ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਿਜਲੀ ਕਾਮੇ ਭਲਕ ਤੋਂ ਸਮੂਹਿਕ ਛੁੱਟੀ ’ਤੇ

08:53 AM Sep 09, 2024 IST

ਸੁੱਚਾ ਸਿੰਘ ਪਸਨਾਵਾਲ
ਧਾਰੀਵਾਲ, 8 ਸਤੰਬਰ
ਪਾਵਰਕੌਮ ਅਤੇ ਟਰਾਂਸਕੋ ਦੀ ਮੈਨੇਜਮੈਂਟ ਵੱਲੋਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਜੁਆਇੰਟ ਫੋਰਮ ਅਤੇ ਏਕਤਾ ਮੰਚ ਦੇ ਸੂਬਾ ਪੱਧਰੀ ਸੱਦੇ ’ਤੇ ਪੰਜਾਬ ਦੇ ਸਮੂਹ ਬਿਜਲੀ ਮੁਲਾਜ਼ਮ 10 ਸਤੰਬਰ ਤੋਂ ਲੈ ਕੇ 12 ਸਤੰਬਰ ਤੱਕ ਸਮੂਹਿਕ ਛੁੱਟੀ ’ਤੇ ਜਾਣਗੇ। ਇਹ ਜਾਣਕਾਰੀ ਪੀਐੱਸਈਬੀ ਐਂਪਲਾਈਜ਼ ਫੈਡਰੇਸ਼ਨ ਏਟਕ ਸਰਕਲ ਗੁਰਦਾਸਪੁਰ ਦੇ ਪ੍ਰਧਾਨ ਅਤੇ ਪੰਜਾਬ ਦੇ ਮੀਤ ਪ੍ਰਧਾਨ ਬਲਵਿੰਦਰ ਉਦੀਪੁਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪਾਵਰਕੌਮ ਦੀ ਮੈਨੇਜਮੈਂਟ ਬਿਜਲੀ ਕਾਮਿਆਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਾ ਹੋਣ ਕਾਰਨ ਬਿਜਲੀ ਕਾਮਿਆਂ ਵੱਲੋਂ ਮੈਨੇਜਮੈਂਟ ਵਿਰੁੱਧ ਸੰਘਰਸ਼ ਕੀਤਾ ਜਾ ਰਿਹਾ ਹੈ। ਮੈਨੇਜਮੈਂਟ ਮੰਗਾਂ ਲਾਗੂ ਕਰਨ ਦੀ ਬਜਾਏ ਐਸਮਾ ਵਰਗੇ ਕਨੂੰਨ ਲਾਗੂ ਕਰਨ ਦੀਆਂ ਧਮਕੀਆਂ ਦੇ ਰਹੀ ਹੈ ਅਤੇ ਸੰਘਰਸ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦਾ ਜਵਾਬ ਬਿਜਲੀ ਕਾਮਿਆਂ ਵੱਲੋਂ ਸੰਘਰਸ਼ ਰਾਹੀਂ ਦਿੱਤਾ ਜਾਵੇਗਾ।
ਉਨ੍ਹਾਂ ਸੀਆਰਏ 295. ਵਾਲੇ ਸਹਾਇਕ ਲਾਈਨਮੈਨਾਂ ਦੀਆਂ ਪੂਰੀਆਂ ਤਨਖਾਹਾਂ ਰਿਲੀਜ਼ ਕਰਨ ਅਤੇ ਮਹਿਕਮੇ ਅੰਦਰ ਨਵੀਂ ਪੱਕੀ ਭਰਤੀ ਕਰਕੇ ਖਾਲੀ ਅਸਾਮੀਆਂ ਭਰਨ, ਫੀਲਡ ਵਿੱਚ ਕੰਮ ਕਰਨ ਲਈ ਕਰਮਚਾਰੀਆਂ ਨੂੰ ਸੇਫਟੀ ਕਿੱਟਾਂ ਜਾਰੀ ਕਰਨ, ਤਨਖਾਹਾਂ ਵਿੱਚ ਤਰੁਟੀਆਂ ਦੂਰ ਕਰਨ ਅਤੇ ਪੁਰਾਣੀ ਪੈਨਸਨ ਸਕੀਮ ਲਾਗੂ ਕਰਨ ਦੀ ਮੰਗ ਕੀਤੀ। ਉਦੀਪੁਰ ਨੇ ਕਿਹਾ ਪਾਵਰਕੌਮ ਦੀ ਮੈਨੇਜਮੈਂਟ ਗੱਲਬਾਤ ਰਾਹੀਂ ਮਸਲਿਆਂ ਨਿਬੇੜਾ ਕਰੇ ਨਹੀਂ ਤਾਂ ਬਿਜਲੀ ਮੁਲਾਜ਼ਮ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ। ਬਲਵਿੰਦਰ ਉਦੀਪੁਰ ਨੇ ਸਮੂਹ ਕਰਮਚਾਰੀਆਂ ਨੂੰ ਸਮੂਹਿਕ ਛੁੱਟੀ ਭਰਨ ਦੀ ਅਪੀਲ ਕਰਦਿਆਂ ਦ੍ਰਿੜ੍ਹ ਇਰਾਦੇ ਨਾਲ ਸੰਘਰਸ਼ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।

Advertisement

Advertisement