ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸਾਨਾਂ ਵੱਲੋਂ ਫੂਡ ਪ੍ਰੋਸੈਸਿੰਗ ਸਨਅਤ ਵਿਕਸਤ ਕਰਨ ’ਤੇ ਜ਼ੋਰ

07:55 AM Sep 07, 2024 IST
ਰਵਨੀਤ ਸਿੰਘ ਬਿੱਟੂ ਦਾ ਸਨਮਾਨ ਕਰਦਾ ਹੋਇਆ ਕਿਸਾਨਾਂ ਦਾ ਵਫ਼ਦ।

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 6 ਸਤੰਬਰ
ਆਲ ਇੰਡੀਆ ਕਿਸਾਨ ਕੋਆਰਡੀਨੇਸ਼ਨ ਕਮੇਟੀ ਚੇਅਰਮੈਨ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਭੁਪਿੰਦਰ ਸਿੰਘ ਮਾਨ ਦੀ ਅਗਵਾਈ ਹੇਠ ਵਫ਼ਦ ਅੱਜ ਇੱਥੇ ਕੇਂਦਰੀ ਫੂਡ ਪ੍ਰੋਸੈਸਿੰਗ ਅਤੇ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਮਿਲਿਆ। ਉਨ੍ਹਾਂ ਮੰਤਰੀ ਨੂੰ ਪੰਜਾਬ ਅਤੇ ਹਰਿਆਣਾ ਵਿੱਚ ਫੂਡ ਪ੍ਰੋਸੈਸਿੰਗ ਸਨਅਤ ਵਿਕਸਤ ਕਰਨ ’ਤੇ ਜ਼ੋਰ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਸ਼ਾਇਦ ਸਭ ਤੋਂ ਅਹਿਮ ਖੇਤਰ ਹੈ ਜੋ ਪੰਜਾਬ ਨੂੰ ਬਦਲ ਸਕਦਾ ਹੈ ਅਤੇ ਕ੍ਰਾਂਤੀ ਲਿਆ ਸਕਦਾ ਹੈ। ਪ੍ਰੋਸੈਸਿੰਗ, ਸਬਜ਼ੀਆਂ, ਫਲਾਂ ਅਤੇ ਅਨਾਜ ਬਰਾਮਦ ਕਰਨ ਤੋਂ ਹੋਣ ਵਾਲਾ ਵਿੱਤੀ ਲਾਭ ਲਾਹੇਵੰਦ ਸਾਬਤ ਹੋ ਸਕਦਾ ਹੈ।
ਬਿੱਟੂ ਨੇ ਪੰਜਾਬ ਵਿੱਚ ਫੂਡ ਪ੍ਰੋਸੈਸਿੰਗ ਸਨਅਤ ਦਾ ਲੈਂਡਸਕੇਪ ਬਦਲਣ ਲਈ ਆਪਣਾ ਦ੍ਰਿਸ਼ਟੀਕੋਣ ਸਾਂਝਾ ਕੀਤਾ। ਬੀਕੇਯੂ ਪ੍ਰਧਾਨ ਸੁਖਵਿੰਦਰ ਸਿੰਘ ਕਾਹਲੋਂ ਨੇ ਮੰਤਰੀ ਦਾ ਧਿਆਨ ਬਟਾਲਾ-ਕਾਦੀਆਂ ਰੇਲਵੇ ਲਾਈਨ ’ਤੇ ਬਣ ਰਹੇ ਅੰਡਰਪਾਸ ਵੱਲ ਦਿਵਾਇਆ। ਮੰਤਰੀ ਨੇ ਸਾਰੀਆਂ ਮੰਗਾਂ ਧਿਆਨ ਨਾਲ ਸੁਣੀਆਂ ਅਤੇ ਤੁਰੰਤ ਕਾਰਵਾਈ ਦਾ ਭਰੋਸਾ ਦਿੱਤਾ। ਵਫ਼ਦ ਵਿੱਚ ਪੀਪੀਐੱਸਸੀ ਦੇ ਸਾਬਕਾ ਮੈਂਬਰ ਗੁਰਪ੍ਰਤਾਪ ਸਿੰਘ ਮਾਨ, ਐੱਸਐੱਸਪੀ ਕਮੇਟੀ ਮੈਂਬਰ ਅਤੇ ਬੀਕੇਯੂ ਹਰਿਆਣਾ ਦੇ ਪ੍ਰਧਾਨ ਚੌਧਰੀ ਗੁਣੀ ਪ੍ਰਕਾਸ਼, ਸ਼ੂਗਰ ਮਿੱਲ ਬਟਾਲਾ ਦੇ ਚੇਅਰਮੈਨ ਅਤੇ ਬੀਕੇਯੂ ਆਗੂ ਬਲਵੰਤ ਸਿੰਘ ਨਡਿਆਲੀ ਸ਼ਾਮਲ ਸਨ।

Advertisement

Advertisement