ਨਗਰ ਸੁਧਾਰ ਟਰੱਸਟਾਂ ਦੇ ਬਕਾਇਆ ਮਾਮਲੇ ਫੌਰੀ ਹੱਲ ਕਰਨ ’ਤੇ ਜ਼ੋਰ
07:26 AM Nov 23, 2024 IST
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਸੂਬੇ ਦੇ ਨਗਰ ਸੁਧਾਰ ਟਰੱਸਟਾਂ ਦੇ ਬਕਾਇਆ ਮਾਮਲਿਆਂ ਨੂੰ ਫੌਰੀ ਹੱਲ ਕਰਨ ’ਤੇ ਜ਼ੋਰ ਦਿੱਤਾ। ਕੈਬਨਿਟ ਮੰਤਰੀ ਨੇ ਅੱਜ ਇੱਥੇ ਮਿਉਂਸਿਪਲ ਭਵਨ ਵਿਖੇ ਸੂਬੇ ਦੇ ਸਮੂਹ ਨਗਰ ਸੁਧਾਰ ਟਰੱਸਟਾਂ ਦੇ ਚੇਅਰਮੈਨਾਂ ਅਤੇ ਈਓਜ਼ ਨਾਲ ਟਰੱਸਟਾਂ ਨਾਲ ਸਬੰਧਿਤ ਅਹਿਮ ਮੁੱਦਿਆਂ ਬਾਰੇ ਚਰਚਾ ਕੀਤੀ। ਮੀਟਿੰਗ ਵਿੱਚ ਮੰਤਰੀ ਨੇ ਨਗਰ ਸੁਧਾਰ ਟਰੱਸਟਾਂ ਦੇ ਚੇਅਰਮੈਨਾਂ ਪਾਸੋਂ ਉਨ੍ਹਾਂ ਦੇ ਟਰੱਸਟਾਂ ਨਾਲ ਸਬੰਧਤ ਸਮੱਸਿਆਵਾਂ ਨੂੰ ਸੁਣਿਆ ਅਤੇ ਮੌਕੇ ਉੱਤੇ ਹੀ ਉਨ੍ਹਾਂ ਟਰੱਸਟਾਂ ਦੇ ਵੱਖ-ਵੱਖ ਮੁੱਦਿਆਂ ਨੂੰ ਨਜਿੱਠਣ ਲਈ ਸੇਧਾਂ ਦਿੱਤੀਆਂ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਨਗਰ ਸੁਧਾਰ ਟਰੱਸਟਾਂ ਨੂੰ ਮਜ਼ਬੂਤ ਕਰਨ ਲਈ ਚੇਅਰਮੈਨਾਂ ਨੂੰ ਲੋੜੀਂਦਾ ਸਹਿਯੋਗ ਦਿੱਤਾ ਜਾਵੇ। ਮੀਟਿੰਗ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ, ਜੁਆਇੰਟ ਡਾਇਰੈਕਟਰ ਜਗਦੀਪ ਸਹਿਗਲ ਅਤੇ ਵਿਭਾਗ ਦੇ ਹੋਰ ਅਧਿਕਾਰੀ ਮੀਟਿੰਗ ਵਿੱਚ ਹਾਜ਼ਰ ਸਨ।
Advertisement
Advertisement