For the best experience, open
https://m.punjabitribuneonline.com
on your mobile browser.
Advertisement

ਜਮਹੂਰੀ ਅਧਿਕਾਰ ਸਭਾ ਦਾ ਚੋਣ ਇਜਲਾਸ

10:21 AM Apr 06, 2024 IST
ਜਮਹੂਰੀ ਅਧਿਕਾਰ ਸਭਾ ਦਾ ਚੋਣ ਇਜਲਾਸ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਟ੍ਰਬਿਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 5 ਅਪਰੈਲ
ਜਮਹੂਰੀ ਅਧਿਕਾਰ ਸਭਾ ਪੰਜਾਬ ਦੀ ਇਕਾਈ ਅੰਮ੍ਰਿਤਸਰ ਦਾ ਚੋਣ ਇਜਲਾਸ ਸਥਾਨਕ ਕੰਪਨੀ ਬਾਗ਼ ਵਿੱਚ ਸੂਬਾਈ ਆਗੂ ਅਮਰਜੀਤ ਸ਼ਾਸਤਰੀ ਦੀ ਨਿਗਰਾਨੀ ਹੇਠ ਹੋਇਆ। ਇਸ ਮੌਕੇ ਸੂਬਾਈ ਨੁਮਾਇੰਦੇ ਵਲੋਂ ਪਿਛਲੀ ਜ਼ਿਲ੍ਹਾ ਕਮੇਟੀ ਨੂੰ ਭੰਗ ਕਰਨ ਉਪਰੰਤ ਜ਼ਿਲ੍ਹਾ ਇਕਾਈ ਦੀ ਚੋਣ ਵਿਚ 13 ਮੈਂਬਰੀ ਜ਼ਿਲ੍ਹਾ ਕਾਰਜਕਾਰਨੀ ਟੀਮ ਨੂੰ ਸਰਬਸੰਮਤੀ ਨਾਲ ਚੁਣਿਆ ਗਿਆ। ਸਮੂਹ ਮੈਂਬਰਾਂ ਅਤੇ ਜ਼ਿਲ੍ਹਾ ਕਾਰਜਕਾਰਨੀ ਟੀਮ ਵਲੋਂ ਜ਼ਿਲ੍ਹਾ ਇਕਾਈ ਲਈ ਅਗਲੇ ਦੋ ਸਾਲਾਂ ਲਈ ਸਰਬਸੰਮਤੀ ਨਾਲ ਅਮਰਜੀਤ ਸਿੰਘ ਭੱਲਾ ਨੂੰ ਜ਼ਿਲ੍ਹਾ ਪ੍ਰਧਾਨ, ਯਸ਼ਪਾਲ ਝਬਾਲ ਨੂੰ ਸਕੱਤਰ, ਬਲਦੇਵ ਰਾਜ ਵੇਰਕਾ ਨੂੰ ਮੀਤ ਪ੍ਰਧਾਨ ਅਤੇ ਵਿੱਤ ਸਕੱਤਰ ਅਤੇ ਸੁਖਰਾਜ ਸਰਕਾਰੀਆ ਨੂੰ ਸਹਾਇਕ ਸਕੱਤਰ ਦੇ ਤੌਰ ’ਤੇ ਚੁਣ ਲਿਆ ਗਿਆ। ਇਸ ਮੌਕੇ ਸੂਬਾਈ ਡੈਲੀਗੇਟ ਇਜਲਾਸ ਲਈ ਡੈਲੀਗੇਟਾਂ ਦੀ ਚੋਣ ਵੀ ਕੀਤੀ ਗਈ।

Advertisement

Advertisement
Author Image

sukhwinder singh

View all posts

Advertisement
Advertisement
×