ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਿਜਲੀ ਨਿਗਮ: ਠੇਕੇਦਾਰ, ਜੇਈ ਅਤੇ ਲਾਈਨਮੈਨ ਨੂੰ ਤਿੰਨ ਸਾਲ ਦੀ ਸਜ਼ਾ

09:50 AM Jul 12, 2024 IST

ਜਗਤਾਰ ਸਮਾਲਸਰ
ਏਲਨਾਬਾਦ, 11 ਜੁਲਾਈ
ਭ੍ਰਿਸ਼ਟਾਚਾਰ ਮਾਮਲੇ ਵਿੱਚ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਨੇ ਬਿਜਲੀ ਨਿਗਮ ਦੇ ਪ੍ਰਾਈਵੇਟ ਠੇਕੇਦਾਰ, ਜੇਈ ਅਤੇ ਲਾਈਨਮੈਨ ਨੂੰ ਦੋਸ਼ੀ ਕਰਾਰ ਦਿੰਦਿਆਂ ਤਿੰਨ ਸਾਲ ਦੀ ਕੈਦ ਅਤੇ 30 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਜੁਰਮਾਨਾ ਅਦਾ ਨਾ ਕਰਨ ਤੇ ਤਿੰਨ ਮਹੀਨੇ ਦੀ ਵਾਧੂ ਕੈਦ ਕੱਟਣੀ ਪਵੇਗੀ। ਇਸ ਮਾਮਲੇ ਵਿੱਚ ਨਾਥੂਸਰੀ ਚੌਪਟਾ ਥਾਣਾ ਵਿੱਚ ਮਈ 2017 ਵਿੱਚ ਐਫਆਈਆਰ ਦਰਜ ਕੀਤੀ ਸੀ। ਦੋਸ਼ੀ ਠੇਕੇਦਾਰ ਸੁਰਜੀਤ ਦੀ ਮੌਤ ਹੋ ਚੁੱਕੀ ਹੈ। ਸ਼ਿਕਾਇਤਕਰਤਾਵਾਂ ਦਾ ਦੋਸ਼ ਸੀ ਕਿ ਬਿਜਲੀ ਨਿਗਮ ਦੇ ਠੇਕੇਦਾਰ ਸੁਰਜੀਤ ਵਾਸੀ ਪਿੰਡ ਸ਼ਾਹਪੁਰੀਆ, ਉਸਦੇ ਲੜਕੇ ਜੈਵੀਰ, ਜੇਈ ਲੀਲਾਧਰ ਵਾਸੀ ਨਾਥੂਸਰੀ ਕਲਾਂ ਅਤੇ ਲਾਈਨਮੈਨ ਰਣਜੀਤ ਸਿੰਘ ਵਾਸੀ ਢਾਬੀ ਖੁਰਦ (ਫਤਿਹਾਬਾਦ) ਨੇ ਬਿਜਲੀ ਕੁਨੈਕਸ਼ਨ ਦਿੱਤੇ ਜਾਣ ਦੇ ਨਾਮ ’ਤੇ ਕਿਸਾਨਾਂ ਨਾਲ ਲੱਖਾਂ ਰੁਪਏ ਦੀ ਧੋਖਾਧੜੀ ਕੀਤੀ ਹੈ। ਜਾਣਕਾਰੀ ਅਨੁਸਾਰ 31 ਮਾਰਚ 2017 ਨੂੰ ਵਿਜੀਲੈਂਸ ਦੀ ਟੀਮ ਅਤੇ ਬਿਜਲੀ ਨਿਗਮ ਦੇ ਕਰਮਚਾਰੀ ਸੁਨੀਲ ਦੇ ਖੇਤ ਪੁੱਜੀ ਅਤੇ ਟੀਮ ਨੇ ਦੱਸਿਆ ਕਿ ਉਨ੍ਹਾਂ ਦਾ ਟਿਊਬਵੈੱਲ ਕੁਨੈਕਸ਼ਨ ਗੈਰ-ਕਾਨੂੰਨੀ ਹੋਣ ਦੀ ਸ਼ਿਕਾਇਤ ਮਿਲੀ ਹੈ। ਜਦੋਂ ਵਿਜੀਲੈਂਸ ਟੀਮ ਨੇ ਜਾਂਚ ਕੀਤੀ ਤਾਂ ਇਹ ਕੁਨੈਕਸ਼ਨ ਨਿਗਮ ਦੇ ਸਰਕਾਰੀ ਰਿਕਾਰਡ ਵਿੱਚ ਦਰਜ ਨਹੀਂ ਕੀਤਾ ਗਿਆ ਸੀ। ਜਾਂਚ ਦੌਰਾਨ ਸੁਨੀਲ ਵਾਂਗ ਹੀ ਕਈ ਕਿਸਾਨਾਂ ਦੇ ਟਿਊਬਵੈੱਲ ਬਿਜਲੀ ਕੁਨੈਕਸ਼ਨ ਨਾਜਾਇਜ਼ ਮਿਲੇ ਸਨ। ਇਸ ਮਾਮਲੇ ਵਿਚ ਅਦਾਲਤ ਨੇ ਉਨ੍ਹਾਂ ਨੂੰ ਦੋਸ਼ੀ ਮੰਨਦਿਆਂ ਤਿੰਨ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ।

Advertisement

Advertisement
Advertisement