ਪ੍ਰੈੱਸ ਦੀ ਆਜ਼ਾਦੀ ਬਰਕਰਾਰ ਰੱਖਣ ’ਤੇ ਜ਼ੋਰ
ਡਾ. ਹਿਮਾਂਸ਼ੂ ਸੂਦ
ਫ਼ਤਹਿਗੜ੍ਹ ਸਾਹਿਬ 16 ਨਵੰਬਰ
ਪੰਜਾਬ ਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਵੱਲੋਂ ਇੱਥੇ ਸੂਬਾ ਸਕੱਤਰ ਜਨਰਲ ਪੱਤਰਕਾਰ ਭੂਸ਼ਨ ਸੂਦ ਦੀ ਅਗਵਾਈ ਵਿੱਚ ਪ੍ਰੈੱਸ ਦਿਵਸ ਮਨਾਇਆ ਗਿਆ। ਸੈਮੀਨਾਰ ਦੌਰਾਨ ਸਮਾਜ ’ਚ ਚੰਗਾ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਵਾਈਸ ਪ੍ਰਿੰਸੀਪਲ ਬਿਕਰਮਜੀਤ ਸਿੰਘ ਸੰਧੂ, ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੀ ਡਾ. ਅੰਕਦੀਪ ਕੌਰ ਅਟਵਾਲ, ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਵੱਲੋਂ ਮਹਿੰਦਰਪਾਲ ਕੌਰ, ਰਿਮਟ ਯੂਨੀਵਰਸਿਟੀ ਦੇ ਗੁਰਦੇਵ ਸਿੰਘ ਅਤੇ ਪੰਜਾਬੀ ’ਵਰਸਿਟੀ ਪਟਿਆਲਾ ਤੋਂ ਡਾ. ਕੰਵਲਪ੍ਰੀਤ ਸਿੰਘ ਅਟਵਾਲ ਦਾ ਸਨਮਾਨ ਕੀਤਾ ਗਿਆ।
ਬੁੱਧੀਜੀਵੀਆਂ ਨੇ ਜ਼ੋਰ ਦਿੱਤਾ ਕਿ ਪ੍ਰੈਸ ਲੋਕਤੰਤਰ ਦਾ ਸਤੰਭ ਹੈ, ਸਰਕਾਰਾਂ ਨੂੰ ਇਸ ਦੀ ਆਜ਼ਾਦੀ ਬਰਕਰਾਰ ਰੱਖਣ ਦੇ ਲਈ ਕਦਮ ਚੁੱਕਣੇ ਚਾਹੀਦੇ ਹਨ। ਇਸ ਮੌਕੇ ਜ਼ਿਲ੍ਹਾ ਪੱਤਰਕਾਰ ਯੂਨੀਅਨ ਦੇ ਪ੍ਰਧਾਨ ਰਣਵੀਰ ਕੁਮਾਰ ਜੱਜੀ, ਪੱਤਰਕਾਰ ਬਲਜਿੰਦਰ ਸਿੰਘ, ਜਗਦੇਵ ਸਿੰਘ, ਗੁਰਪ੍ਰੀਤ ਸਿੰਘ ਮਹਿਕ, ਜਸਵੰਤ ਸਿੰਘ ਗੋਲਡ ਤੇ ਰਵਿੰਦਰ ਕੌਰ ਨੇ ਸੰਬੋਧਨ ਕੀਤਾ। ਇਸ ਮੌਕੇ ਮਨਪ੍ਰੀਤ ਸਿੰਘ, ਅਜੇ ਮਲਹੋਤਰਾ, ਗੁਰਚਰਨ ਸਿੰਘ ਜੰਜੂਆਂ, ਗੁਰਪ੍ਰੀਤ ਸਿੰਘ ਖੈਹਿਰਾ ਆਦਿ ਸ਼ਾਮਲ ਸਨ।