For the best experience, open
https://m.punjabitribuneonline.com
on your mobile browser.
Advertisement

ਪੰਜਾਬ ਵਿੱਚ ਵਿਰੋਧੀ ਪਾਰਟੀਆਂ ਦਾ ਖਾਤਮਾ ਤੈਅ: ਗੋਇਲ

06:46 AM Jul 02, 2024 IST
ਪੰਜਾਬ ਵਿੱਚ ਵਿਰੋਧੀ ਪਾਰਟੀਆਂ ਦਾ ਖਾਤਮਾ ਤੈਅ  ਗੋਇਲ
‘ਆਪ’ ਵਰਕਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਬਰਿੰਦਰ ਗੋਇਲ। -ਫੋਟੋ: ਭਾਰਦਵਾਜ
Advertisement

ਲਹਿਰਾਗਾਗਾ:

Advertisement

ਹਲਕਾ ਲਹਿਰਾਗਾਗਾ ਦੇ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਨੇ ਕਿਹਾ ਕਿ ਜਲੰਧਰ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਚੜ੍ਹਤ ਤੋਂ ਵਿਰੋਧੀ ਬੁਖਲਾਏ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵਿਰੋਧੀ ਪਾਰਟੀਆਂ ਦਾ ਖਾਤਮਾ ਤੈਅ ਹੈ। ਇਥੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਹਲਕੇ ਅੰਦਰ ਵੱਖ-ਵੱਖ ਪਾਰਟੀਆਂ ਦੇ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ, ਜਿਸ ਤੋਂ ਸਪਸ਼ਟ ਹੁੰਦਾ ਕਿ ਜ਼ਿਮਨੀ ਚੋਣ ਵਿੱਚ ‘ਆਪ’ ਵੱਡੇ ਫਰਕ ਨਾਲ ਜਿੱਤ ਪ੍ਰਾਪਤ ਕਰੇਗੀ। ਵਿਧਾਇਕ ਗੋਇਲ ਨੇ ਦਾਅਵਾ ਕੀਤਾ ਕਿ ਉਹ ਦਿਨ ਦੂਰ ਨਹੀਂ ਜਦੋਂ ਅਕਾਲੀ ,ਭਾਜਪਾ ਜਿਹੀਆਂ ਫਿਰਕਾਪ੍ਰਸਤ ਪਾਰਟੀਆਂ ਦਾ ਪੰਜਾਬ ਦੇ ਸਿਆਸੀ ਨਕਸ਼ੇ ਤੋਂ ਨਾਮੋ ਨਿਸ਼ਾਨ ਖਤਮ ਹੋ ਜਾਵੇਗਾ। ਇਸ ਮੌਕੇ ਓਐੱਸਡੀ ਰਕੇਸ਼ ਕੁਮਾਰ ਗੁਪਤਾ ਵਿੱਕੀ, ਜੀਵਨ ਰੱਬੜ, ਸ਼ੀਸ਼ਪਾਲ ਆਨੰਦ,ਗੁਰੀ ਚਹਿਲ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement
Author Image

joginder kumar

View all posts

Advertisement
Advertisement
×