ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿਵਲ ਹਸਪਤਾਲ ’ਚ ਐਮਰਜੈਂਸੀ ਸੇਵਾਵਾਂ 24 ਘੰਟੇ ਹੋਣ: ਬਲਬੀਰ ਸਿੰਘ

06:39 PM Jun 23, 2023 IST

ਜੋਗਿੰਦਰ ਸਿੰਘ ਮਾਨ

Advertisement

ਮਾਨਸਾ, 11 ਜੂਨ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਥਾਨਕ ਸਿਵਲ ਹਸਪਤਾਲ ਦਾ ਦੌਰਾ ਕਰਦਿਆਂ ਕਿਹਾ ਕਿ ਸਿਵਲ ਹਸਪਤਾਲ ਵਿੱਚ ਐਮਰਜੈਂਸੀ ਸੇਵਾਵਾਂ 24 ਘੰਟੇ ਯਕੀਨੀ ਬਣਾਈਆਂ ਜਾਣ ਤਾਂ ਕਿ ਮਰੀਜ਼ਾਂ ਨੂੰ ਕਿਸੇ ਤਰ੍ਹਾਂ ਦੀ ਖੱਜਲ-ਖੁਆਰੀ ਨਾ ਹੋਵੇ।

Advertisement

ਡਾ. ਬਲਬੀਰ ਸਿੰਘ ਨੇ ਹਸਪਤਾਲ ਦੇ ਅਮਲੇ ਨੂੰ ਸੇਵਾ ਭਾਵਨਾ ਅਤੇ ਤਨਦੇਹੀ ਨਾਲ ਡਿਊਟੀ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਹਸਪਤਾਲ ਵਿੱਚ ਦਾਖ਼ਲ ਮਰੀਜ਼ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨਾਲ ਚੰਗਾ ਵਿਵਹਾਰ ਕੀਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਸੁਖਾਵਾਂ ਮਾਹੌਲ ਮਿਲ ਸਕੇ। ਉਨ੍ਹਾਂ ਹਸਪਤਾਲ ਵਿਚ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਗੱਲਬਾਤ ਕੀਤੀ।

ਇਸ ਤੋਂ ਇਲਾਵਾ ਉਨ੍ਹਾਂ ਸਥਾਨਕ ਜ਼ੱਚਾ-ਬੱਚਾ ਹਸਪਤਾਲ ਵਿੱਚ ਗਰਭਵਤੀ ਔਰਤਾਂ ਤੇ ਬੱਚਿਆਂ ਨੂੰ ਮਿਲਣ ਵਾਲੀਆਂ ਸਿਹਤ ਸੇਵਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਸੰਸਥਾਗਤ ਜਣੇਪੇ ਕਰਵਾਉਣ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਅਤੇ 100 ਫ਼ੀਸਦੀ ਟੀਕਾਕਰਨ ਯਕੀਨੀ ਬਣਾਇਆ ਜਾਵੇ। ਉਨ੍ਹਾਂ ਘੱਟ ਸੈਕਸ ਰੇਸ਼ੋ ਵਾਲੇ ਇਲਾਕਿਆਂ ਵਿੱਚ ਵਿਸ਼ੇਸ਼ ਜਾਗਰੂਕਤਾ ਗਤੀਵਿਧੀਆਂ ਚਲਾਉਣ ਲਈ ਕਿਹਾ।

ਇਸ ਮੌਕੇ ਸਿਵਲ ਸਰਜਨ ਡਾ. ਅਸ਼ਵਨੀ ਕੁਮਾਰ, ਡਾ. ਰਣਜੀਤ ਸਿੰਘ ਰਾਏ, ਡਾ. ਰੂਬੀ, ਸਿਹਤ ਵਿਭਾਗ ਦੇ ਹੋਰ ਅਧਿਕਾਰੀਆਂ ਵੀ ਮੌਜੂਦ ਸਨ।

ਮਾਨਸਾ ਪੰਜਾਬ ਦੀ ਸਿੱਖਿਆ ਦਾ ਮਾਡਲ ਬਣਿਆ: ਬੈਂਸ

ਬੁਢਲਾਡਾ (ਅਮਿਤ ਕੁਮਾਰ): ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਵਿੱਚ ਸਿੱਖਿਆ ਦਾ ਮਾਡਲ ਦੇਖਣਾ ਹੈ ਤਾਂ ਉਹ ਜ਼ਿਲ੍ਹਾ ਮਾਨਸਾ ਹੈ। ਸਿੱਖਿਆ ਦੇ ਖੇਤਰ ਵਿੱਚ ਵਿਦਿਆਰਥੀ, ਪ੍ਰਿੰਸੀਪਲ ਅਤੇ ਅਧਿਆਪਕਾਂ ਦੀ ਸ਼ਾਨਦਾਰ ਮਿਹਨਤ ਦਾ ਨਤੀਜਾ ਹੈ ਜਿੱਥੇ ਹਰ ਕਲਾਸ ਦੇ ਨਤੀਜੇ ਵਿੱਚ ਮਾਨਸਾ ਜ਼ਿਲ੍ਹੇ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਸਿੱਖਿਆ ਮੰਤਰੀ ਅੱਜ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਅਹਿਮਦਪੁਰ ਵਿੱਚ ਸਿੱਖਿਆਰਥੀਆਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਤੇ ਸਰਕਾਰ ਲਈ ਮਾਣ ਵਾਲੀ ਗੱਲ ਹੈ ਕਿ ਡਾਇਟ ਬੁਢਲਾਡਾ ਪੰਜਾਬ ਦੀ ਨਹੀਂ ਸਗੋਂ ਭਾਰਤ ਦੀ ਸਿਰਮੌਰ ਸੰਸਥਾ ਹੈ ਜਿੱਥੇ ਵਿਦਿਅਕ ਪੱਖ ਤੋਂ ਅਤੇ ਪ੍ਰਸ਼ਾਸਨਿਕ ਪੱਖ ਤੋਂ ਪੰਜਾਬ ਵਿੱਚ ਮਾਡਲ ਪੇਸ਼ ਕੀਤਾ ਗਿਆ ਹੈ। ਇਸੇ ਦੌਰਾਨ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਸਿਹਤ ਨੂੰ ਪਹਿਲ ਦੇ ਆਧਾਰ ‘ਤੇ ਲੈ ਰਹੀ ਹੈ। ਉਨ੍ਹਾਂ ਮੰਤਰੀ ਸ੍ਰੀ ਬੈਂਸ ਨੂੰ ਕਿਹਾ ਕਿ ਇਲਾਕੇ ਦੀ ਆਈਟੀਆਈ ਦਾ ਆਧੁਨਿਕੀਕਰਨ ਕੀਤਾ ਜਾਵੇ। ਪ੍ਰਿੰਸੀਪਲ ਡਾ. ਬੂਟਾ ਸਿੰਘ ਨੇ ਮਹਿਮਾਨਾਂ ਨੂੰ ਜੀ ਆਇਆਂ ਕਿਹਾ। ਪ੍ਰੋਗਰਾਮ ਦੌਰਾਨ ਪੰਜਵੀ ਜਮਾਤ ‘ਚੋਂ ਪਹਿਲੇ ਸਥਾਨ ‘ਤੇ ਆਉਣ ਵਾਲੀਆਂ ਵਿਦਿਆਰਥਣਾਂ ਜਸਪ੍ਰੀਤ ਕੌਰ, ਨਵਦੀਪ ਕੌਰ, 8ਵੀਂ ਜਮਾਤ ਦੀ ਲਵਪ੍ਰੀਤ ਕੌਰ, ਗੁਰਅੰਕਿਤ ਕੌਰ, 10ਵੀਂ ਜਮਾਤ ਵਿੱਚੋਂ ਪੰਜਾਬ ਵਿੱਚੋਂ ਤੀਜੇ ਸਥਾਨ ‘ਤੇ ਰਹੀ ਹਰਮਨਦੀਪ ਕੌਰ, ਬਾਰ੍ਹਵੀਂ ‘ਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀਆਂ ਸੁਜਾਨ ਕੌਰ ਦਾ ਸਨਮਾਨ ਕੀਤਾ ਗਿਆ।

ਮੰਤਰੀ ਬਲਕਾਰ ਸਿੰਘ ਨੇ ਕੀਤਾ ਰੌਇਲ ਕਾਲਜ ਦਾ ਦੌਰਾ

ਬੁਢਲਾਡਾ (ਨਿੱਜੀ ਪੱਤਰ ਪ੍ਰੇਰਕ): ਕੈਬਨਿਟ ਮੰਤਰੀ ਬਲਕਾਰ ਸਿੰਘ ਰੌਇਲ ਗਰੁੱਪ ਆਫ ਕਾਲਜ ਬੋੜਾਵਾਲ ਵਿੱਚ ਪੁੱਜੇ। ਇੱਥੇ ਉਨ੍ਹਾਂ ਨੇ ਕਾਲਜ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਲਈ। ਉਨ੍ਹਾਂ ਕਿਹਾ ਕਿ ਇਸ ਖੇਤਰ ਵਿੱਚ ਸਿੱਖਿਆ ਦੀ ਮਜ਼ਬੂਤੀ ਲਈ ਕਾਲਜ ਦੇ ਉਪਰਾਲੇ ਸ਼ਲਾਘਾਯੋਗ ਹਨ। ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਵੱਲੋਂ ਜਿੱਥੇ ਮੰਤਰੀ ਦਾ ਸੁਆਗਤ ਕੀਤਾ ਗਿਆ। ਉਨ੍ਹਾਂ ਨੇ ਵਿਦਿਆਰਥੀਆਂ ਲਈ ਬਣਾਏ ਖੇਡ ਮੈਦਾਨਾਂ ਦਾ ਜਾਇਜ਼ਾ ਵੀ ਲਿਆ। ਇਸ ਮੌਕੇ ਡਾ. ਰਾਜਿੰਦਰ ਸਿੰਘ ਸੋਹਲ ਨੇ ਮੰਤਰੀ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਆ।

Advertisement