For the best experience, open
https://m.punjabitribuneonline.com
on your mobile browser.
Advertisement

ਮੁਹਾਲੀ ਜ਼ਿਲ੍ਹੇ ਵਿੱਚ ਸ਼ਰਾਬ ਦੀ ਸਪਲਾਈ ਸਬੰਧੀ ਨਿਗਰਾਨੀ ਵਧਾਉਣ ’ਤੇ ਜ਼ੋਰ

08:45 AM Mar 21, 2024 IST
ਮੁਹਾਲੀ ਜ਼ਿਲ੍ਹੇ ਵਿੱਚ ਸ਼ਰਾਬ ਦੀ ਸਪਲਾਈ ਸਬੰਧੀ ਨਿਗਰਾਨੀ ਵਧਾਉਣ ’ਤੇ ਜ਼ੋਰ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 20 ਮਾਰਚ
ਲੋਕ ਸਭਾ ਚੋਣਾਂ ਦੌਰਾਨ ਸ਼ਰਾਬ ਦੇ ਗੈਰ-ਕਾਨੂੰਨੀ ਪ੍ਰਵਾਹ ਨੂੰ ਰੋਕਣ ਲਈ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਨੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਸ਼ਰਾਬ ਦੀ ਸਪਲਾਈ ’ਤੇ ਨਿਗਰਾਨੀ ਵਧਾਉਣ ਦੇ ਹੁਕਮ ਦਿੱਤੇ ਹਨ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਸਟਿਲਰੀਆਂ, ਬੋਟਲਿੰਗ ਪਲਾਂਟਾਂ ਅਤੇ ਮੈਰਿਜ ਪੈਲੇਸ ਮਾਲਕਾਂ ਦੀ ਸਾਂਝੀ ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਪੱਧਰ ’ਤੇ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਦੋਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੋ ਡਿਸਟਿਲਰੀਆਂ, ਇੱਕ ਬਰੂਅਰੀ ਅਤੇ 13 ਬੋਟਲਿੰਗ ਪਲਾਂਟਾਂ ਤੋਂ ਸ਼ਰਾਬ ਦੀ ਢੋਆ-ਢੁਆਈ ਦੀ ਨਿਗਰਾਨੀ ’ਤੇ ਸਖ਼ਤੀ ਨਾਲ ਅਮਲ ਕਰਨ ’ਤੇ ਜ਼ੋਰ ਦਿੰਦਿਆਂ ਕਿਹਾ ਕਿ 299 ਸ਼ਰਾਬ ਦੇ ਠੇਕਿਆਂ ਦੀ ਵਿਕਰੀ ਉੱਤੇ ਨਿਗਰਾਨੀ ਰੱਖਣ ਦੇ ਨਾਲ-ਨਾਲ ਜ਼ਿਲ੍ਹਾ ਪ੍ਰਸ਼ਾਸਨ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਵਚਨਬੱਧ ਹੈ। ਸ਼ਰਾਬ, ਨਸ਼ੀਲੇ ਪਦਾਰਥਾਂ ਜਾਂ ਰਿਸ਼ਵਤਖ਼ੋਰੀ ਵਰਗੇ ਲਾਲਚ ਦੇ ਕਿਸੇ ਵੀ ਮਾਮਲੇ ਵਿੱਚ ਜ਼ੀਰੋ ਟਾਲਰੈਂਸ ਦੀ ਨੀਤੀ ਹੋਵੇਗੀ। ਉਨ੍ਹਾਂ ਮੈਰਿਜ ਪੈਲੇਸ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਉਹ ਸਬੰਧਤ ਏਆਰਓ ਦੀ ਅਗਾਊਂ ਪ੍ਰਵਾਨਗੀ ਤੋਂ ਪਹਿਲਾਂ ਕਿਸੇ ਵੀ ਸਿਆਸੀ ਇਕੱਠ ਦੀ ਇਜਾਜ਼ਤ ਨਾ ਦੇਣ ਅਤੇ ਉਨ੍ਹਾਂ ਦੇ ਰਿਜ਼ੋਰਟ ਵਿੱਚ ਹੋਣ ਵਾਲੇ ਵਿਆਹ ਜਾਂ ਹੋਰ ਸਮਾਜਿਕ ਸਮਾਗਮਾਂ ਦੌਰਾਨ ਆਬਕਾਰੀ ਵਿਭਾਗ ਦੇ ਪਰਮਿਟ ਤੋਂ ਬਿਨਾਂ ਸ਼ਰਾਬ ਨਾ ਪਰੋਸੀ ਜਾਵੇ। ਉਨ੍ਹਾਂ ਸਪੱਸ਼ਟ ਕਿਹਾ ਕਿ ਆਬਕਾਰੀ ਵਿਭਾਗ ਦੇ ਅਧਿਕਾਰੀ ਲਗਾਤਾਰ ਚੌਕਸੀ ਰੱਖ ਕੇ ਅਤੇ ਪੁਲੀਸ ਨਾਲ ਨਾਕੇ ਲਗਾ ਕੇ ਗੈਰ-ਕਾਨੂੰਨੀ ਸ਼ਰਾਬ ਦੀ ਨੂੰ ਰੋਕਣਗੇ।

Advertisement

Advertisement
Author Image

sukhwinder singh

View all posts

Advertisement
Advertisement
×