ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਿਆਰੀ ਅਧਿਆਪਨ ਨੂੰ ਯਕੀਨੀ ਬਣਾਉਣ ’ਤੇ ਜ਼ੋਰ

06:25 AM Aug 05, 2024 IST
ਬੁਲਾਰਿਆਂ ਦਾ ਸਨਮਾਨ ਕਰਦੇ ਹੋਏ ਯੂਨੀਵਰਸਿਟੀ ਪ੍ਰਬੰਧਕ। -ਫੋਟੋ: ਸੂਦ

ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 4 ਅਗਸਤ
ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਵਿਖੇ ਪੰਜ ਰੋਜ਼ਾ ਫ਼ੈਕਲਟੀ ਇੰਡਕਸ਼ਨ ਪ੍ਰੋਗਰਾਮ ਕਰਵਾਇਆ ਗਿਆ। ਇਸ ਦਾ ਉਦਘਾਟਨ ਪ੍ਰੋ ਕੁਲਪਤੀ ਪ੍ਰੋ.ਅਜਾਇਬ ਸਿੰਘ ਬਰਾੜ ਨੇ ਕੀਤਾ। ਉਨ੍ਹਾਂ ਮਿਆਰੀ ਅਧਿਆਪਨ ਨੂੰ ਯਕੀਨੀ ਬਣਾਉਣ, ਮਜ਼ਬੂਤ ਖੋਜ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਵਿਦਿਆਰਥੀਆਂ ਪ੍ਰਤੀ ਜਵਾਬਦੇਹੀ ਅਤੇ ਇਮਾਨਦਾਰੀ ਬਣਾਈ ਰੱਖਣ ਲਈ ਯੂਨੀਵਰਸਿਟੀ ਦੀ ਵਚਨਬੱਧਤਾ ’ਤੇ ਜ਼ੋਰ ਦਿੱਤਾ। ਕੋਆਰਡੀਨੇਟਰ ਡਾ. ਹਰਨੀਤ ਬਿਲਿੰਗ ਨੇ ਦੱਸਿਆ ਕਿ ਵੱਖ-ਵੱਖ ਵਿਭਾਗਾਂ ਦੇ 125 ਫੈਕਲਟੀ ਮੈਂਬਰਾਂ ਨੇ ਹਿੱਸਾ ਲਿਆ। ਪਹਿਲੇ ਤਕਨੀਕੀ ਸੈਸ਼ਨ ਵਿੱਚ ਪ੍ਰੋਫੈਸਰ (ਡਾ.) ਸੁਖਵਿੰਦਰ ਸਿੰਘ ਬਿਲਿੰਗ ਨੇ ’ਵਰਸਿਟੀ ਦੇ ਦ੍ਰਿਸ਼ਟੀਕੋਣ, ਮਿਸ਼ਨ ਅਤੇ ਕੰਮਕਾਜ ਬਾਰੇ ਜਾਣਕਾਰੀ ਦਿੱਤੀ।ਐੱਨਆਈਟੀਟੀਟੀਆਰ ਚੰਡੀਗੜ੍ਹ ਦੇ ਪ੍ਰੋਫੈਸਰ ਰੁਪਿੰਦਰ ਸਿੰਘ ਨੇ ਖੋਜ ਪ੍ਰਾਜੈਕਟਾਂ ਨੂੰ ਡਿਜ਼ਾਈਨ ਕਰਨ ਬਾਰੇ ਜਾਣਕਾਰੀ ਦਿੱਤੀ। ਡਿਪਟੀ ਲਾਇਬ੍ਰੇਰੀਅਨ ਨੀਰਜ ਕੁਮਾਰ ਨੇ ਅਕਾਦਮਿਕ ਖੋਜ ਵਿੱਚ ਅਖੰਡਤਾ ਅਤੇ ਨੈਤਿਕ ਮਿਆਰਾਂ ਨੂੰ ਬਣਾਈ ਰੱਖਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਡਾਇਰੈਕਟਰ ਡਾ.ਰਮੇਸ਼ ਅਰੋੜਾ ਨੇ ਕੌਮੀ ਸਿੱਖਿਆ ਨੀਤੀ 2020 ਦੁਆਰਾ ਪੇਸ਼ ਕੀਤੇ ਸੁਧਾਰਾਂ ਅਤੇ ਉੱਚ ਸਿੱਖਿਆ ਵਿੱਚ ਗੁਣਵੱਤਾ ਨੂੰ ਬਣਾਈ ਰੱਖਣ ਅਤੇ ਉਨ੍ਹਾਂ ਦੇ ਪ੍ਰਭਾਵਾਂ ’ਤੇ ਜ਼ੋਰ ਦਿੱਤਾ।

Advertisement

Advertisement