ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਯੋਗ ਲਾਭਪਾਤਰੀ ਨੂੰ ਮਿਲੇਗਾ ਭਲਾਈ ਸਕੀਮਾਂ ਦਾ ਲਾਭ: ਵਿਧਾਇਕ

07:43 AM Jul 03, 2024 IST
ਵਿਧਾਇਕ ਰੁਪਿੰਦਰ ਸਿੰਘ ਦਾ ਸਵਾਗਤ ਕਰਦੇ ਹੋਏ ਡੀਸੀ ਪਰਨੀਤ ਸ਼ੇਰਗਿੱਲ। -ਫੋਟੋ: ਸੂਦ

ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 2 ਜੁਲਾਈ
ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੇ ਮੰਤਵ ਨਾਲ ਸਰਕਾਰ ਵੱਲੋਂ ਚਲਾਏ ਜਾ ਰਹੇ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਪਿੰਡ ਨੌਗਾਵਾਂ ਵਿੱਚ ਜਨ ਸੁਵਿਧਾ ਕੈਂਪ ਲਗਾਇਆ ਗਿਆ। ਇਸ ਮੌਕੇ ਵਿਧਾਇਕ ਰੁਪਿੰਦਰ ਸਿੰਘ ਹੈਪੀ, ਡੀਸੀ ਪਰਨੀਤ ਸ਼ੇਰਗਿੱਲ, ਵਧੀਕ ਡਿਪਟੀ ਕਮਿਸ਼ਨਰ (ਜ) ਈਸ਼ਾ ਸਿੰਗਲ ਅਤੇ ਐੱਸਡੀਐੱਮ ਸੰਜੀਵ ਕੁਮਾਰ ਆਦਿ ਨੇ ਸ਼ਿਰਕਤ ਕੀਤੀ। ਸ੍ਰੀ ਹੈਪੀ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਉਣ ਦੇ ਮੰਤਵ ਨਾਲ ਜਨ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਸਰਵਪੱਖੀ ਵਿਕਾਸ ਲਈ ਗੰਭੀਰਤਾ ਨਾਲ ਕੰਮ ਕਰ ਰਹੇ ਹਨ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਜਨ ਸੁਵਿਧਾ ਕੈਂਪਾਂ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਇਸ ਦਾ ਲਾਭ ਲੈਣ। ਡੀਸੀ ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਕਿਸੇ ਵੀ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Advertisement

Advertisement
Advertisement