ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿਟੀ ਬਿਊਟੀਫੁੱਲ ਦੇ ਕੁਝ ਸੈਕਟਰਾਂ ’ਚ ਬਿਜਲੀ ਸਪਲਾਈ ਠੱਪ

07:47 AM Jul 22, 2023 IST

ਟਿ੍ਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 21 ਜੁਲਾਈ
ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿੱਚ ਅੱਜ ਜਿੱਥੇ ਗਰਮੀ ਨੇ ਦਨਿ ਭਰ ਜਨਜੀਵਨ ਪ੍ਰਭਾਵਿਤ ਕਰੀ ਰੱਖਿਆ। ਉੱਥੇ ਹੀ ਦੇਰ ਰਾਤ ਚੰਡੀਗੜ੍ਹ ਦੇ ਕੁਝ ਸੈਕਟਰਾਂ ਵਿੱਚ ਬਿਜਲੀ ਸਪਲਾਈ ਠੱਪ ਹੋਣ ਕਾਰਨ ਲੋਕਾਂ ਦੀ ਮੁਸ਼ਕਲਾਂ ਹੋਰ ਵੱਧ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਸੈਕਟਰ 52 ਬਿਜਲੀ ਗਰੀਡ ਨਾਲ ਸਬੰਧਤ ਸੈਕਟਰ- 44,45,46,47,48 ਅਤੇ ਹੋਰਨਾਂ ਇਲਾਕਿਆਂ ਵਿੱਚ ਰਾਤ ਕਰੀਬ 9.30 ਵਜੇ ਬਿਜਲੀ ਸਪਲਾਈ ਠੱਪ ਹੋ ਗਈ ਜੋ ਕਿ ਦੇਰ ਰਾਤ ਤੱਕ ਮੁੜ ਸ਼ੁਰੂ ਨਹੀਂ ਹੋ ਸਕੀ। ਬਿਜਲੀ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਕੁਝ ਤਕਨੀਕੀ ਕਾਰਨਾਂ ਕਰਕੇ ਇਹ ਬਿਜਲੀ ਸਪਲਾਈ ਪ੍ਰਭਾਵਿਤ ਹੋਈ ਸੀ ਪਰ ਕੁਝ ਸਮੇਂ ਬਾਅਦ ਬਿਜਲੀ ਸਪਲਾਈ ਨੂੰ ਮੁੜ ਚਾਲੂ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਚੰਡੀਗੜ੍ਹ ਦੇ ਕੁਝ ਸੈਕਟਰਾਂ ਵਿੱਚ ਦੇਰ ਰਾਤ ਬਿਜਲੀ ਸਪਲਾਈ ਠੱਪ ਹੋਣ ਕਰਕੇ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਇੱਕ ਪਾਸੇ ਅਤਿ ਦੀ ਗਰਮੀ ਤਾਂ ਦੂਜੇ ਪਾਸੇ ਬਿਜਲੀ ਸਪਲਾਈ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ ਹੁੰਦੇ ਰਹੇ। ਪ੍ਰਾਪਤ ਜਾਣਕਾਰੀ ਅਨੁਸਾਰ ਕੁਝ ਸੈਕਟਰਾਂ ਵਿੱਚ ਬਿਜਲੀ ਸਪਲਾਈ ਸ਼ੁਰੂ ਹੋ ਗਈ ਪਰ ਸੈਕਟਰ-44 ਵਿੱਚ ਦੇਰ ਰਾਤ ਤੱਕ ਲੋਕਾਂ ਨੂੰ ਸਹੀ ਢੰਗ ਨਾਲ ਬਿਜਲੀ ਸਪਲਾਈ ਨਾ ਹੋਣ ਕਰਕੇ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

Advertisement

Advertisement