ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਖੰਭਿਆਂ ’ਤੇ ਟੰਗੇ ਬਿਜਲੀ ਮੀਟਰ ਤੇ ਲਮਕਦੀਆਂ ਤਾਰਾਂ ਦੇ ਰਹੀਆਂ ਨੇ ਹਾਦਸਿਆਂ ਨੂੰ ਸੱਦਾ

08:31 AM Jul 12, 2024 IST
ਖੰਭੇ ’ਤੇ ਲੱਗੇ ਬਿਜਲੀ ਦੇ ਮੀਟਰਾਂ ਨਾਲ ਲਮਕ ਰਹੀਆਂ ਤਾਰਾਂ ਕੋਲੋਂ ਲੰਘਦਾ ਹੋਇਆ ਵਿਦਿਆਰਥੀ।

ਪੱਤਰ ਪ੍ਰੇਰਕ
ਮੋਰਿੰਡਾ, 11 ਜੁਲਾਈ
ਸ਼ਹਿਰ ਵਿੱਚ ਬਿਜਲੀ ਬੋਰਡ ਵੱਲੋਂ ਬਿਜਲੀ ਦੇ ਮੀਟਰਾਂ ਨੂੰ ਘਰਾਂ ਤੋਂ ਬਾਹਰ ਕੱਢ ਕੇ ਬਿਜਲੀ ਦੇ ਖੰਭਿਆਂ ਉੱਤੇ ਨੀਵੇਂ ਕਰ ਕੇ ਟੰਗਣ ਉਪਰੰਤ ਕਰੰਟ ਨਾਲ ਜਿੱਥੇ ਦੋ ਪਸ਼ੂਆਂ ਦੀ ਮੌਤ ਹੋ ਚੁੱਕੀ ਹੈ, ਉੱਥੇ ਹੀ ਬਰਸਾਤ ਦੇ ਮੌਸਮ ਵਿੱਚ ਇਹ ਹੋਰ ਹਾਦਸਿਆਂ ਨੂੰ ਵੀ ਸੱਦਾ ਦੇ ਰਹੇ ਹਨ। ਉਥੇ ਹੀ ਬਿਜਲੀ ਬੋਰਡ ਦੇ ਅਧਿਕਾਰੀਆਂ ਵੱਲੋਂ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਲਮਕ ਰਹੇ ਇਨ੍ਹਾਂ ਮੀਟਰਾਂ ਨੂੰ ਉੱਚਾ ਚੁੱਕਣ ਲਈ ਕੋਈ ਵੀ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਜਾ ਰਹੀ। ਨਗਰ ਕੌਂਸਲ ਮੋਰਿੰਡਾ ਦੇ ਸਾਬਕਾ ਪ੍ਰਧਾਨ ਅਤੇ ਹਲਕਾ ਖਰੜ ਦੇ ਇੰਚਾਰਜ ਵਿਜੈ ਕੁਮਾਰ ਟਿੰਕੂ, ਸਾਬਕਾ ਪ੍ਰਧਾਨ ਹਰੀਪਾਲ, ਭਾਜਪਾ ਆਗੂ ਜਤਿੰਦਰ ਗੁੰਬਰ ਤੇ ਮੰਡਲ ਪ੍ਰਧਾਨ ਰਜੇਸ਼ ਭਾਟੀਆ, ਅਕਾਲੀ ਦਲ ਦੀ ਪੀਏਸੀ ਦੇ ਮੈਂਬਰ ਜਗਪਾਲ ਸਿੰਘ ਜੌਲੀ, ਜਨਰਲ ਕੌਂਸਲ ਦੇ ਮੈਂਬਰ ਜਥੇਦਾਰ ਜੁਗਰਾਜ ਸਿੰਘ ਮਾਨਖੇੜੀ ਆਦਿ ਨੇ ਦੱਸਿਆ ਕਿ ਬਿਜਲੀ ਬੋਰਡ ਦੇ ਅਧਿਕਾਰੀਆਂ ਵੱਲੋਂ ਲੋਕਾਂ ਦੇ ਘਰਾਂ ਵਿੱਚੋਂ ਬਾਹਰ ਕੱਢੇ ਗਏ ਬਹੁਤ ਸਾਰੇ ਮੀਟਰਾਂ ਨੂੰ ਗਲੀਆਂ-ਬਾਜ਼ਾਰਾਂ ਵਿੱਚ ਖੰਭਿਆਂ ਉੱਤੇ ਧਰਤੀ ਤੋਂ ਸਿਰਫ ਫੁੱਟ ਜਾਂ ਦੋ ਫੁੱਟ ਉੱਚਾ ਕਰਕੇ ਟੰਗਿਆ ਹੋਇਆ ਹੈ। ਆਗੂਆਂ ਨੇ ਦੱਸਿਆ ਕਿ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਬਾਜ਼ਾਰ ਵਿੱਚ ਸਭ ਤੋਂ ਵੱਧ ਖੰਭੇ ਅਜਿਹੇ ਲੱਗੇ ਹੋਏ ਹਨ, ਜਿਨ੍ਹਾਂ ’ਤੇ ਟੰਗੇ ਗਏ ਬਿਜਲੀ ਦੇ ਮੀਟਰ ਅਤੇ ਤਾਰਾਂ ਬਹੁਤ ਨੀਵੀਆਂ ਲਮਕ ਰਹੀਆਂ ਹਨ। ਉਨ੍ਹਾਂ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਚੇਅਰਮੈਨ ਤੋਂ ਮੰਗ ਕੀਤੀ ਕਿ ਸ਼ਹਿਰ ਦੇ ਬਾਜ਼ਾਰਾਂ ਵਿੱਚ ਟੰਗੇ ਹੋਏ ਮੀਟਰਾਂ ਨੂੰ ਜ਼ਮੀਨ ਤੋਂ ਘੱਟੋਂ-ਘੱਟ 5 ਫੁੱਟ ਉੱਚਾ ਚੁੱਕਣ ਅਤੇ ਲਮਕਦੀਆਂ ਢਿੱਲੀਆਂ ਤਾਰਾਂ ਨੂੰ ਕੱਸਣ ਲਈ ਵਿਭਾਗੀ ਅਧਿਕਾਰੀਆਂ ਨੂੰ ਤੁਰੰਤ ਆਦੇਸ਼ ਜਾਰੀ ਕੀਤੇ ਜਾਣ ਤਾਂ ਜੋ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਿਆ ਜਾ ਸਕੇ।
ਇਸ ਸਬੰਧੀ ਬਿਜਲੀ ਬੋਰਡ ਦੇ ਐੱਸਡੀਓ ਸ਼ਹਿਰੀ ਜਗਨੂਰ ਸਿੰਘ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਦੱਸਿਆ ਕਿ ਇਸ ਸਬੰਧੀ ਤਜਵੀਜ਼ ਉਚ ਅਧਿਕਾਰੀਆਂ ਨੂੰ ਭੇਜੀ ਗਈ ਹੈ, ਪ੍ਰਵਾਨਗੀ ਆਉਣ ’ਤੇ ਪਹਿਲ ਦੇ ਆਧਾਰ ’ਤੇ ਮੀਟਰ ਉੱਚੇ ਕਰ ਕੇ ਲਗਾਏ ਜਾਣਗੇ, ਜਦੋਂਕਿ ਲਮਕ ਰਹੀਆਂ ਢਿੱਲੀਆਂ ਤਾਰਾਂ ਨੂੰ ਕੱਸਣ ਲਈ ਮੁਲਾਜ਼ਮਾਂ ਦੀ ਡਿਊਟੀ ਲਗਾਈ ਜਾ ਰਹੀ ਹੈ।

Advertisement

Advertisement
Advertisement