For the best experience, open
https://m.punjabitribuneonline.com
on your mobile browser.
Advertisement

ਮਾਲਵਾ ਵਿੱਚ ਚੋਣ ਅਮਲਾ ਬੂਥਾਂ ’ਤੇ ਪੁੱਜਿਆ

09:06 AM Jun 01, 2024 IST
ਮਾਲਵਾ ਵਿੱਚ ਚੋਣ ਅਮਲਾ ਬੂਥਾਂ ’ਤੇ ਪੁੱਜਿਆ
ਮਾਨਸਾ ਵਿਚ ਸ਼ੁੱਕਰਵਾਰ ਨੂੰ ਈਵੀਐਮਜ਼ ਲੈ ਕੇ ਪੋਲਿੰਗ ਬੂਥਾਂ ਲਈ ਰਵਾਨਾ ਹੁੰਦਾ ਹੋਇਆ ਚੋਣ ਅਮਲਾ। -ਫੋਟੋ: ਸੁਰੇਸ਼
Advertisement

ਸ਼ਗਨ ਕਟਾਰੀਆ
ਬਠਿੰਡਾ, 31 ਮਈ
ਪਹਿਲੀ ਜੂਨ ਨੂੰ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਹਲਕੇ ’ਚ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਵੋਟਾਂ ਸਵੇਰੇ 7 ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ ਜਿਨ੍ਹਾਂ ਦੇ ਨਤੀਜੇ 4 ਜੂਨ ਨੂੰ ਐਲਾਨੇ ਜਾਣਗੇ। ਚੋਣ ਅਮਲੇ ਨੂੰ ਅੱਜ ਪੋਲਿੰਗ ਬੂਥਾਂ ਲਈ ਰਵਾਨਾ ਕਰ ਦਿੱਤਾ ਗਿਆ। ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਕਿਹਾ ਕਿ ਚੋਣ ਡਿਊਟੀ ਦੌਰਾਨ ਜੇਕਰ ਕੋਈ ਵੀ ਕਰਮਚਾਰੀ ਗ਼ੈਰ ਹਾਜ਼ਰ ਜਾਂ ਚੋਣ ਡਿਊਟੀ ’ਚ ਕੋਤਾਹੀ ਕਰਦਾ ਪਾਇਆ ਗਿਆ, ਤਾਂ ਉਸ ਖ਼ਿਲਾਫ਼ ਲੋਕ ਪ੍ਰਤੀਨਿਧਤਾ ਐਕਟ 1951 ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਦੱਸਿਆ ਕਿ ਲੋਕ ਸਭਾ ਹਲਕਾ ਬਠਿੰਡਾ ਅਧੀਨ 9 ਵਿਧਾਨ ਸਭਾ ਹਲਕੇ ਲੰਬੀ, ਭੁੱਚੋ, ਬਠਿੰਡਾ (ਸ਼ਹਿਰੀ), ਬਠਿੰਡਾ (ਦਿਹਾਤੀ), ਤਲਵੰਡੀ ਸਾਬੋ, ਮੌੜ, ਮਾਨਸਾ, ਸਰਦੂਲਗੜ੍ਹ ਅਤੇ ਬੁਢਲਾਡਾ ਪੈਂਦੇ ਹਨ। ਲੋਕ ਸਭਾ ਹਲਕਾ ਬਠਿੰਡਾ ਲਈ ਕੁੱਲ 1814 ਪੋਲਿੰਗ ਸਟੇਸ਼ਨਾਂ ਲਈ 14077 ਮੈਂਬਰਾਂ ਦਾ ਚੋਣ ਅਮਲਾ ਤਾਇਨਾਤ ਕੀਤਾ ਗਿਆ ਹੈ, ਜਿਸ ’ਚ 7542 ਮਰਦ ਅਤੇ 6535 ਔਰਤਾਂ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਬਠਿੰਡਾ ਹਲਕੇ ’ਚ ਕੁੱਲ ਜਨਰਲ ਵੋਟਰਾਂ ਦੀ ਗਿਣਤੀ 1651188 ਹੈ, ਜਿਨ੍ਹਾਂ ’ਚ 870014 ਮਰਦ, 781140 ਔਰਤ ਵੋਟਰ ਹਨ ਅਤੇ 34 ਟਰਾਂਸਜੈਂਡਰ ਵੋਟਰ ਹਨ। ਇਸ ਤੋਂ ਇਲਾਵਾ 7975 ਸਰਵਿਸ ਵੋਟਰ ਹਨ। ਇਸ ਵਾਰ 18-19 ਸਾਲ ਵਰਗ ਦੇ 39306 ਨਵੇਂ ਨੌਜਵਾਨ ਵੋਟਰ ਪਹਿਲੀ ਵਾਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹੇ ’ਚ 50 ਮਾਡਲ ਬੂਥ, 6 ਦਿਵਿਯਾਂਗ ਵੋਟਰਾਂ ਲਈ, 5 ਨਵੇਂ ਵੋਟਰਾਂ ਲਈ, 7 ਗਰੀਨ ਅਤੇ 26 ਪਿੰਕ ਪੋਲਿੰਗ ਬੂਥ ਬਣਾਏ ਗਏ ਹਨ। ਭਾਰਤੀ ਚੋਣ ਕਮਿਸ਼ਨ ਨੇ ਵੋਟਰਾਂ ਨੂੰ ਵੋਟ ਪਾਉਣ ਲਈ ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਨੂੰ ਪਛਾਣ ਦੇ ਸਬੂਤ ਵਜੋਂ ਮਾਨਤਾ ਦਿੱਤੀ ਹੈ। ਇਨ੍ਹਾਂ ਦਸਤਾਵੇਜ਼ਾਂ ਵਿੱਚੋਂ ਕੋਈ ਵੀ ਇਕ ਦਸਤਾਵੇਜ਼ ਵੋਟਰ ਆਪਣੀ ਪਛਾਣ ਵਜੋਂ ਪੋਲਿੰਗ ਸਟੇਸ਼ਨ ’ਤੇ ਨਾਲ ਲਿਜਾ ਸਕਦਾ ਹੈ।

Advertisement

ਪਿੰਕ ਬੂਥਾਂ ’ਤੇ ਤਾਇਨਾਤ ਰਹਿਣਗੀਆਂ ਬੀਬੀਆਂ

ਮਾਨਸਾ (ਜੋਗਿੰਦਰ ਸਿੰਘ ਮਾਨ): ਮਾਨਸਾ ਦੇ ਜ਼ਿਲ੍ਹਾ ਚੋਣ ਅਫ਼ਸਰ ਪਰਮਵੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਹਲਕੇ ਮਾਨਸਾ, ਸਰਦੂਲਗੜ੍ਹ ਅਤੇ ਬੁਢਲਾਡਾ ਵਿੱਚ 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੀ ਵੋਟਿੰਗ ਲਈ ਸਾਰੀਆਂ ਪੋਲਿੰਗ ਪਾਰਟੀਆਂ ਪੋਲਿੰਗ ਸਮੱਗਰੀ ਲੈ ਕੇ ਰਵਾਨਾ ਹੋ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨੋਂ ਵਿਧਾਨ ਸਭਾ ਹਲਕਿਆਂ ਤੋਂ 5 ਲੱਖ, 93 ਹਜ਼ਾਰ, 509 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ ਅਤੇ ਜ਼ਿਲ੍ਹੇ ਅੰਦਰ 645 ਪੋਲਿੰਗ ਬੂਥ ਬਣਾਏ ਗਏ ਹਨ, ਜਿੱਥੇ 6200 ਤੋਂ ਵਧੇਰੇ ਅਧਿਕਾਰੀ ਤੇ ਕਰਮਚਾਰੀ ਚੋਣ ਡਿਊਟੀ ਨਿਭਾਉਣਗੇ ਸੰਵੇਦਨਸ਼ੀਲ ਐਲਾਨ ਬੂਥਾਂ ਅਤੇ ਆਮ ਸੁਰੱਖਿਆ ਲਈ 1877 ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਵੋਟਿੰਗ ਕਰਵਾਉਣ ਵਾਸਤੇ 40 ਸੰਵੇਦਨਸ਼ੀਲ ਪੋਲਿੰਗ ਸਟੇਸ਼ਨ ਲੋਕੇਸ਼ਨਾਂ ’ਤੇ ਮਾਈਕਰੋ ਅਬਜ਼ਰਵਰ ਵੀ ਲਾਏ ਗਏ ਹਨ। ਉਨ੍ਹਾਂ ਦੱਸਿਆ ਕਿ ਮਹਿਲਾ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹੇ ’ਚ ਤਿੰਨ ਪਿੰਕ ਪੋਲਿੰਗ ਬੂਥ ਵੀ ਬਣਾਏ ਗਏ ਹਨ ਜਿੱਥੇ ਕਿ 100 ਫੀਸਦੀ ਚੋਣ ਅਧਿਕਾਰੀ ਤੇ ਕਰਮਚਾਰੀ ਮਹਿਲਾਵਾਂ ਹੀ ਤਾਇਨਾਤ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ 100 ਫੀਸਦੀ ਵੈਬ ਕਾਸਟਿੰਗ ਵੀ ਕਰਵਾਈ ਜਾਵੇਗੀ ਜਿਸ ਦਾ ਸਿੱਧਾ ਪ੍ਰਸਾਰਣ ਮੁੱਖ ਚੋਣ ਅਫ਼ਸਰ ਪੰਜਾਬ, ਜ਼ਿਲ੍ਹਾ ਚੋਣ ਅਫ਼ਸਰ ਦੇ ਦਫ਼ਤਰ ਵਿੱਚ ਹੋਵੇਗਾ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸੂਬੇ ਅੰਦਰ ਪੈ ਰਹੀ ਅੱਤ ਦੀ ਗਰਮੀ ਵਿਚ ਵੋਟਰਾਂ ਦੀ ਸਹੂਲਤ ਲਈ ਪੋਲਿੰਗ ਬੂਥਾਂ ’ਤੇ ਵੇਟਿੰਗ ਏਰੀਆ ਬਣਾਏ ਗਏ ਹਨ ਤਾਂ ਜੋ ਵੋਟਰ ਛਾਂ ਵਿੱਚ ਬੈ ਠਕੇ ਆਪਣੀ ਵੋਟ ਪਾਉਣ ਦੀ ਉਡੀਕ ਕਰ ਸਕਣ। ਇਸ ਤੋਂ ਇਲਾਵਾ ਪੋਲਿੰਗ ਬੂਥਾਂ ’ਤੇ ਵੋਟਰਾਂ ਲਈ ਠੰਡੇ ਪਾਣੀ ਦਾ ਪ੍ਰਬੰਧ ਵੀ ਕੀਤਾ ਜਾਵੇਗਾ।

Advertisement
Author Image

joginder kumar

View all posts

Advertisement
Advertisement
×