ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੋਣ ਨਤੀਜੇ ਐਗਜ਼ਿਟ ਪੋਲ ਦਾ ਵਹਿਮ ਕੱਢ ਦੇਣਗੇ: ਗੜ੍ਹੀ

09:01 AM Jun 03, 2024 IST
ਪਾਰਟੀ ਵਰਕਰਾਂ ਦੀ ਡਿਊਟੀ ਲਾਉਂਦੇ ਹੋਏ ਬਸਪਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਤੇ ਵਿਧਾਇਕ ਨਛੱਤਰ ਪਾਲ।-ਫੋਟੋ: ਮਜਾਰੀ

ਨਿੱਜੀ ਪੱਤਰ ਪ੍ਰੇਰਕ
ਨਵਾਂ ਸ਼ਹਿਰ, 2 ਜੂਨ
ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਹੈ ਕਿ ਐਗਜ਼ਿਟ ਪੋਲ ਦੇ ਨਤੀਜਿਆਂ ਦਾ ਸਾਰਾ ਵਹਿਮ 4 ਜੂਨ ਨੂੰ ਅਸਲੀ ਨਤੀਜੇ ਦੂਰ ਕਰ ਦੇਣਗੇ। ਉਹ ਇੱਥੇ ਪਾਰਟੀ ਦਫ਼ਤਰ ਵਿੱਚ ਵੋਟਾਂ ਦੀ ਗਿਣਤੀ ਲਈ ਵਰਕਰਾਂ ਦੀਆਂ ਡਿਊਟੀਆਂ ਲਾਉਣ ਲਈ ਪੁੱਜੇ ਸਨ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਸਰਮਾਏਦਾਰਾਂ ਦੇ ਹੱਥ ਵੇਚਣ ਵਾਲੀ ਭਾਜਪਾ ਸਰਕਾਰ ਦੇ ਮੁੜ ਸੱਤਾ ’ਚ ਆਉਣ ਬਾਰੇ ਰੱਤੀ ਭਰ ਵੀ ਸੋਚਿਆ ਨਹੀਂ ਜਾ ਸਕਦਾ।
ਉਨ੍ਹਾਂ ਕਿਹਾ ਕਿ ਦੇਸ਼ ਵਾਸੀਆਂ ਵਿੱਚ ਭਾਜਪਾ ਸਰਕਾਰ ਖ਼ਿਲਾਫ਼ ਸਖ਼ਤ ਰੋਸ ਸੀ, ਜਿਸ ਦਾ ਪ੍ਰਗਟਾਵਾ ਉਨ੍ਹਾਂ ਵੋਟਾਂ ਪਾ ਕੇ ਕੀਤਾ। ਉਨ੍ਹਾਂ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਆਪਣੀ ਚੋਣ ਮੁਹਿੰਮ ਦੌਰਾਨ ਬਹੁਜਨਾਂ ਦੇ ਸਾਰੇ ਵਰਗਾਂ ਵੱਲੋਂ ਪਰਿਵਾਰਕ ਮਾਹੌਲ ਮਿਲਿਆ ਹੈ। ਉਨ੍ਹਾਂ ਹਲਕੇ ਦੇ ਚੋਣ ਨਤੀਜੇ ਬਸਪਾ ਦੇ ਹੱਕ ’ਚ ਆਉਣ ਦੀ ਆਸ ਵੀ ਪ੍ਰਗਟਾਈ।
ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਨਛੱਤਰ ਪਾਲ ਨੇ ਵੀ ਪਾਰਟੀ ਵਰਕਰਾਂ ਵੱਲੋਂ ਚੋਣ ਪ੍ਰਚਾਰ ਦੌਰਾਨ ਕੀਤੀ ਸਖ਼ਤ ਮਿਹਨਤ ਦੀ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਸਾਰੇ ਹਲਕਿਆਂ ਵਿੱਚ ਗਿਣਤੀ ਏਜੰਟ ਵਜੋਂ ਪਾਰਟੀ ਵਰਕਰਾਂ ਦੀਆਂ ਡਿਊਟੀਆਂ ਲਾ ਦਿੱਤੀਆਂ ਗਈਆਂ ਹਨ। ਉਨ੍ਹਾਂ ਉਮੀਦ ਪ੍ਰਗਟਾਈ ਕਿ ਨਤੀਜੇ ਪਾਰਟੀ ਦੇ ਹੱਕ ’ਚ ਆਉਣਗੇ। ਉਨ੍ਹਾਂ ਕਿਹਾ ਕਿ ਨਵਾਂ ਸ਼ਹਿਰ ਵਾਸੀ ਪਿਛਲੀ ਵਾਰ ਵਾਂਗ ਇਸ ਜਿੱਤ ਵਿੱਚ ਵੱਡਾ ਯੋਗਦਾਨ ਪਾਉਣਗੇ।

Advertisement

Advertisement