For the best experience, open
https://m.punjabitribuneonline.com
on your mobile browser.
Advertisement

ਮੁਲਕ ਦੇ ਬਿਹਤਰ ਭਵਿੱਖ ਲਈ ਨੌਜਵਾਨਾਂ ਨੂੰ ਸਿੱਖਿਅਤ ਕਰਨ ’ਤੇ ਜ਼ੋਰ

09:52 AM Apr 22, 2024 IST
ਮੁਲਕ ਦੇ ਬਿਹਤਰ ਭਵਿੱਖ ਲਈ ਨੌਜਵਾਨਾਂ ਨੂੰ ਸਿੱਖਿਅਤ ਕਰਨ ’ਤੇ ਜ਼ੋਰ
ਡਾ. ਬੀਆਰ ਅੰਬੇਡਕਰ ਆਰਮੀ ਵੱਲੋਂ ਕਾਨਫਰੰਸ; ਬਾਬਾ ਸਾਹਿਬ ਦੇ ਪੂਰਨਿਆਂ ’ਤੇ ਚੱਲਣ ਲਈ ਪ੍ਰੇਰਿਆ
Advertisement

ਪੱਤਰ ਪ੍ਰੇਰਕ
ਸ਼ਾਹਕੋਟ, 21 ਅਪਰੈਲ
ਡਾ. ਬੀਆਰ ਅੰਬੇਡਕਰ ਆਰਮੀ ਵੱਲੋਂ ਅੱਜ ਸਥਾਨਕ ਬੱਸ ਅੱਡੇ ’ਤੇ ਡਾ. ਅੰਬੇਡਕਰ ਦੇ ਜਨਮ ਦਿਵਸ ਨੂੰ ਸਮਰਪਿਤ ਕਾਨਫਰੰਸ ਕੀਤੀ ਗਈ। ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਰਮੀ ਦੇ ਸੂਬਾ ਪ੍ਰਧਾਨ ਕੁਲਵੰਤ ਸਿੰਘ ਕੰਤਾ ਢੰਡੋਵਾਲ ਨੇ ਕਿਹਾ ਬਾਬਾ ਸਾਹਿਬ ਗਿਆਨ ਦੇ ਸਾਗਰ ਸਨ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਵੱਲੋਂ ਦਿੱਤੇ ਗਿਆਨ ਦੇ ਸਮੁੰਦਰ ਵਿੱਚ ਤਾਰੀਆਂ ਲਗਾ ਕੇ ਹੀ ਦਲਿਤ ਭਾਈਚਾਰੇ ਦੇ ਲੋਕ ਆਪਣੀ ਤਕਦੀਰ ਬਦਲ ਸਕਦੇ ਹਨ। ਉਨ੍ਹਾਂ ਦਲਿਤ ਭਾਈਚਾਰੇ ਨੂੰ ਬਾਬਾ ਸਾਹਿਬ ਵੱਲੋਂ ਪੜ੍ਹੋ-ਜੁੜੋ ਅਤੇ ਸੰਘਰਸ਼ ਕਰਨ ਦੇ ਦਿਤੇ ਨਾਅਰੇ ਉੱਪਰ ਅਮਲ ਕਰਨ ਲਈ ਪ੍ਰੇਰਿਆ।
ਜ਼ਿਲ੍ਹਾ ਪ੍ਰੀਸਦ ਜਲੰਧਰ ਦੇ ਵਾਈਸ ਚੇਅਰਮੈਨ ਦਰਸ਼ਨ ਸਿੰਘ ਟਾਹਲੀ ਨੇ ਬਾਬਾ ਸਾਹਿਬ ਨੂੰ ਦਲਿਤਾਂ ਦਾ ਮਸੀਹਾ ਦੱਸਦਿਆਂ ਕਿਹਾ ਕਿ ਆਉਣ ਵਾਲੀ ਪੀੜ੍ਹੀ ਦਾ ਭਵਿੱਖ ਸੰਵਾਰਨ ਲਈ ਦਲਿਤ ਭਾਈਚਾਰਾ ਆਪਣੇ ਬੱਚਿਆਂ ਨੂੰ ਬਾਬਾ ਸਾਹਿਬ ਦੇ ਦਿੱਤੇ ਸਿਧਾਤਾਂ ਨਾਲ ਜੋੜ ਕੇ ਉਨ੍ਹਾਂ ਉੱਪਰ ਅਮਲ ਕਰਵਾਉਣ ਲਈ ਸਿੱਖਿਅਤ ਕਰੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਿੱਖਿਅਤ ਕਰਨ ਨਾਲ ਹੀ ਬਾਬਾ ਸਾਹਿਬ ਦਾ ਮਿਸ਼ਨ ਪੂਰਾ ਕੀਤਾ ਜਾ ਸਕਦਾ ਹੈ।
ਇਸ ਮੌਕੇ ਮੰਗਾ ਮੱਟੂ, ਕਪਿਲ ਚੋਪੜਾ, ਚਰਨਜੀਤ ਸਲੈਚ, ਸੁਰਜੀਤ ਸਿੰਘ ਮਲਸੀਆਂ, ਢੰਡੋਵਾਲ ਦੇ ਸਾਬਕਾ ਸਰਪੰਚ ਸੁਰਜੀਤ ਸਿੰਘ, ਵਾਲਮੀਕਿ ਐਕਸ਼ਨ ਫੋਰਸ ਦੇ ਆਗੂ ਧਰਮਿੰਦਰ, ਪ੍ਰਿੰਸੀਪਲ ਅਮਰਜੀਤ ਸਿੰਘ, ਅੰਬੇਡਕਰ ਆਰਮੀ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਵਿਜੇ ਬਰਸਾਲ, ਸਰਪੁਰਾ ਦੇ ਸਰਪੰਚ ਡਾ. ਸਰਬਜੀਤ ਸਹੋਤਾ, ਰਮੇਸ਼ ਹੰਸ, ਰਮੇਸ਼ ਸੋਧੀ ਅਤੇ ਗਗਨ ਬਾਲੋਕੀ ਨੇ ਵੀ ਕਾਨਫਰੰਸ ਨੂੰ ਸੰਬੋਧਨ ਕੀਤਾ।

Advertisement

Advertisement
Author Image

Advertisement
Advertisement
×