ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁੱਢਲੀ ਸਿੱਖਿਆ ਵਿਹੂਣੇ ਬੱਚਿਆਂ ਨੂੰ ਸਮਾਜ ਦੀ ਮੁੱਖ ਧਾਰਾ ’ਚ ਲਿਆਉਣ ’ਤੇ ਜ਼ੋਰ

08:44 AM Jul 18, 2024 IST
ਪ੍ਰਦਰਸ਼ਨੀ ਦਾ ਨਿਰੀਖਣ ਕਰਦੇ ਹੋਏ ਡਾਇਰੈਕਟਰ ਅਮਨਿੰਦਰ ਕੌਰ ਬਰਾੜ।

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 17 ਜੁਲਾਈ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਵੱਲੋਂ ਕੇਂਦਰ ਸਰਕਾਰ ਵੱਲੋਂ ਸਪਾਂਸਰ ਪ੍ਰੋਗਰਾਮ ‘ਉਲਾਸ’ (ਅੰਡਰਸਟੈਂਡਿੰਗ ਲਾਈਫਲੌਂਗ ਲਰਨਿੰਗ ਫ਼ਾਰ ਆਲ ਇਨ ਸੁਸਾਇਟੀ) ਨੂੰ ਪੰਜਾਬ ਵਿੱਚ ਹੇਠਲੇ ਪੱਧਰ ’ਤੇ ਲਾਗੂ ਕਰਨ ਲਈ ਮੁਹਾਲੀ ਵਿੱਚ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਸਮੂਹ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾਵਾਂ (ਡਾਈਟ) ਦੇ ਵਿਦਿਆਰਥੀਆਂ ਅਤੇ ਸਟਾਫ਼ ਨੇ ਸ਼ਮੂਲੀਅਤ ਕੀਤੀ। ਸਮਾਗਮ ਦਾ ਉਦਘਾਟਨ ਐੱਸਸੀਈਆਰਟੀ ਦੀ ਡਾਇਰੈਕਟਰ ਅਮਨਿੰਦਰ ਕੌਰ ਬਰਾੜ ਨੇ ਸ਼ਮਾਂ ਰੌਸ਼ਨ ਕਰਕੇ ਕੀਤਾ। ਉਨ੍ਹਾਂ ਦੱਸਿਆ ਕਿ ‘ਉਲਾਸ’ ਦਾ ਉਦੇਸ਼ ਰਾਸ਼ਟਰੀ ਸਿੱਖਿਆ ਨੀਤੀ 2020 ਦੀਆਂ ਸਿਫ਼ਾਰਸ਼ਾਂ ਨੂੰ ਪੂਰਾ ਕਰਨਾ ਹੈ ਤਾਂ ਜੋ 15 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਉਨ੍ਹਾਂ ਬਾਲਗਾਂ ਲਈ ਸਿੱਖਿਆ ਯਕੀਨੀ ਬਣਾਈ ਜਾ ਸਕੇ ਜੋ ਬੱਚੇ ਕਿਸੇ ਕਾਰਨ-ਵੱਸ਼ ਸਕੂਲੀ ਸਿੱਖਿਆ ਪ੍ਰਾਪਤ ਨਹੀਂ ਕਰ ਸਕੇ। ‘ਉਲਾਸ’ ਦੇ ਕੋਆਰਡੀਨੇਟਰ ਸੁਰਿੰਦਰ ਕੁਮਾਰ ਨੇ ਮੁੱਢਲੀ ਸਿੱਖਿਆ ਪ੍ਰਾਪਤ ਕਰਨ ਤੋਂ ਅਸਫਲ ਰਹਿਣ ਵਾਲੇ ਬੱਚਿਆਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਦੇ ਯੋਗ ਬਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ।
ਇਸ ਮੌਕੇ ਡਾਇਟ ਸੰਸਥਾਵਾਂ ਦੇ ਸਿੱਖਿਆਰਥੀਆਂ ਨੇ ਵੱਖ-ਵੱਖ ਸਭਿਆਚਾਰਕ ਮੁਕਾਬਲਿਆਂ, ਪੀਪੀਟੀ ਪ੍ਰਤੀਯੋਗਤਾ ਅਤੇ ਸਟਾਲ ਪ੍ਰਦਰਸ਼ਨੀ ਵਿੱਚ ਹਿੱਸਾ ਲਿਆ। ਸਭਿਆਚਾਰਕ ਮੁਕਾਬਲੇ ਵਿੱਚ ਡਾਇਟ ਫਤਹਿਗੜ੍ਹ ਸਾਹਿਬ ਨੇ ਪਹਿਲਾ, ਡਾਈਟ ਅੰਮ੍ਰਿਤਸਰ ਨੇ ਦੂਜਾ ਜਦਕਿ ਡਾਈਟ ਫ਼ਰੀਦਕੋਟ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਪੀਪੀਟੀ ਮੁਕਾਬਲੇ ਵਿੱਚ ਡਾਇਟ ਅੰਮ੍ਰਿਤਸਰ ਨੇ ਪਹਿਲਾ, ਡਾਇਟ ਪਟਿਆਲਾ ਨੇ ਦੂਜਾ ਅਤੇ ਡਾਈਟ ਮਾਨਸਾ ਨੇ ਤੀਜਾ ਸਥਾਨ ਹਾਸਲ ਕੀਤਾ।

Advertisement

Advertisement
Advertisement