ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਿਜਲੀ ਸਪਲਾਈ ਮਾਮਲਾ: ਕਿਸਾਨਾਂ ਨੇ ਆਵਾਜਾਈ ਰੋਕੀ

06:34 AM Jul 28, 2024 IST

ਨਿੱਜੀ ਪੱਤਰ ਪ੍ਰੇਰਕ
ਚਮਕੌਰ ਸਾਹਿਬ, 27 ਜੁਲਾਈ
ਚਮਕੌਰ ਸਾਹਿਬ ਦੇ ਬੇਟ ਇਲਾਕੇ ਦੇ ਪਿੰਡਾਂ ਨਾਲ ਸਬੰਧਤ ਕਿਸਾਨਾਂ ਨੇ ਬਿਜਲੀ ਸਪਲਾਈ ਪੂਰੀ ਨਾ ਮਿਲਣ ਕਾਰਨ ਇੱਥੇ ਨਹਿਰ ਸਰਹਿੰਦ ਦੇ ਪੁਲ ’ਤੇ ਆਵਾਜਾਈ ਜਾਮ ਕਰ ਕੇ ਧਰਨਾ ਦਿੱਤਾ। ਕਿਸਾਨਾਂ ਨੇ ਦੱਸਿਆ ਕਿ 25 ਜੂਨ ਤੋਂ ਬਾਅਦ ਉਨ੍ਹਾਂ ਨੂੰ ਕਦੇ ਵੀ ਪੂਰੇ ਅੱਠ ਘੰਟੇ ਬਿਜਲੀ ਸਪਲਾਈ ਨਹੀਂ ਮਿਲੀ। ਕਿਸਾਨਾਂ ਨੇ ਦੱਸਿਆ ਕਿ ਪਾਵਰਕੌਮ ਵੱਲੋਂ ਤਾਰਾਂ ਦੀ ਮੁਰੰਮਤ ਨਹੀਂ ਕੀਤੀ ਗਈ ਨਾ ਹੀ ਨਾਲ ਲਗਦੇ ਦਰੱਖਤਾਂ ਦੀ ਕਾਂਟ-ਛਾਂਟ ਕੀਤੀ ਗਈ ਹੈ। ਕਿਸਾਨਾਂ ਨੇ ਕਿਹਾ ਕਿ ਪਾਵਰ ਬਾਅਦ ਵਿੱਚੋਂ ਆਉਂਦੀ ਹੈ ਵਿਭਾਗ ਵੱਲੋਂ ਕਿਸਾਨਾਂ ਨਾਲ ਚਲਾਏ ਜਾ ਰਹੇ ਵਟਸਐਪ ਗਰੁੱਪ ਵਿੱਚ ਅਗਲੇ ਹੁਕਮਾਂ ਤੱਕ ਪਾਵਰਕੱਟ ਦਾ ਸੁਨੇਹਾ ਪਹਿਲਾਂ ਆ ਜਾਂਦਾ ਹੈ ਅਤੇ ਦੁਬਾਰਾ ਪਾਵਰ ਆਉਣ ਦਾ ਸੁਨੇਹਾ ਕਦੇ ਨਹੀਂ ਆਉਂਦਾ ਨਾ ਹੀ ਕੋਈ ਅਧਿਕਾਰੀ ਅਤੇ ਸ਼ਿਕਾਇਤ ਕੇਂਦਰ ਵਾਲੇ ਫੋਨ ਚੁੱਕਦੇ ਹਨ।
ਓਵਰਲੋਡ ਕਾਰਨ ਟਰਿੱਪ ਕਰ ਜਾਦਾ ਹੈ ਗਰਿੱਡ: ਐੱਸਡੀਓ
ਐੱਸਡੀਓ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੇ ਅਜਿਹੀ ਸਥਿਤੀ ਬਾਰੇ ਉਨ੍ਹਾਂ ਨੂੰ ਕਦੇ ਕੋਈ ਜਾਣਕਾਰੀ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਚਮਕੌਰ ਸਾਹਿਬ ਗਰਿੱਡ ਓਵਰਲੋਡ ਚੱਲਦਾ ਹੋਣ ਕਰ ਕੇ ਟਰਿੱਪ ਕਰ ਜਾਂਦਾ ਹੈ। ਜੇਈ, ਲਾਈਨਮੈਨ ਅਤੇ ਮੁਲਾਜ਼ਮਾਂ ਦੀਆਂ ਡਿਊਟੀ ਲਗਾ ਦਿੱਤੀ ਹੈ ਕਿ ਕਿਸਾਨਾਂ ਨੂੰ ਨਾਲ ਲੈ ਕੇ ਦਰੱਖਤਾਂ ਦੀ ਕਾਂਟ-ਛਾਂਟ ਕਰਨ। ਉਨ੍ਹਾਂ ਕਿਸਾਨਾਂ ਨੂੰ ਬਿਜਲੀ ਦੀ ਸਪਲਾਈ ਪੂਰੇ ਅੱਠ ਘੰਟੇ ਦੇਣ ਦਾ ਵਾਅਦਾ ਕੀਤਾ। ਧਰਨੇ ਦੌਰਾਨ ਪੁੱਜੇ ਥਾਣਾ ਮੁਖੀ ਰੋਹਿਤ ਸ਼ਰਮਾ ਨੇ ਧਰਨਾਕਾਰੀਆਂ ਨੂੰ ਸਮਝਾ ਕੇ ਅਤੇ ਐਕਸੀਅਨ ਨਾਲ ਗੱਲਬਾਤ ਕਰਵਾ ਕੇ ਧਰਨਾ ਖ਼ਤਮ ਕਰਵਾਇਆ।

Advertisement

Advertisement
Advertisement