ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਸ਼ਿਆਂ ਦੇ ਖ਼ਾਤਮੇ ਲਈ ਪ੍ਰਸ਼ਾਸਨ ਵੱਲੋਂ ਜਾਗਰੂਕਤਾ ’ਤੇ ਜ਼ੋਰ

10:15 AM Oct 26, 2024 IST
ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਜ਼ਿਲ੍ਹਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ।

ਗੁਰਦੀਪ ਸਿੰਘ ਲਾਲੀ
ਸੰਗਰੂਰ, 25 ਅਕਤੂਬਰ
ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਨਾਰਕੋ ਕੋਆਰਡੀਨੇਸ਼ਨ ਸੈਂਟਰ (ਨਕੋਰਡ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੇ ਹਦਾਇਤ ਕਰਦਿਆਂ ਕਿਹਾ ਕਿ ਲੋਕਾਂ ਨੂੰ ਨਸ਼ਿਆਂ ਦੀ ਵਰਤੋਂ ਨਾਲ ਸਿਹਤ ਅਤੇ ਮਾਨਸਿਕ ਤੌਰ ਉੱਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਲਗਾਤਾਰ ਜਾਗਰੂਕ ਕੀਤਾ ਜਾਵੇ। ਨਸ਼ਿਆਂ ਦਾ ਸੇਵਨ ਕਰਨ ਵਾਲਿਆਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਦੇ ਹੋਏ ਸਰਕਾਰੀ ਨਸ਼ਾ ਮੁਕਤੀ ਕੇਂਦਰਾਂ ਵਿੱਚ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਮਿਲਵਰਤਨ ਅਤੇ ਸਾਂਝੇ ਕਦਮਾਂ ਨਾਲ ਇਸ ਸਮਾਜਿਕ ਬੁਰਾਈ ਦਾ ਮੁਕੰਮਲ ਤੌਰ ਉੱਤੇ ਖ਼ਾਤਮਾ ਸੰਭਵ ਹੈ। ਮਨੁੱਖਤਾ ਦੀ ਸੇਵਾ ਲਈ ਇਸ ਮੁਹਿੰਮ ਨੂੰ ਜੋਸ਼ ਨਾਲ ਜ਼ਮੀਨੀ ਪੱਧਰ ’ਤੇ ਲਾਗੂ ਕੀਤਾ ਜਾਣਾ ਜ਼ਰੂਰੀ ਹੈ। ਡੀਸੀ ਨੇ ਕਿਹਾ ਕਿ ਸਕੂਲਾਂ ਵਿੱਚ ਸਵੇਰ ਸਮੇਂ ਹੋਣ ਵਾਲੀਆਂ ਪ੍ਰਾਰਥਨਾ ਸਭਾਵਾਂ ਦੌਰਾਨ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਬਚਾਅ ਬਾਰੇ ਰੋਜ਼ਾਨਾ ਦੇ ਆਧਾਰ ’ਤੇ ਜਾਗਰੂਕ ਕੀਤਾ ਜਾਵੇ ਅਤੇ ਸਮੇਂ-ਸਮੇਂ ’ਤੇ ਸਕੂਲ ਵਿੱਚ ਹੋਣ ਵਾਲੀਆਂ ਕਿਸੇ ਵੀ ਤਰ੍ਹਾਂ ਦੀਆਂ ਗਤੀਵਿਧੀਆਂ ਦੌਰਾਨ ਇਸ ਵਿਸ਼ੇ ਬਾਰੇ ਵੀ ਜਾਣਕਾਰੀ ਪ੍ਰਦਾਨ ਕੀਤੀ ਜਾਵੇ। ਉਨ੍ਹਾਂ ਪੁਲੀਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਸ਼ਿਆਂ ਦੀ ਵਿਕਰੀ ’ਤੇ ਰੋਕ ਲਾਉਣ ਲਈ ਚੌਕਸੀ ਰੱਖੀ ਜਾਵੇ।
ਮੀਟਿੰਗ ਵਿੱਚ ਏਡੀਸੀ ਅਮਿਤ ਬੈਂਬੀ, ਐਸਪੀ ਪਲਵਿੰਦਰ ਸਿੰਘ ਚੀਮਾ, ਐੱਸਡੀਐੱਮ ਚਰਨਜੋਤ ਸਿੰਘ ਵਾਲੀਆ ਤੋਂ ਇਲਾਵਾ ਜ਼ਿਲ੍ਹੇ ਦੀਆਂ ਵੱਖ-ਵੱਖ ਸਬ-ਡਿਵੀਜ਼ਨਾਂ ਦੇ ਐੱਸਡੀਐੱਮਜ਼ ਅਤੇ ਹੋਰ ਅਧਿਕਾਰੀ ਮੌਜੂਦ ਸਨ।

Advertisement

Advertisement