For the best experience, open
https://m.punjabitribuneonline.com
on your mobile browser.
Advertisement

ਸਾਬਕਾ ਸੈਨਿਕਾਂ ਲਈ ਆਵਾਜ਼ ਉਠਾਉਣ ’ਤੇ ਜ਼ੋਰ

07:52 AM Jun 11, 2024 IST
ਸਾਬਕਾ ਸੈਨਿਕਾਂ ਲਈ ਆਵਾਜ਼ ਉਠਾਉਣ ’ਤੇ ਜ਼ੋਰ
ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਸਾਬਕਾ ਸੈਨਿਕ। -ਫੋਟੋ: ਓਬਰਾਏ
Advertisement

ਨਿੱਜੀ ਪੱਤਰ ਪ੍ਰੇਰਕ
ਖੰਨਾ, 10 ਜੂਨ
ਇੱਥੋਂ ਦੇ ਸੀਨੀਅਰ ਸਿਟੀਜ਼ਨ ਹਾਲ ਵਿੱਚ ਅੱਜ ਸਾਬਕਾ ਸੈਨਿਕ ਵੈਲਫੇਅਰ ਐਸੋਸੀਏਸ਼ਨ ਦੇ ਮੈਬਰਾਂ ਦੀ ਇੱਕਤਰਤਾ ਕੈਪਟਨ ਨੰਦ ਲਾਲ ਮਾਜਰੀ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਵੱਡੀ ਗਿਣਤੀ ਵਿਚ ਸਾਬਕਾ ਸੈਨਿਕਾਂ ਤੇ ਵੀਰ ਨਾਰੀਆਂ ਨੇ ਹਿੱਸਾ ਲਿਆ।
ਇਸ ਮੌਕੇ ਕੈਪਟਨ ਮਾਜਰੀ ਨੇ ਕਿਹਾ ਕਿ ਸਾਬਕਾ ਸੈਨਿਕ ਪਿਛਲੇ ਲੰਬੇ ਸਮੇਂ ਤੋਂ ‘ਇਕ ਰੈਂਕ-ਇਕ ਪੈਨਸ਼ਨ’ ਦੇ ਮੁੱਦੇ ਨੂੰ ਲੈ ਕੇ ਸੰਘਰਸ਼ ਕਰਦੇ ਆ ਰਹੇ ਹਨ ਪਰ ਕੇਂਦਰ ਦੀ ਭਾਜਪਾ ਸਰਕਾਰ ਨੇ ਸਾਬਕਾ ਸੈਨਿਕਾਂ ਦੀ ਸਾਰ ਨਹੀਂ ਲਈ। ਸੂਬੇਦਾਰ ਮੇਜਰ ਕਰਨੈਲ ਸਿੰਘ ਨੇ ਕਿਹਾ ਕਿ ਸਾਬਕਾ ਸੈਨਿਕਾਂ ਨੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦਿਆਂ ਦਿਨ-ਰਾਤ ਸਰਹੱਦਾਂ ’ਤੇ ਡਿਊਟੀ ਕਰਦਿਆਂ ਦੇਸ਼ ਦੀ ਰਾਖੀ ਕੀਤੀ ਪਰ ਅੱਜ ਉਨ੍ਹਾਂ ਦੀ ਆਪਣੀਆਂ ਹੱਕੀ ਮੰਗਾਂ ਲਈ ਸੜਕਾਂ ’ਤੇ ਰੁਲਣਾ ਪੈ ਰਿਹਾ ਹੈ। ਸਾਬਕਾ ਫ਼ੌਜੀਆਂ ਨੇ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਜੇਤੂ ਡਾ. ਅਮਰ ਸਿੰਘ ਨੂੰ ਅਪੀਲ ਕੀਤੀ ਕਿ ਉਹ ਸਾਬਕਾ ਸੈਨਿਕਾਂ ਦੀਆਂ ਮੰਗਾਂ ਸੰਸਦ ਵਿਚ ਉਠਾਉਣ ਤੇ ਉਨ੍ਹਾਂ ਦੀ ਆਵਾਜ਼ ਬਨਣ।
ਇਸ ਮੌਕੇ ਕ੍ਰਿਸ਼ਨ ਲਾਲ, ਬਲਦੇਵ ਸਿੰਘ, ਕਰਨੈਲ ਸਿੰਘ, ਸੁਰਜੀਤ ਸਿੰਘ, ਭੁਪਿੰਦਰ ਸਿੰਘ, ਸਵਰਨਜੀਤ ਸਿੰਘ, ਮੇਵਾ ਸਿੰਘ, ਜਗਰੂਪ ਸਿੰਘ ਅਤੇ ਸਤਿੰਦਰਪਾਲ ਸਿੰਘ ਹਾਜ਼ਰ ਸਨ।

Advertisement

Advertisement
Author Image

Advertisement
Advertisement
×