾਂ ਦਾ ਰਸੋਈ ਦਾ ਬਜਟ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਉੱਜਵਲਾ ਯੋਜਨਾ ਤਹਿਤ ਮੁਫਤ ਗੈਸ ਕੁਨੈਕਸ਼ਨ ਦੇਣ ਦੀ ਗੱਲ ਕਰਦੀ ਹੈ ਪਰ ਅੱਜ 400 ਰੁਪਏ ਦਾ ਰਸੋਈ ਗੈਸ ਸਿਲੰਡਰ 1000 ਰੁਪਏ ਵਿੱਚ ਮਿਲ ਰਿਹਾ ਹੈ। ਉਨ੍ਹਾਂ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਕੇਂਦਰ ’ਚ ਰਾਹੁਲ ਗਾਂਧੀ ਦੀ ਅਗਵਾਈ ’ਚ ਇੰਡੀਆ ਗੱਠਜੋੜ ਸਰਕਾਰ ਦੇ ਗਠਨ ਲਈ ਵੋਟ ਦੇਣ। ਇਸ ਮੌਕੇ ਸੋਨੀਆ ਮਹੰਤ, ਜਨਰਲ ਸਕੱਤਰ ਜੋਤੀ ਬੱਗਾ ਜਲੰਧਰ, ਸੀਨੀਅਰ ਆਗੂ ਮੀਨਾਕਸ਼ੀ ਵਰਮਾ ਸ਼ਿਵੰਦਰ ਨਿਸ਼ਚਲ, ਸਾਬਕਾ ਜ਼ਿਲ੍ਹਾ ਪ੍ਰਧਾਨ ਸਰਜੀਵਨ ਲਤਾ ਸ਼ਰਮਾ, ਬਲਾਕ ਪ੍ਰਧਾਨ ਰਣਜੀਤ ਕੌਰ ਰਾਣੀ, ਸਾਬਕਾ ਕੌਂਸਲਰ ਸੀਤਾ ਦੇਵੀ ਤੇ ਵੰਦਨਾ ਸ਼ਰਮਾ ਵੀ ਹਾਜ਼ਰ ਸਨ।

Advertisement

Advertisement
Author Image

sukhwinder singh

View all posts

Advertisement
Advertisement
×