6 ਸਤੰਬਰ ਨੂੰ ਨਹੀਂ ਰਿਲੀਜ਼ ਹੋਵੇਗੀ ਫਿਲਮ ‘ਐਮਰਜੈਂਸੀ’
ਮੁੰਬਈ, 4 ਸਤੰਬਰ
Kangana Ranaut's film ‘Emergency’: ਕੰਗਣਾ ਰਣੌਤ ਦੀ ਫਿਲਮ 'ਐਮਰਜੈਂਸੀ' ਨੂੰ ਬੁੱਧਵਾਰ ਨੂੰ ਬੰਬੇ ਹਾਈ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ। ਕੋਰਟ ਨੇ ਇਸ ਮਾਮਲੇ 'ਚ ਕੋਈ ਹੁਕਮ ਦੇਣ ਤੋਂ ਇਨਕਾਰ ਕਰ ਦਿੱਤਾ। ਬਲਕਿ ਮੱਧ ਪ੍ਰਦੇਸ਼ ਹਾਈ ਕੋਰਟ ਦੇ ਨਿਰਦੇਸ਼ ਦੇ ਮੱਦੇਨਜ਼ਰ ਕੇਂਦਰੀ ਸੈਂਸਰ ਬੋਰਡ (ਸੀਬੀਐੱਫਸੀ) ਨੂੰ ਨਿਰਦੇਸ਼ ਦਿੱਤਾ ਗਿਆ ਹੈ ਕਿ ਉਹ ਫ਼ਿਲਮ ਨੂੰ ਪ੍ਰਮਾਣਿਤ ਕਰਨ ਤੋਂ ਪਹਿਲਾਂ ਇਸ ’ਤੇ ਇਤਰਾਜ਼ਾਂ ’ਤੇ ਵਿਚਾਰ ਕਰੇ। ਜ਼ਿਕਰਯੋਗ ਹੈ ਕਿ 'ਐਮਰਜੈਂਸੀ’ 6 ਸਤੰਬਰ ਨੂੰ ਰਿਲੀਜ਼ ਹੋਣੀ ਸੀ ਪਰ ਹੁਣ ਇਸ ਨੂੰ ਦੋ ਹਫ਼ਤਿਆਂ ਲਈ ਅੱਗੇ ਪਾ ਦਿੱਤਾ ਜਾਵੇਗਾ, ਕਿਉਂਕਿ ਹਾਈ ਕੋਰਟ ਨੇ ਸੈਂਸਰ ਬੋਰਡ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਫਿਲਮ ਦੇ ਖ਼ਿਲਾਫ਼ ਚੁੱਕੇ ਗਏ ਇਤਰਾਜ਼ਾਂ 'ਤੇ ਵਿਚਾਰ ਕਰੇ ਅਤੇ ਫਿਰ 18 ਸਤੰਬਰ ਤੱਕ ਇਸ ਨੂੰ ਪ੍ਰਮਾਣਿਤ ਕਰੇ। -ਪੀਟੀਆਈ
ਉਧਰ ਬੰਬੇ ਹਾਈ ਕੋਰਟ ਵੱਲੋਂ ਪ੍ਰਮਾਣੀਕਰਣ ਦੇ ਆਦੇਸ਼ ਦੇਣ ਤੋਂ ਇਨਕਾਰ ਕਰਨ ਤੋਂ ਬਾਅਦ ਕੰਗਨਾ ਰਣੌਤ ਨੇ ਕਿਹਾ ਕਿ ਉਹ ਹਰ ਕਿਸੇ ਦਾ ਪਸੰਦੀਦਾ ਨਿਸ਼ਾਨਾ ਬਣ ਗਈ ਹੈ ਅਤੇ ਉਹ 'ਸੁੱਤੇ ਹੋਏ ਦੇਸ਼' ਨੂੰ ਜਗਾਉਣ ਲਈ ਇਹ ਕੀਮਤ ਅਦਾ ਕਰ ਰਹੀ ਹੈ। ਉਸ ਨੇ ਇਸ ਸਬੰਧੀ ‘ਐਕਸ’ ’ਤੇ ਇੱਕ ਪੋਸਟ ਸਾਂਝੀ ਕੀਤੀ ਹੈ।
ਪੜ੍ਹੋ ਕੰਗਨਾ ਨੇ ਆਪਣੀ ‘ਐਕਸ’ ਪੋਸਟ ਵਿਚ ਹੋਰ ਕੀ ਲਿਖਿਆ ਹੈ:
# Kangana Ranaut's Emergency Movie