ਡੈਮੋਕ੍ਰੇਟਿਕ ਟੀਚਰਜ਼ ਫਰੰਟ ਬਠਿੰਡਾ ਦਾ ਚੋਣ ਇਜਲਾਸ ਸਮਾਪਤ
ਪੱਤਰ ਪ੍ਰੇਰਕ
ਬਠਿੰਡਾ, 8 ਜੂਨ
ਡੈਮੋਕ੍ਰੇਟਿਕ ਟੀਚਰਜ਼ ਫਰੰਟ ਦਾ ਜ਼ਿਲ੍ਹਾ ਚੋਣ ਇਜਲਾਸ ਸਥਾਨਕ ਟੀਚਰਜ਼ ਹੋਮ ਵਿਚ ਹੋਇਆ, ਜਿਸ ਵਿੱਚ ਜ਼ਿਲ੍ਹੇ ਭਰ ਤੋਂ ਵੱਡੀ ਗਿਣਤੀ ਵਿੱਚ ਡੈਲੀਗੇਟਾਂ ਨੇ ਹਿੱਸਾ ਲਿਆ। ਇਹ ਇਜਲਾਸ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ ਅਤੇ ਜ਼ਿਲ੍ਹਾ ਮੁਕਤਸਰ ਦੇ ਪ੍ਰਧਾਨ ਪਵਨ ਕੁਮਾਰ ਦੀ ਅਗਵਾਈ ਅਤੇ ਦੇਖ-ਰੇਖ ਹੇਠ ਹੋਇਆ। ਇਜਲਾਸ ਦੀ ਸ਼ੁਰੂਆਤ ਸੂਬਾ ਕਮੇਟੀ ਮੈਂਬਰ ਬੂਟਾ ਸਿੰਘ ਰੋਮਾਣਾ ਵੱਲੋਂ ਕੀਤੀ ਗਈ। ਇਸ ਮੌਕੇ ਚੋਣ ਅਬਜ਼ਰਵਰ ਵਿਕਰਮਦੇਵ ਸਿੰਘ ਦੀ ਦੇਖ-ਰੇਖ ਹੇਠ ਨਵੀਂ ਚੋਣ ਕਮੇਟੀ ਦਾ ਪੈਨਲ ਪਵਨ ਕੁਮਾਰ ਵੱਲੋਂ ਪੇਸ਼ ਕੀਤਾ ਗਿਆ ਜਿਸ ਨੂੰ ਹਾਜ਼ਰ ਡੈਲੀਗੇਟਾਂ/ਅਧਿਆਪਕਾਂ ਵੱਲੋਂ ਆਪਣੀ ਸਰਬਸੰਮਤੀ ਨਾਲ ਪ੍ਰਵਾਨ ਕਰ ਲਿਆ ਗਿਆ। ਇਸ ਪੈਨਲ ਵਿੱਚ ਜਗਪਾਲ ਬੰਗੀ ਨੂੰ ਜ਼ਿਲ੍ਹਾ ਪ੍ਰਧਾਨ, ਗੁਰਮੇਲ ਸਿੰਘ ਮਲਕਾਣਾ ਨੂੰ ਜਨਰਲ ਸਕੱਤਰ, ਦਵਿੰਦਰ ਡਿੱਖ ਵਿੱਤ ਸਕੱਤਰ ਹਰਜਿੰਦਰ ਸੇਮਾ ਅਤੇ ਨਰਿੰਦਰ ਬੱਲੂਆਣਾ ਨੂੰ ਮੀਤ ਪ੍ਰਧਾਨ, ਅਮਰਦੀਪ ਸਿੰਘ ਜੱਥੇਬੰਦਕ ਸਕੱਤਰ ਗੋਬਿੰਦ ਸਿੰਘ ਸਹਾਇਕ ਵਿੱਤ ਸਕੱਤਰ ਜਤਿੰਦਰ ਸ਼ਰਮਾ ਨੂੰ ਪ੍ਰੈਸ ਸਕੱਤਰ, ਸੁਨੀਲ ਕੁਮਾਰ ਨੂੰ ਮੀਡੀਆ ਕੋਆਰਡੀਨੇਟਰ, ਬੇਅੰਤ ਸਿੰਘ ਫੂਲੇਵਾਲਾ, ਬੂਟਾ ਸਿੰਘ ਰੋਮਾਣਾ, ਅਵਤਾਰ ਸਿੰਘ ਮਲੂਕਾ, ਕੁਲਦੀਪ ਕੁਮਾਰ ਤਲਵੰਡੀ ਸਾਬੋ, ਗੁਰਪਾਲ ਸਿੰਘ ਜਗਾਰਾਮ, ਤੀਰਥ ਮੋਹਨ ਸਿੰਘ ਮਲਕਾਣਾ ਸੁਖਮੰਦਰ ਸਿੰਘ ਝੁੰਬਾ ਅੰਮ੍ਰਿਤਪਾਲ ਸਿੰਘ ਮਾਨ ਨਛੱਤਰ ਸਿੰਘ ਜੇਠੂਕੇ, ਨਿਰਮਲ ਸਿੰਘ, ਪਰਮਜੀਤ ਕੌਰ, ਹਰਸ਼ਰਨ ਕੌਰ, ਸਿਮਰਜੀਤ ਕੌਰ ਨੂੰ ਜ਼ਿਲ੍ਹਾ ਕਮੇਟੀ ਮੈਂਬਰ ਚੁਣਿਆ ਗਿਆ।
ਸੂਬਾ ਪ੍ਰਧਾਨ ਵਿਕਰਮਦੇਵ ਸਿੰਘ ਨੇ ਕਿਹਾ ਕਿ ਸਰਕਾਰਾਂ ਅਧਿਆਪਕਾਂ ਨੂੰ ਪਹਿਲਾਂ ਤੋਂ ਮਿਲੇ ਹੋਏ ਲਾਭਾਂ ਨੂੰ ਖੋਹਣ ’ਤੇ ਤੁਲੀਆਂ ਹੋਈਆਂ ਹਨ ਅਤੇ ਲਾਭ ਬਚਾਉਣ ਲਈ ਅਧਿਆਪਕਾਂ ਨੂੰ ਸੰਘਰਸ਼ਾਂ ਵਿੱਚ ਨਿਤਰਨਾ ਹੀ ਪੈਣਾ ਹੈ, ਇਨ੍ਹਾਂ ਸੰਘਰਸ਼ਾਂ ਵਿੱਚ ਔਰਤ ਅਧਿਆਪਕਾਂ ਦੀ ਭੂਮਿਕਾ ਸਭ ਤੋਂ ਅਹਿਮ ਹੋਵੇਗੀ। ਉਨ੍ਹਾਂ ਨਵੀਂ ਸਿੱਖਿਆ ਨੀਤੀ ਰੱਦ ਕਰਕੇ ਪੰਜਾਬ ਦੀ ਸਿੱਖਿਆ ਨੀਤੀ ਬਣਾਉਣ ਦੀ ਮੰਗ ਕੀਤੀ|