For the best experience, open
https://m.punjabitribuneonline.com
on your mobile browser.
Advertisement

ਸੂਬੇ ’ਚ 90 ਫ਼ੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆਏ: ਭਗਵੰਤ ਮਾਨ

07:56 AM May 15, 2024 IST
ਸੂਬੇ ’ਚ 90 ਫ਼ੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆਏ  ਭਗਵੰਤ ਮਾਨ
ਸਮਰਾਲਾ ਵਿੱਚ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ।
Advertisement

ਡੀਪੀਐੱਸ ਬੱਤਰਾ
ਸਮਰਾਲਾ, 14 ਮਈ
ਇੱਥੇ ਅੱਜ ਰੋਡ ਸ਼ੋਅ ਦੌਰਾਨ ਲੋਕਾਂ ਦੇ ਇੱਕਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਦੋ ਸਾਲਾਂ ਦੌਰਾਨ ‘ਆਪ’ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਨੂੰ ਗਿਣਾਉਂਦਿਆਂ ਕਿਹਾ ਕਿ ਅੱਜ ਸੂਬੇ ਅੰਦਰ 90 ਫੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ ਅਤੇ 14 ਲੱਖ ਖੇਤੀ ਟਿਊਬਵੈੱਲਾਂ ਨੂੰ 24 ਘੰਟੇ ਬਿਜਲੀ ਮਿਲ ਰਹੀ ਹੈ, ਜੋ ਕਿ ਆਪਣੇ-ਆਪ ਵਿੱਚ ਵੱਡੀ ਕ੍ਰਾਂਤੀ ਹੈ। ਉਨ੍ਹਾਂ ਲੋਕਾਂ ਨੂੰ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਪਾਰਟੀ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਨੂੰ ਵੱਡੀ ਲੀਡ ਨਾਲ ਜਿਤਾਉਣ ਦੀ ਅਪੀਲ ਕੀਤੀ। ਰੋਡ ਸ਼ੋਅ ਵਿੱਚ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਸਣੇ ਹਲਕੇ ਦੀ ਸਮੁੱਚੀ ‘ਆਪ’ ਲੀਡਰਸ਼ਿਪ, ਬਲਾਕ ਪ੍ਰਧਾਨ ਅਤੇ ਹੋਰ ਆਗੂਆਂ ਨੇ ਸ਼ਿਰਕਤ ਕੀਤੀ।
ਭਗਵੰਤ ਮਾਨ ਨੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਆਮ ਆਦਮੀ ਪਾਰਟੀ ਨੂੰ ਖਤਮ ਕਰਨ ਲਈ ਕੇਜਰੀਵਾਲ ਨੂੰ ਜੇਲ੍ਹ ਭੇਜਣ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਭਾਜਪਾ ਨੂੰ ਸ਼ਾਇਦ ਇਹ ਭੁਲੇਖਾ ਸੀ ਕਿ ਕੇਜਰੀਵਾਲ ਦੇ ਜੇਲ੍ਹ ਜਾਣ ਨਾਲ ‘ਆਪ’ ਖਤਮ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਾਲ ਸਿਰਫ ਤਿੰਨ ਮਹੀਨਿਆਂ ਵਿੱਚ ਹੀ ਐੱਸਐੱਸਐੱਫ ਫੋਰਸ 1250 ਕੀਮਤੀ ਜਾਨਾਂ ਬਚਾਉਣ ਵਿੱਚ ਸਫ਼ਲ ਰਹੀ ਹੈ।

Advertisement

Advertisement
Author Image

joginder kumar

View all posts

Advertisement
Advertisement
×