ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੋਣਾਂ ਦੇ ਨਤੀਜੇ ਭਾਜਪਾ ਲਈ ਸਬਕ: ਥਰੂਰ

07:17 AM Jun 05, 2024 IST
ਜਿੱਤਣ ਮਗਰੋਂ ਖ਼ੁਸ਼ੀ ਦੇ ਰੌਂਅ ਵਿੱਚ ਕਾਂਗਰਸ ਆਗੂ ਸ਼ਸ਼ੀ ਥਰੂਰ। -ਫੋਟੋ: ਪੀਟੀਆਈ

ਤਿਰੂਵਨੰਤਪੁਰਮ, 4 ਜੂਨ
ਲੋਕ ਸਭਾ ਹਲਕਾ ਤਿਰੂਵਨੰਤਪੁਰਮ ਤੋਂ ਲਗਾਤਾਰ ਚੌਥੀ ਵਾਰ ਜਿੱਤਣ ਵਾਲੇ ਕਾਂਗਰਸ ਉਮੀਦਵਾਰ ਸ਼ਸ਼ੀ ਥਰੂਰ ਨੇ ਅੱਜ ਇੱਥੇ ਕਿਹਾ ਕਿ ਇਹ ਚੋਣ ਨਤੀਜੇ ਭਾਜਪਾ ਲਈ ਸਬਕ ਹਨ ਕਿ ਜਦੋਂ ਉਹ ਫਿਰਕਾਪ੍ਰਸਤੀ ਦੀ ਬਜਾਏ ਵਿਕਾਸ ਵਰਗੇ ਰਾਹ ’ਤੇ ਚੱਲਦੀ ਹੈ ਤਾਂ ਉਹ ਬਿਹਤਰ ਪ੍ਰਦਰਸ਼ਨ ਕਰਦੀ ਹੈ। ਥਰੂਰ ਨੇ ਕਿਹਾ ਕਿ ਵੋਟਰਾਂ ਨੇ ਭਾਜਪਾ ਨੂੰ ਸੰਦੇਸ਼ ਦਿੱਤਾ ਹੈ ਕਿ ਉਨ੍ਹਾਂ ਦੇ ਸ਼ਾਸਨ ਵਿੱਚ ਵੱਡੇ ਪੱਧਰ ’ਤੇ ਸੁਧਾਰ ਕਰਨ ਦੀ ਲੋੜ ਹੈ। ਅੱਜ ਸ਼ਸ਼ੀ ਥਰੂਰ ਨੇ ਭਾਜਪਾ ਦੇ ਰਾਜੀਵ ਚੰਦਰਸ਼ੇਖਰ ਨੂੰ 16,077 ਵੋਟਾਂ ਨਾਲ ਹਰਾਇਆ। ਕਾਂਗਰਸ ਆਗੂ ਨੇ ਕਿਹਾ, ‘‘ਮੈਂ ਹਮੇਸ਼ਾ ਮਹਿਸੂਸ ਕੀਤਾ ਕਿ ਕੇਰਲ ਵਿੱਚ ਭਾਜਪਾ ਆਪਣੇ ਸੰਦੇਸ਼ਾਂ ਰਾਹੀਂ ਫਿਰਕਾਪ੍ਰਸਤੀ ਦੀਆਂ ਹੱਦਾਂ ਪਾਰ ਕਰ ਰਹੀ ਹੈ।’’ -ਪੀਟੀਆਈ

Advertisement

Advertisement