ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੰਵਿਧਾਨ ‘ਪੱਖੀਆਂ’ ਤੇ ‘ਵਿਰੋਧੀਆਂ’ ਦਰਮਿਆਨ ਹੋ ਰਹੀਆਂ ਨੇ ਚੋਣਾਂ: ਅਖਿਲੇਸ਼

07:03 AM May 13, 2024 IST
ਅਖਿਲੇਸ਼ ਯਾਦਵ ਲਖਨਊ ’ਚ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ। -ਫੋਟੋ: ਪੀਟੀਆਈ

ਬਾਰਾਬੰਕੀ/ਲਖਨਊ, 12 ਮਈ
ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਅੱਜ ਕਿਹਾ ਕਿ ਮੌਜੂਦਾ ਲੋਕ ਸਭਾ ਚੋਣਾਂ ਸੰਵਿਧਾਨ ਨੂੰ ‘ਬਦਲਣ ਵਾਲੇ’ ਅਤੇ ਇਸ ਦੀ ‘ਰੱਖਿਆ ਕਰਨ ਵਾਲੇ’ ਲੋਕਾਂ ਦਰਮਿਆਨ ਹੋ ਰਹੀਆਂ ਹਨ। ਅਖਿਲੇਸ਼ ਇੱਥੇ ‘ਇੰਡੀਆ’ ਗੱਠਜੋੜ ਦੀ ਉਮੀਦਵਾਰ ਤਨੁਜਾ ਪੂਨੀਆ ਦੇ ਹੱਕ ਵਿੱਚ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਤਨੁਜਾ ਕਾਂਗਰਸ ਦੀ ਟਿਕਟ ’ਤੇ ਚੋਣ ਲੜ ਰਹੀ ਹੈ। ਰੈਲੀ ਨੂੰ ਸੰਬੋਧਨ ਕਰਦਿਆਂ ਅਖਿਲੇਸ਼ ਨੇ ਕਿਹਾ, ‘‘ਇੱਕ ਪਾਸੇ ਉਹ ਲੋਕ ਹਨ ਜੋ ਸੰਵਿਧਾਨ ਨੂੰ ਬਦਲਣਾ ਚਾਹੁੰਦੇ ਹਨ ਅਤੇ ਦੂਜੇ ਪਾਸੇ ‘ਇੰਡੀਆ’ ਗੱਠਜੋੜ, ਸਪਾ ਅਤੇ ਕਾਂਗਰਸ ਦੇ ਲੋਕ ਹਨ ਜੋ ਇਸ ਦੀ ਰੱਖਿਆ ਕਰਨਾ ਚਾਹੁੰਦੇ ਹਨ।’’ ਉਨ੍ਹਾਂ ਕਿਹਾ, ‘‘ਇੱਥੋਂ ਦੀ ਚੋਣ ਬਾਰਾਬੰਕੀ ਵਾਸੀਆਂ ਅਤੇ ਝੂਠੀਆਂ ਗਾਰੰਟੀਆਂ ਦਰਮਿਆਨ ਹੈ।’’ ਉਨ੍ਹਾਂ ਕਿਹਾ, ‘‘ਲੋਕਾਂ ਨੇ ਮਾਮਲੇ ਨੂੰ ਆਪਣੇ ਹੱਥਾਂ ਵਿੱਚ ਲੈ ਲਿਆ ਹੈ ਅਤੇ ਉਹ ਡਬਲ ਇੰਜਣ ਸਰਕਾਰ ਦੀ ਗੱਲ ਕਰਨ ਵਾਲਿਆਂ ਨੂੰ ਬਖ਼ਸ਼ਣ ਵਾਲੇ ਨਹੀਂ ਹਨ।’’ ਮਹਿੰਗਾਈ ਅਤੇ ‘ਕਾਲੇ ਖੇਤੀ ਕਾਨੂੰਨਾਂ’ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਹਮਲਾ ਬੋਲਦਿਆਂ ਸਪਾ ਮੁਖੀ ਨੇ ਕਿਹਾ, ‘‘ਇਨ੍ਹਾਂ ਲੋਕਾਂ ਨੇ ਗ਼ਰੀਬ ਕਿਸਾਨਾਂ ਦੀ ਜ਼ਮੀਨ ਖੋਹ ਕੇ ਵੱਡੇ ਉਦਯੋਗਿਕ ਘਰਾਣਿਆਂ ਨੂੰ ਦੇਣ ਲਈ ਖੇਤੀ ਕਾਨੂੰਨ ਲਿਆਂਦੇ।’’ ਉਨ੍ਹਾਂ ਦਾਅਵਾ ਕੀਤਾ ਕਿ ‘ਇੰਡੀਆ’ ਗੱਠਜੋੜ ਸਰਕਾਰ ਦੇ ਸੱਤਾ ’ਚ ਆਉਣ ਮਗਰੋਂ ਕਿਸਾਨਾਂ ਨੂੰ ਫ਼ਸਲਾਂ ’ਤੇ ਘੱਟੋ ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਗਾਰੰਟੀ ਯਕੀਨੀ ਬਣਾਈ ਜਾਵੇਗੀ। ਅਖਿਲੇਸ਼ ਨੇ ਕਿਹਾ ਕਿ ਭਾਜਪਾ ਨੇ ਨੌਕਰੀਆਂ ਨਾ ਦੇ ਕੇ ਜਾਂ ਭਰਤੀ ਪ੍ਰੀਖਿਆ ਵਿੱਚ ਪੇਪਰ ਲੀਕ ਦੀ ਸਮੱਸਿਆ ਨਾ ਰੋਕ ਕੇ ਨੌਜਵਾਨਾਂ ਨਾਲ ਧੋਖਾ ਕੀਤਾ ਹੈ। ਯੂਪੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ‘ਇੰਡੀਆ’ ਗੱਠਜੋੜ ਸਰਕਾਰ ਗ਼ਰੀਬਾਂ ਨੂੰ ਮਿਲਣ ਵਾਲੇ ਮੁਫ਼ਤ ਰਾਸ਼ਨ ਦੀ ਗੁਣਵੱਤਾ  ਨੂੰ ਸੁਧਾਰੇਗੀ। -ਪੀਟੀਆਈ

Advertisement

Advertisement
Advertisement