ਬਿਜਲੀ ਕਾਮਿਆਂ ਵੱਲੋਂ ਕੇਂਦਰ ਖ਼ਿਲਾਫ਼ ਨਾਅਰੇਬਾਜ਼ੀ
ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 13 ਦਸੰਬਰ
ਪੀਐੱਸਈਬੀ ਐਂਪਲਾਈਜ਼ ਜੁਆਇੰਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਵਲੋਂ ਸਾਂਝੇ ਤੌਰ ’ਤੇ ਅੱਜ ਆਪਣੀਆਂ ਮੰਗਾਂ ਦੇ ਸਬੰਧ ਵਿੱਚ ਕੇਂਦਰ ਤੇ ਚੰਡੀਗੜ੍ਹ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਡਿਵੀਜ਼ਨ ਪ੍ਰਧਾਨ ਟੀਐਸਯੂ ਸੁਨਾਮ ਲਖਵਿੰਦਰ ਸਿੰਘ ਅਤੇ ਕੁਲਵਿੰਦਰ ਸਿੰਘ ਦਿੜ੍ਹਬਾ ਦੀ ਅਗਵਾਈ ਹੇਠ ਇਕੱਤਰ ਹੋਏ ਇਨ੍ਹਾਂ ਮੁਲਾਜ਼ਮਾਂ ਨੇ ਨੈਸ਼ਨਲ ਕੁਆਰਡੀਨੇਸ਼ਨ ਕਮੇਟੀ ਆਫ ਇਲੈਕਟ੍ਰੀਕਲ ਇੰਜਨੀਅਰਜ਼ ਐਂਡ ਐਂਪਲਾਈਜ਼ ਦੇ ਸੱਦੇ ’ਤੇ ਸਥਾਨਕ 66 ਕੇ ਵੀ ਗਰਿੱਡ ਅੱਗੇ ਪਹਿਲਾਂ ਰੋਹ ਭਰਪੂਰ ਰੋਸ ਰੈਲੀ ਕੀਤੀ। ਰੈਲੀ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਆਗੂ ਬਲਜੀਤ ਸਿੰਘ, ਸੁਰਿੰਦਰ ਸਿੰਘ, ਗੁਰਬਰ ਸਿੰਘ ਅਤੇ ਜੋਗਿੰਦਰ ਸਿੰਘ ਨੇ ਕੇਂਦਰ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਤੋਂ ਚੰਡੀਗੜ੍ਹ ਬਿਜਲੀ ਬੋਰਡ ਦਾ ਨਿੱਜੀਕਰਨ ਨਾ ਕਰਨ ਦੀ ਮੰਗ ਕੀਤੀ।
ਐਂਪਲਾਈਜ਼ ਫੈਡਰੇਸ਼ਨ ਚਾਹਲ ਦੀ ਮੀਟਿੰਗ
ਲਹਿਰਾਗਾਗਾ (ਪੱਤਰ ਪ੍ਰੇਰਕ):
ਐਂਪਲਾਈਜ਼ ਫੈਡਰੇਸ਼ਨ ਚਾਹਲ ਦੀ ਕਾਰਜਕਾਰੀ ਕਮੇਟੀ ਦੀ ਮੀਟੰਗ ਸੂਬਾਈ ਪ੍ਰਧਾਨ ਗੁਰਵੇਲ ਸਿੰਘ ਬੱਲਪੁਰੀਆ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਜਥੇਬੰਦੀ ਨੇ ਕੇਂਦਰ ਸਰਕਾਰ ਵੱਲੋ ਚੰਡੀਗੜ੍ਹ ਬਿਜਲੀ ਨਿਗਮ ਨੂੰ ਪ੍ਰਾਈਵੇਟ ਹੱਥਾ ’ਚ ਦੇਣ ਦੀ ਨਿਖੇਧੀ ਕੀਤੀ। ਮੀਟੰਗ ’ਚ ਜਥੇਬੰਦੀ ਦੇ ਸੁਬਾਈ ਆਗੂ ਪੂਰਨ ਸਿੰਘ ਖਾਈ, ਹਰਵਿੰਦਰ ਸਿੰਘ ਚੱਠਾ ਸੰਗਰੂਰ, ਬਲਜੀਤ ਸਿੰਘ ਬਰਾੜ ਤੇ ਰਘਬੀਰ ਸਿੰਘ ਆਦਿ ਹਾਜ਼ਰ ਸਨ।