For the best experience, open
https://m.punjabitribuneonline.com
on your mobile browser.
Advertisement

‘ਆਪ’ ਉਮੀਦਵਾਰਾਂ ਨੂੰ ‘ਪਾਵਰ’ ਦਿਖਾਉਣਗੇ ਬਿਜਲੀ ਕਾਮੇ

10:39 AM Apr 01, 2024 IST
‘ਆਪ’ ਉਮੀਦਵਾਰਾਂ ਨੂੰ ‘ਪਾਵਰ’ ਦਿਖਾਉਣਗੇ ਬਿਜਲੀ ਕਾਮੇ
ਸੂਬਾ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਪਾਵਰਕੌਮ ਦੇ ਮੁਲਾਜ਼ਮ। -ਫੋਟੋ: ਗੁਰਬਖਸ਼ਪੁਰੀ
Advertisement

ਪੱਤਰ ਪ੍ਰੇਰਕ
ਤਰਨ ਤਾਰਨ, 31 ਮਾਰਚ
ਬਿਜਲੀ ਕਾਮਿਆਂ ਨੇ ਪਾਵਰਕੌਮ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮ ਮੰਗਾਂ ਪ੍ਰਤੀ ਅਪਣਾਏ ਨਾਂਹ ਪੱਖੀ ਰਵੱਈਏ ਖਿਲਾਫ ਰੋਸ ਜ਼ਾਹਰ ਕਰਦਿਆਂ ਲੋਕ ਸਭਾ ਚੋਣਾਂ ਦੌਰਾਨ ‘ਆਪ’ ਉਮੀਦਵਾਰਾਂ ਦਾ ਵਿਰੋਧ ਕਰਨ ਦਾ ਨਿਰਣਾ ਲਿਆ ਹੈ। ਇਸ ਸਬੰਧੀ ਪੀਐੱਸਈਬੀ ਐਂਪਲਾਈਜ਼ ਜੁਆਇੰਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਸੱਦੇ ’ਤੇ ਅੱਜ ਇਥੇ ਗਾਂਧੀ ਮਿਉਂਸਿਪਲ ਪਾਰਕ ਵਿੱਚ ਇਕੱਤਰਤਾ ਕੀਤੀ ਗਈ। ਮੁਲਾਜ਼ਮ ਆਗੂ ਮੇਜਰ ਸਿੰਘ ਮੱਲੀਆ ਅਤੇ ਅਵਤਾਰ ਸਿੰਘ ਕੈਰੋਂ ਦੀ ਸਾਂਝੀ ਪ੍ਰਧਾਨਗੀ ਹੇਠ ਹੋਈ ਇਕੱਤਰਤਾ ਨੂੰ ਮੁਲਾਜਮਾਂ ਦੇ ਸੂਬਾ ਆਗੂ ਗੁਰਪ੍ਰੀਤ ਸਿੰਘ ਗੰਡੀਵਿੰਡ, ਲਖਵੰਤ ਸਿੰਘ ਦਿਉਲ, ਗੁਰਭੇਜ ਸਿੰਘ ਢਿੱਲੋਂ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਸਰਕਾਰ ਦਾ ਵਤੀਰਾ ਪੂਰੇ ਤੌਰ ’ਤੇ ਟਾਲ ਮਟੋਲ ਕਰਨ ਵਾਲਾ ਚਲ ਰਿਹਾ ਹੈ ਜਿਸ ਕਰ ਕੇ ਬਿਜਲੀ ਮੁਲਾਜ਼ਮ ਲੋਕ ਸਭਾ ਚੋਣਾਂ ਮੌਕੇ ਆਮ ਆਦਮੀ ਪਾਰਟੀ ਦੇ ਸਾਰੇ ਉਮੀਦਵਾਰਾਂ ਵਿਰੁੱਧ ਪਿੰਡਾਂ, ਕਸਬਿਆਂ, ਸ਼ਹਿਰਾਂ ਵਿੱਚ ਝੰਡਾ ਮਾਰਚ ਕਰਕੇ ਸਰਕਾਰ ਦੀ ਮੁਲਾਜ਼ਮ ਵਿਰੋਧੀ ਨੀਤੀ ਦਾ ਡੱਟ ਕੇ ਵਿਰੋਧ ਕਰਨਗੇ|

Advertisement

Advertisement
Author Image

sukhwinder singh

View all posts

Advertisement
Advertisement
×