ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਾਧਾਂਵਾਲਾ ਸਹਿਕਾਰੀ ਸਭਾ ਵਿੱਚ 9 ਲੱਖ ਰੁਪਏ ਦਾ ਗਬਨ

07:55 AM Jun 12, 2024 IST

ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 11 ਜੂਨ
ਫ਼ਰੀਦਕੋਟ ਦੇ ਪਿੰਡ ਸਾਧਾਂਵਾਲਾ ਦੀ ਸਹਿਕਾਰੀ ਸਭਾ ਵਿੱਚ ਕਥਿਤ ਤੌਰ ’ਤੇ 9 ਲੱਖ ਰੁਪਏ ਦਾ ਗਬਨ ਹੋਇਆ ਹੈ। ਸੂਚਨਾ ਅਨੁਸਾਰ ਸਹਿਕਾਰੀ ਸਭਾ ਦੀ ਪ੍ਰਬੰਧਕੀ ਕਮੇਟੀ ਵੱਲੋਂ ਸਭਾ ਵਿਚਲੇ ਆਏ ਸਾਮਾਨ ਅਤੇ ਸਮੁੱਚੇ ਲੈਣ-ਦੇਣ ਦੇ ਨਿਰੀਖਣ ਲਈ ਇੱਕ ਮਤਾ ਪਾਸ ਕੀਤਾ ਸੀ ਜਿਸ ਤੋਂ ਬਾਅਦ ਸਹਿਕਾਰੀ ਸਭਾਵਾਂ ਦੇ ਨਿਰੀਖਕ ਸਰਬਜੀਤ ਕੌਰ ਨੇ ਇਸ ਮਾਮਲੇ ਦੀ ਪੜਤਾਲ ਕੀਤੀ ਸੀ। ਪੜਤਾਲ ਦੌਰਾਨ ਸਭਾ ਦੇ ਸਾਬਕਾ ਸਕੱਤਰ ਰਾਜਬਿੰਦਰ ਸਿੰਘ ਉੱਪਰ ਦੋਸ਼ ਲੱਗੇ ਸਨ ਕਿ ਉਸ ਨੇ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕਰਕੇ ਕਥਿਤ 8 ਲੱਖ 94 ਹਜ਼ਾਰ 662 ਰੁਪਏ ਦੀ ਰਕਮ ਦਾ ਗਬਨ ਕੀਤਾ। ਸਹਿਕਾਰੀ ਸਭਾਵਾਂ ਵਿਭਾਗ ਦੀ ਪੜਤਾਲ ਰਿਪੋਰਟ ’ਤੇ ਕਾਰਵਾਈ ਕਰਦਿਆਂ ਜ਼ਿਲ੍ਹਾ ਪੁਲੀਸ ਨੇ ਪਿੰਡ ਸਾਧਾਂਵਾਲਾ ਦੇ ਸਾਬਕਾ ਪੰਚਾਇਤ ਸਕੱਤਰ ਖਿਲਾਫ਼ ਧਾਰਾ 409 ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਜ਼ਿਲ੍ਹਾ ਪੁਲੀਸ ਮੁਖੀ ਹਰਜੀਤ ਸਿੰਘ ਨੇ ਕਿਹਾ ਕਿ ਸਹਿਕਾਰੀ ਸਭਾਵਾਂ ਦੇ ਸਾਬਕਾ ਸਕੱਤਰ ਖਿਲਾਫ਼ ਪਰਚਾ ਦਰਜ ਕਰਨ ਤੋਂ ਪਹਿਲਾਂ ਜ਼ਿਲ੍ਹਾ ਅਟਾਰਨੀ ਦੀ ਰਾਇ ਹਾਸਲ ਕੀਤੀ ਸੀ।

Advertisement

Advertisement
Advertisement