ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਿਜਲੀ ਸਮੱਸਿਆ: ਵਿਧਾਇਕ ਵੱਲੋਂ ਪਾਵਰਕੌਮ ਦੇ ਅਧਿਕਾਰੀਆਂ ਨਾਲ ਮੀਟਿੰਗ

08:29 AM Jun 15, 2024 IST

ਹਰਜੀਤ ਸਿੰਘ
ਜ਼ੀਰਕਪੁਰ, 14 ਜੂਨ
ਲੋਕ ਸਭਾ ਚੋਣਾਂ ਵਿੱਚ ‘ਆਪ’ ਦੀ ਹਾਰ ਤੋਂ ਬਾਅਦ ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਹਰ ਲੋਕ ਸਭਾ ਹਲਕੇ ਦੇ ਵਿਧਾਇਕਾਂ ਨੂੰ ਹਾਰ ਦੇ ਕਾਰਨਾਂ ਦਾ ਪਤਾ ਲਗਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੀਆਂ ਹਦਾਇਤਾਂ ਦੇ ਰਹੇ ਹਨ, ਉੱਥੇ ਹੀ ਜ਼ੀਰਕਪੁਰ ’ਚ ਬਿਜਲੀ ਦੇ ਕੱਟਾਂ ਤੋਂ ਪ੍ਰੇਸ਼ਾਨ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੱਢਣ ਲਈ ‘ਆਪ’ ਵਿਧਾਇਕ ਵੀ ਹਰਕਤ ’ਚ ਆ ਗਏ ਹਨ। ਸ਼ੁੱਕਰਵਾਰ ਨੂੰ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਪਾਰਟੀ ਅਹੁਦੇਦਾਰਾਂ ਦੀ ਹਾਜ਼ਰੀ ਵਿੱਚ ਪਾਵਰਕੌਮ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਸ਼ਹਿਰ ਦੇ ਲੋਕਾਂ ਦੀਆਂ ਬਿਜਲੀ ਸਬੰਧੀ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ।
ਮੀਟਿੰਗ ਵਿੱਚ ਐਕਸੀਅਨ ਐੱਚਐੱਸ ਬੈਂਸ, ਐੱਸਡੀਓ ਤੇ ਜੇਈ ਵੀ ਹਾਜ਼ਰ ਸਨ। ਸ੍ਰੀ ਰੰਧਾਵਾ ਨੇ ਕਿਹਾ ਕਿ ਲੋਕ ਬਿਜਲੀ ਸਪਲਾਈ ਤੋਂ ਕਾਫ਼ੀ ਪ੍ਰੇਸ਼ਾਨ ਹੋ ਰਹੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਭਾਵੇਂ ਟਰਾਂਸਫਾਰਮਰ ਬਦਲਣ ਜਾਂ ਤਾਰਾਂ, ਕੁਝ ਵੀ ਕਰਨ ਪਰ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ। ਜ਼ਿਕਰਯੋਗ ਹੈ ਕਿ ਜ਼ੀਰਕਪੁਰ ‘ਚ ਪਿਛਲੇ ਕੁਝ ਦਿਨਾਂ ਤੋਂ ਬਿਜਲੀ ਦੇ ਅਣਐਲਾਨੇ ਕੱਟਾਂ ਕਾਰਨ ਲੋਕ ਪ੍ਰੇਸ਼ਾਨ ਹਨ। ਲੋਕ ਸਭਾ ਚੋਣਾਂ ਤੋਂ ਪਹਿਲਾਂ ਵੀ ਲੋਕਾਂ ਨੇ ਬਿਜਲੀ ਸਪਲਾਈ ਦੀ ਸਮੱਸਿਆ ਉਠਾਈ ਸੀ। ਵਿਧਾਇਕ ਕੁਲਜੀਤ ਰੰਧਾਵਾ ਨੇ ਕਿਹਾ ਕਿ ਲੋਕਾਂ ਨੂੰ ਬਿਜਲੀ ਸਬੰਧੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

Advertisement

Advertisement