ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਮਕਾਲੀ ਸਮਾਜਿਕ ਮੁੱਦਿਆਂ ਦੇ ਹੱਲ ਲਈ ਗਾਂਧੀ ਅਤੇ ਅੰਬੇਡਕਰ ਦੇ ਫਲਸਫ਼ਿਆਂ ਦੀ ਸਾਰਥਕਤਾ ’ਤੇ ਜ਼ੋਰ

08:38 AM Sep 24, 2024 IST

ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ):

Advertisement

ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਯੂਨੀਵਰਸਿਟੀ ਵਿੱਚ ‘ਗਾਂਧੀ ਅਤੇ ਅੰਬੇਡਕਰ ਦੀ ਫਿਲਾਸਫੀ: ਸਮਾਵੇਸ਼, ਸਮਾਨਤਾ ਅਤੇ ਮਾਣ’ ਵਿਸ਼ੇ ’ਤੇ ਦੋ-ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਮਕਾਲੀ ਸਮਾਜਿਕ ਮੁੱਦਿਆਂ ਨੂੰ ਹੱਲ ਕਰਨ ਲਈ ਮਹਾਤਮਾ ਗਾਂਧੀ ਤੇ ਡਾ. ਬੀਆਰ ਅੰਬੇਡਕਰ ਦੀ ਸਾਰਥਕਤਾ ’ਤੇ ਜ਼ੋਰ ਦਿੱਤਾ। ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਨਿਆਂ, ਬਰਾਬਰੀ ਅਤੇ ਮਾਣ-ਸਨਮਾਨ ਪ੍ਰਤੀ ਗਾਂਧੀ ਅਤੇ ਅੰਬੇਡਕਰ ਦੀਆਂ ਵੱਖੋ-ਵੱਖਰੀਆਂ ਪਹੁੰਚਾਂ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਨੇ ਨੈਤਿਕ ਤਬਦੀਲੀ ਅਤੇ ਹੌਲੀ-ਹੌਲੀ ਤਬਦੀਲੀ ਦੀ ਵਕਾਲਤ ਕੀਤੀ, ਜਦੋਂ ਕਿ ਡਾ. ਅੰਬੇਡਕਰ ਵੱਲੋਂ ਢਾਂਚਾਗਤ ਸੁਧਾਰਾਂ ਅਤੇ ਕਾਨੂੰਨੀ ਢਾਂਚੇ ਲਈ ਜ਼ੋਰ ਦਿੱਤਾ ਗਿਆ।

Advertisement
Advertisement