For the best experience, open
https://m.punjabitribuneonline.com
on your mobile browser.
Advertisement

ਚੋਣਾਂ ਤੈਅ ਕਰਨਗੀਆਂ ਦੇਸ਼ ’ਚ ਲੋਕਸ਼ਾਹੀ ਚੱਲੇਗੀ ਜਾਂ ਤਾਨਾਸ਼ਾਹੀ: ਕੰਗ

09:19 AM Apr 30, 2024 IST
ਚੋਣਾਂ ਤੈਅ ਕਰਨਗੀਆਂ ਦੇਸ਼ ’ਚ ਲੋਕਸ਼ਾਹੀ ਚੱਲੇਗੀ ਜਾਂ ਤਾਨਾਸ਼ਾਹੀ  ਕੰਗ
ਖਿਜ਼ਰਾਬਾਦ ਵਿੱਚ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ।
Advertisement

ਮਿਹਰ ਸਿੰਘ
ਕੁਰਾਲੀ, 29 ਅਪਰੈਲ
ਸ੍ਰੀ ਆਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਭਾਜਪਾ ਦੇਸ਼ ਦੇ ਲੋਕਤੰਤਰ ਲਈ ਸਭ ਤੋਂ ਵੱਡਾ ਖ਼ਤਰਾ ਹੈ। ਖਿਜ਼ਰਾਬਾਦ ਵਿਖੇ ਯੂਥ ਵਿੰਗ ਦੇ ਹਲਕਾ ਪ੍ਰਧਾਨ ਤੇ ਸਰਪੰਚ ਗੁਰਿੰਦਰ ਸਿੰਘ ਦੀ ਅਗਵਾਈ ਵਿੱਚ ਬੀਤੀ ਸ਼ਾਮ ਹੋਈ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਕੰਗ ਨੇ ਕਿਹਾ ਕਿ ਇਹ ਲੋਕ ਸਭਾ ਚੋਣਾਂ ਤੈਅ ਕਰਨਗੀਆਂ ਕਿ ਦੇਸ਼ ਲੋਕਸ਼ਾਹੀ ਨਾਲ ਚੱਲੇਗਾ ਜਾਂ ਤਾਨਾਸ਼ਾਹੀ ਨਾਲ। ਮਾਲਵਿੰਦਰ ਸਿੰਘ ਕੰਗ ਕਿਹਾ ਕਿ ਆਮ ਆਦਮੀ ਪਾਰਟੀ ਦੇਸ਼ ਵਿੱਚੋਂ ਤਾਨਾਸ਼ਾਹੀ ਨੂੰ ਖਤਮ ਕਰਕੇ ਲੋਕਸ਼ਾਹੀ ਨੂੰ ਬਚਾਉਣ ਲਈ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਵੱਡੀ ਲੜਾਈ ਲੜ ਰਹੀ ਹੈ। ਸ੍ਰੀ ਕੰਗ ਨੇ ਕਿਹਾ ਕਿ ਉਹ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨਗੇ। ਇਸ ਮੌਕੇ ਹਲਕਾ ਵਿਧਾਇਕ ਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ’ਤੇ ਪਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਇਸ ਵਿੱਚ ਕਾਫ਼ੀ ਹੱਦ ਤੱਕ ਸਫ਼ਲ ਵੀ ਹੋਈ ਹੈ। ਉਨ੍ਹਾਂ ਕਿਹਾ ਕਿ ਸਿਹਤ ਤੇ ਸਿੱਖਿਆ ਸਹੂਲਤਾਂ ਨੂੰ ਮਿਆਰੀ ਬਣਾਉਣ ਤੋਂ ਇਲਾਵਾ ਸਰਕਾਰ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਵਿੱਚ ਜੁਟੀ ਹੋਈ ਹੈ। ਬੀਬਾ ਮਾਨ ਨੇ ਕਿਹਾ ਕਿ ਸਰਕਾਰ ਨੇ ਆਪਣੇ ਬਹੁਤ ਸਾਰੇ ਵਾਅਦੇ ਪੂਰੇ ਕਰ ਦਿੱਤੇ ਹਨ ਅਤੇ ਜੋ ਥੋੜ੍ਹੇ ਬਹੁਤ ਰਹਿ ਗਏ ਹਨ। ਉਹ ਵੀ ਲੋਕ ਸਭਾ ਚੋਣਾਂ ਤੋਂ ਬਾਅਦ ਪੂਰੇ ਕਰ ਦਿੱਤੇ ਜਾਣਗੇ। ਇਸ ਮੌਕੇ ਯੂਥ ਵਿੰਗ ਦੇ ਹਲਕਾ ਖਰੜ ਦੇ ਪ੍ਰਧਾਨ ਤੇ ਸਰਪੰਚ ਗੁਰਿੰਦਰ ਸਿੰਘ, ਸਤਨਾਮ ਸਿੰਘ, ਬਲਵੀਰ ਸਿੰਘ ਮੰਗੀ, ਹਰਚਰਨ ਸਿੰਘ, ਬਲਜਿੰਦਰ ਕੌਰ, ਨੰਬਰਦਾਰ ਪਰਮਜੀਤ ਸਿੰਘ, ਸੁਖਦੇਵ ਸਿੰਘ, ਕ੍ਰਿਪਾਲ ਸਿੰਘ ਸਫ਼ਰੀ ਅਤੇ ਰਾਣਾ ਪਵਨ ਕੁਮਾਰ ਆਦਿ ਹਾਜ਼ਰ ਸਨ।

Advertisement

Advertisement
Author Image

Advertisement
Advertisement
×