ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਬਹੁ-ਨੁਕਾਤੀ ਰਣਨੀਤੀ ਬਣਾਉਣ ’ਤੇ ਜ਼ੋਰ

07:54 AM Jun 20, 2024 IST
ਸਿਵਲ ਅਤੇ ਪੁਲੀਸ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਮੁੱਖ ਸਕੱਤਰ ਅਨੁਰਾਗ ਵਰਮਾ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 19 ਜੂਨ
ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਅੱਜ ਸੂਬੇ ਵਿੱਚੋਂ ਨਸ਼ਿਆਂ ਦੇ ਜੜ੍ਹ ਤੋਂ ਖਾਤਮੇ ਲਈ ਸਿਵਲ ਅਤੇ ਪੁਲੀਸ ਪ੍ਰਸ਼ਾਸਨ ਦੇ ਉਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਮੁੱਖ ਸਕੱਤਰ ਨੇ ਸਾਰੇ ਪ੍ਰਮੁੱਖ ਵਿਭਾਗਾਂ ਦਰਮਿਆਨ ਤਾਲਮੇਲ ਅਤੇ ਸਹਿਯੋਗ ਦੇ ਸਿਧਾਂਤਾਂ ’ਤੇ ਅਧਾਰਤ ਬਹੁ-ਨੁਕਾਤੀ ਰਣਨੀਤੀ ਬਣਾਉਣ ’ਤੇ ਜ਼ੋਰ ਦਿੱਤਾ। ਸ੍ਰੀ ਵਰਮਾ ਨੇ ਸੂਬੇ ਵਿੱਚ ਨਸ਼ਿਆਂ ਤੋਂ ਪ੍ਰਭਾਵਿਤ ਥਾਵਾਂ ਦੀ ਪਛਾਣ ਕਰਨ ਦੇ ਨਾਲ-ਨਾਲ ਪਾਬੰਦੀਸ਼ੁਦਾ ਦਵਾਈਆਂ ਵੇਚਣ ਵਾਲੇ ਕੈਮਿਸਟਾਂ ਵਿਰੁੱਧ ਸਖ਼ਤ ਕਾਰਵਾਈ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸੂਬੇ ਵਿੱਚ ਨਸ਼ਾ ਤਸਕਰਾਂ ਨੂੰ ਸਖ਼ਤ ਸਜ਼ਾਵਾਂ ਯਕੀਨੀ ਬਣਾਉਣ ਬਾਰੇ ਵਿਚਾਰ ਕਰ ਰਹੀ ਹੈ।
ਸ੍ਰੀ ਵਰਮਾ ਨੇ ਮਾਲ ਵਿਭਾਗ ਅਤੇ ਪੁਲੀਸ ਨੂੰ ਇੱਕ ਦੂਜੇ ਨਾਲ ਮਿਲ ਕੇ ਕੰਮ ਕਰਨ ਲਈ ਕਿਹਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਡਰੱਗ ਮਨੀ ਰਾਹੀਂ ਹਾਸਲ ਕੀਤੀ ਗਈ ਹਰ ਜਾਇਦਾਦ ਨੂੰ ਜ਼ਬਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਐੱਨਸੀਓਆਰਡੀ ਦੀਆਂ ਮੀਟਿੰਗਾਂ ਸੂਬਾ ਅਤੇ ਜ਼ਿਲ੍ਹਾ ਪੱਧਰ ’ਤੇ ਨਿਰੰਤਰ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਸੂਬੇ ਵਿੱਚ ਖੇਡ ਗਤੀਵਿਧੀਆਂ ਵਿੱਚ ਵਾਧਾ ਕਰਕੇ ਨੌਜਵਾਨਾਂ ਦੀ ਊਰਜਾ ਨੂੰ ਹਾਂਦਰੂ ਦਿਸ਼ਾ ਦੇਣ ’ਤੇ ਵੀ ਜ਼ੋਰ ਦਿੱਤਾ। ਮੁੱਖ ਸਕੱਤਰ ਨੇ ਉਚੇਰੀ ਸਿੱਖਿਆ ਅਤੇ ਸਕੂਲ ਸਿੱਖਿਆ ਵਿਭਾਗਾਂ ਨੂੰ ਕਿਹਾ ਕਿ ਉਹ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂੰ ਕਰਾਉਣ ਅਤੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਜਿਉਣ ਲਈ ਪ੍ਰੇਰਿਆ ਜਾਵੇ। ਉਨ੍ਹਾਂ ਆਂਗਣਵਾੜੀ ਵਰਕਰਾਂ ਅਤੇ ਸਟਾਫ਼ ਨੂੰ ਐਂਟੀ ਡਰੱਗ ਮਾਸ ਕੰਟੈਕਟ ਪ੍ਰੋਗਰਾਮ ਦਾ ਹਿੱਸਾ ਬਣਾਉਣ ਦੇ ਨਿਰਦੇਸ਼ ਦਿੱਤੇ।

Advertisement

Advertisement
Advertisement