ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਿਜਲੀ ਦਰਾਂ ਦਾ ਵਾਧਾ ਵਾਪਸ ਲਿਆ ਜਾਵੇ: ਸਿੱਧੂ

11:47 AM Jun 16, 2024 IST

ਖੇਤਰੀ ਪ੍ਰਤੀਨਿਧ
ਐਸ.ਏ.ਐਸ.ਨਗਰ(ਮੁਹਾਲੀ), 15 ਜੂਨ
ਸਾਬਕਾ ਕਾਂਗਰਸੀ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਬਿਜਲੀ ਦਰਾਂ ਵਿੱਚ ਕੀਤੇ ਤਾਜ਼ਾ ਵਾਧੇ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਵੱਡੀ ਗਿਣਤੀ ਵਿੱਚ ਖ਼ਪਤਕਾਰਾਂ ’ਤੇ ਬੋਝ ਪਵੇਗਾ। ਉਨ੍ਹਾਂ ਕਿਹਾ ਕਿ ਇੱਕ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਪਾਵਰਕੌਮ ਨੂੰ ਪੰਜਾਬ ਸਰਕਾਰ ਵੱਲੋਂ ਸਬਸਿਡੀ ਦੀ ਪੂਰੀ ਰਕਮ ਮੁਹੱਈਆ ਕਰਾਉਣ ਦਾ ਪ੍ਰਚਾਰ ਕਰ ਰਹੇ ਹਨ ਪਰ ਦੂਜੇ ਪਾਸੇ ਪਾਵਰਕੌਮ ਨੂੰ ਆਪਣੀ ਆਰਥਿਕਤਾ ਨੂੰ ਥਾਂ ਸਿਰ ਲਿਆਉਣ ਲਈ ਬਿਜਲੀ ਦਰਾਂ ਵਿੱਚ ਵਾਧਾ ਕਰ ਕੇ ਲੋਕਾਂ ਦੀਆਂ ਜੇਬਾਂ ਉੱਤੇ ਵਜ਼ਨ ਪਾਉਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਵਧੀਆਂ ਦਰਾਂ ਤੁਰੰਤ ਵਾਪਸ ਲਈਆਂ ਜਾਣ। ਇਸੇ ਤਰ੍ਹਾਂ ਕਾਂਗਰਸੀਆਂ ਆਗੂਆਂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਠੇਕੇਦਾਰ ਮੋਹਣ ਸਿੰਘ ਬਠਲਾਣਾ, ਮਨਜੀਤ ਸਿੰਘ ਤੰਗੌਰੀ, ਜਗਰੂਪ ਸਿੰਘ ਕੁਰੜੀ ਆਦਿ ਨੇ ਵੀ ਵਾਧੇ ਦੀ ਨਿਖੇਧੀ ਕੀਤੀ ਹੈ।

Advertisement

Advertisement