ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਐਮਰਜੈਂਸੀ’ ਫ਼ਿਲਮ ’ਤੇ ਪਾਬੰਦੀ ਲਾਈ ਜਾਵੇ: ਕਾਹਲੋਂ

09:06 AM Aug 26, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 25 ਅਗਸਤ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਫ਼ਿਲਮੀ ਅਦਾਕਾਰਾ ਕੰਗਨਾ ਰਣੌਤ ਦੀ ਫ਼ਿਲਮ ‘ਐਮਰਜੈਂਸੀ’ ਦੇ ਟਰੇਲਰ ਵਿੱਚ ਸਿੱਖਾਂ ਬਾਰੇ ਗੁੰਮਰਾਹਕੁਨ ਤੇ ਝੂਠੇ ਪ੍ਰਚਾਰ ਦੀ ਨਿਖੇਧੀ ਕੀਤੀ। ਉਨ੍ਹਾਂ ਫ਼ਿਲਮ ’ਤੇ ਤੁਰੰਤ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ।
ਇੱਥੇ ਜਾਰੀ ਕੀਤੇ ਬਿਆਨ ਵਿੱਚ ਕਾਹਲੋਂ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੰਗਨਾ ਰਣੌਤ ਦੀ ਫ਼ਿਲਮ ‘ਐਮਰਜੈਂਸੀ’ ਦੇ ਰਿਲੀਜ਼ ਕੀਤੇ ਟਰੇਲਰ ਵਿੱਚ ਸਿੱਖਾਂ ਬਾਰੇ ਗੁੰਮਰਾਹਕੁਨ ਤੇ ਝੂਠਾ ਪ੍ਰਚਾਰ ਕੀਤਾ ਗਿਆ ਹੈ ਤੇ ਉਨ੍ਹਾਂ ਨੂੰ ਖਤਰਨਾਕ ਕਰਾਰ ਦਿੱਤਾ ਗਿਆ ਹੈ ਤੇ ਇਸ ਤਰੀਕੇ ਸਿੱਖ ਕੌਮ ਖ਼ਿਲਾਫ਼ ਨਫ਼ਰਤ ਫੈਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕਰਨ ਦਾ ਯਤਨ ਹੈ ਜੋ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਿੱਖ ਇਕ ਬਹਾਦਰ ਤੇ ਦੇਸ਼ ਭਗਤ ਕੌਮ ਹੈ, ਜੋ ਸਿਰਫ ਭਾਰਤ ਹੀ ਨਹੀਂ ਬਲਕਿ ਦੁਨੀਆਂ ਭਰ ਵਿੱਚ ਮਨੁੱਖਤਾ ਦੀ ਸੇਵਾ ਲਈ ਜਾਣੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸੇ ਤਰੀਕੇ ਪੰਜਾਬੀ ਨੌਜਵਾਨ ਸਰਹੱਦਾਂ ’ਤੇ ਡਟ ਕੇ ਦੇਸ਼ ਦੀ ਦੁਸ਼ਮਣਾਂ ਤੋਂ ਰਾਖੀ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਸਿੱਖਾਂ ਦੀ ਕਿਰਦਾਰਕੁਸ਼ੀ ਕਿਸੇ ਵੀ ਤਰੀਕੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ, ‘‘ਤੁਸੀਂ ‘ਐਮਰਜੈਂਸੀ’ ਬਾਰੇ ਕੁਝ ਵਿਖਾਉਣਾ ਚਾਹੁੰਦੇ ਹੋ ਤਾਂ ਜਿਵੇਂ ਮਰਜ਼ੀ ਵਿਖਾਓ ਪਰ ਅਸੀਂ ਸਿੱਖਾਂ ਨੂੰ ਵੱਖਵਾਦੀ ਵਿਖਾਉਣ ਤੇ ਹਿੰਸਾ ’ਤੇ ਚੱਲਣ ਵਾਲੇ ਵਿਖਾਉਣਾ ਬਰਦਾਸ਼ਤ ਨਹੀਂ ਕਰਾਂਗੇ, ਅਸੀਂ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਕਰਾਂਗੇ ਤੇ ਇਸ ਦੀ ਡਟ ਕੇ ਪੈਰਵੀ ਕਰਾਂਗੇ।’’ ਉਨ੍ਹਾਂ ਨੇ ਸੈਂਸਰ ਬੋਰਡ ਨੂੰ ਅਪੀਲ ਕੀਤੀ ਕਿ ਫ਼ਿਲਮ ’ਤੇ ਤੁਰੰਤ ਪਾਬੰਦੀ ਲਗਾਈ ਜਾਵੇ ਜਾਂ ਫਿਰ ਫ਼ਿਲਮ ਵਿਚੋਂ ਇਤਰਾਜ਼ਯੋਗ ਸੀਨ ਹਟਾਏ ਜਾਣ।

Advertisement

Advertisement
Advertisement