ਨਸ਼ਾ ਤਸਕਰੀ ਖ਼ਿਲਾਫ਼ ਕਮੇਟੀਆਂ ਬਣਾਉਣ ’ਤੇ ਜ਼ੋਰ
08:47 AM Aug 08, 2023 IST
ਬਠਿੰਡਾ: ਸੰਯੁਕਤ ਕਿਸਾਨ ਮੋਰਚੇ ਵੱਲੋਂ ਨਸ਼ੇ ਦੀ ਰੋਕਥਾਮ ਲਈ ਪੰਜਾਬ ਵਿੱਚ ਪਿੰਡ ਪੱਧਰ ’ਤੇ ਕਮੇਟੀਆਂ ਬਣਾਉਣ ਦੀ ਵਕਾਲਤ ਕੀਤੀ ਗਈ ਹੈ। ਬਠਿੰਡਾ ਜ਼ਿਲ੍ਹੇ ’ਚ ਨਸ਼ਾ ਤਸਕਰ ਰੋਕਣ ਬਾਰੇ ਮੰਗ ਲਈ ਮੋਰਚੇ ਦਾ ਵਫ਼ਦ 9 ਅਗਸਤ ਨੂੰ ਐਸਐਸਪੀ ਨੂੰ ਮਿਲ ਕੇ ਮੰਗ ਪੱਤਰ ਦੇਵੇਗਾ। ਮੋਰਚੇ ਦੇ ਆਗੂਆਂ ਅਮਰਜੀਤ ਹਨੀ, ਬਲਦੇਵ ਭਾਈਰੂਪਾ ਅਤੇ ਬਲਕਾਰ ਬਰਾੜ ਨੇ ਦੋਸ਼ ਲਾਇਆ ਕਿ ਪੰਜਾਬ ’ਚ ਨਸ਼ਾ ਵਿਕ ਰਿਹਾ ਹੈ ਪਰ ਪੁਲੀਸ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ। ਉਨ੍ਹਾਂ ‘ਆਪ’ ਸਰਕਾਰ ’ਤੇ ਨਸ਼ਿਆਂ ਨੂੰ ਰੋਕਣ ’ਚ ਨਾਕਾਮ ਰਹਿਣ ਦਾ ਇਲਜ਼ਾਮ ਲਾਉਂਦਿਆਂ ਕਿਹਾ ਕਿ ਜੋ ਲੋਕ ਨਸ਼ਿਆਂ ਦੀ ਤਸਕਰੀ ਖ਼ਿਲਾਫ਼ ਸੰਘਰਸ਼ ਕਰਦੇ ਹਨ ਸਰਕਾਰ ਉਨ੍ਹਾਂ ’ਤੇ ਝੂਠੇ ਪੁਲੀਸ ਕੇਸ ਮੜ੍ਹ ਕੇ ਜੇਲ੍ਹੀਂ ਬੰਦ ਕਰ ਰਹੀ ਹੈ। -ਨਿੱਜੀ ਪੱਤਰ ਪ੍ਰੇਰਕ
Advertisement
Advertisement