ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰੂਪਨਗਰ ਥਰਮਲ ਪਲਾਂਟ ਤੋਂ ਬਿਜਲੀ ਉਤਪਾਦਨ ਹਾਲੇ ਵੀ ਠੱਪ

07:30 AM Jul 14, 2023 IST

ਪੱਤਰ ਪ੍ਰੇਰਕ
ਰੂਪਨਗਰ, 13 ਜੁਲਾਈ
ਮੀਂਹ ਹਟਣ ਤੋਂ ਦੋ ਦਨਿਾਂ ਬਾਅਦ ਵੀ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦਾ ਬਿਜਲੀ ਉਤਪਾਦਨ ਸ਼ੁਰੂ ਨਹੀਂ ਕੀਤਾ ਜਾ ਸਕਿਆ ਹੈ, ਜਦੋਂਕਿ ਸੂਬੇ ਅੰਦਰ ਬਿਜਲੀ ਦੀ ਮੰਗ ਵਧ ਕੇ 13,000 ਮੈਗਾਵਾਟ ਤੋਂ ਪਾਰ ਹੋ ਗਈ ਹੈ। ਸੂਤਰਾਂ ਅਨੁਸਾਰ ਥਰਮਲ ਪਲਾਂਟ ਰੂਪਨਗਰ ਦੇ ਕੋਲ ਹੈਂਡਲਿੰਗ ਪਲਾਂਟ ਵਿੱਚ ਬਾਰਿਸ਼ ਦਾ ਪਾਣੀ ਭਰਨ ਕਾਰਨ ਸੀਐੱਚਪੀ ਦਾ ਕੰਟਰੋਲ ਰੂਮ ਵੀ ਲਪੇਟ ਵਿੱਚ ਆ ਗਿਆ ਹੈ। ਥਰਮਲ ਪਲਾਂਟ ਦੇ ਅਧਿਕਾਰੀ ਤੇ ਕਰਮਚਾਰੀ ਕੋਲ ਹੈਂਡਲਿੰਗ ਪਲਾਂਟ ਦੀ ਮਸ਼ੀਨਰੀ ਨੂੰ ਸੁਚਾਰੂ ਰੂਪ ’ਚ ਚਾਲੂ ਕਰਨ ਲਈ ਜੁਟੇ ਹੋਏ ਹਨ ਪਰ ਵੀਰਵਾਰ ਬਾਅਦ ਦੁਪਹਿਰ ਤੱਕ ਥਰਮਲ ਪਲਾਂਟ ਦਾ ਕੋਈ ਵੀ ਯੂਨਿਟ ਚਾਲੂ ਨਹੀਂ ਕੀਤਾ ਜਾ ਸਕਿਆ। ਨਿਗਰਾਨ ਇੰਜਨੀਅਰ ਸੀਐੱਚਪੀ ਪ੍ਰਮੋਦ ਸ਼ਰਮਾ ਨੇ ਦੱਸਿਆ ਕਿ ਸਮੱਸਿਆ ਦਾ ਹੱਲ ਹੋ ਚੁੱਕਿਆ ਹੈ। ਅੱਜ 6 ਨੰਬਰ ਯੂਨਿਟ ਸ਼ਾਮ ਤੱਕ ਚਾਲੂ ਹੋ ਜਾਵੇਗਾ।

Advertisement

Advertisement
Tags :
ਉਤਪਾਦਨਹਾਲੇਥਰਮਲਪਲਾਂਟਬਿਜਲੀਰੂਪਨਗਰ:
Advertisement