For the best experience, open
https://m.punjabitribuneonline.com
on your mobile browser.
Advertisement

ਪੰਜਾਬੀ ਨੂੰ ਬਣਦਾ ਰੁਤਬਾ ਦਿਵਾਉਣ ਲਈ ਕਦਮ ਚੁੱਕਣ ’ਤੇ ਜ਼ੋਰ

08:45 AM Feb 24, 2024 IST
ਪੰਜਾਬੀ ਨੂੰ ਬਣਦਾ ਰੁਤਬਾ ਦਿਵਾਉਣ ਲਈ ਕਦਮ ਚੁੱਕਣ ’ਤੇ ਜ਼ੋਰ
ਮੁੱਖ ਮਹਿਮਾਨ ਦੀਪਕ ਬਾਲੀ ਦਾ ਸਨਮਾਨ ਕਰਦੇ ਹੋਏ ਕਾਲਜ ਪ੍ਰਬੰਧਕ।
Advertisement

ਜੇ ਬੀ ਸੇਖੋਂ
ਗੜ੍ਹਸ਼ੰਕਰ, 23 ਫਰਵਰੀ
ਇੱਥੋਂ ਦੇ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵੱਲੋਂ ਕੌਮਾਂਤਰੀ ਮਾਂ ਬੋਲੀ ਦਿਹਾੜੇ ਸਬੰਧੀ ਸਾਹਿਤਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਦਿੱਲੀ ਸਰਕਾਰ ਵਿੱਚ ਕਲਾ, ਸਾਹਿਤ ਅਤੇ ਭਾਸ਼ਾਵਾਂ ਸਬੰਧੀ ਸਲਾਹਕਾਰ ਦੀਪਕ ਬਾਲੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦਕਿ ਪ੍ਰਧਾਨਗੀ ਮੰਡਲ ਵਿੱਚ ਉਨ੍ਹਾਂ ਨਾਲ ਕੌਂਸਲ ਦੇ ਸਕੱਤਰ ਪ੍ਰੋਫੈਸਰ ਅਪਿੰਦਰ ਸਿੰਘ, ਪ੍ਰਿੰਸੀਪਲ ਡਾਕਟਰ ਪਰਵਿੰਦਰ ਸਿੰਘ, ਪ੍ਰੋਫੈਸਰ ਅਜੀਤ ਲੰਗੇਰੀ ਅਤੇ ਪਰਵਾਸੀ ਲੇਖਕ ਸੁਰਿੰਦਰ ਸੀਹਰਾ ਹਾਜ਼ਰ ਹੋਏ। ਇਸ ਮੌਕੇ ਪ੍ਰਿੰਸੀਪਲ ਡਾਕਟਰ ਪਰਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਮਾਤ ਭਾਸ਼ਾ ਦਿਵਸ ਦੀ ਮਹੱਤਤਾ ਬਾਰੇ ਦੱਸਿਆ। ਪੰਜਾਬੀ ਵਿਭਾਗ ਦੀ ਵਿਦਿਆਰਥਣ ਰਮਨਦੀਪ ਕੌਰ ਨੇ ਪੰਜਾਬੀ ਭਾਸ਼ਾ ਦੇ ਇਤਿਹਾਸ ਬਾਰੇ ਸੰਖੇਪ ਜਾਣਕਾਰੀ ਦਿੱਤੀ।
ਸਮਾਗਮ ਦੇ ਮੁੱਖ ਬੁਲਾਰੇ ਵਜੋਂ ਹਾਜ਼ਰ ਲੇਖਕ ਡਾਕਟਰ ਧਰਮਪਲ ਸਾਹਿਲ ਨੇ ਪੰਜਾਬੀ ਭਾਸ਼ਾ ਨੂੰ ਸਹੀ ਰੁਤਬਾ ਦਿਵਾਉਣ ਸਬੰਧੀ ਕਦਮ ਚੁੱਕਣ ’ਤੇ ਜ਼ੋਰ ਦਿੱਤਾ। ਇਸ ਮੌਕੇ ਡਾਕਟਰ ਸਾਹਿਲ ਦੀ ਪੁਸਤਕ ‘ਪੰਖ ਵਿਹੂਣੀ ਉਡਾਣ’ ਅਤੇ ਕਹਾਣੀਕਾਰ ਬਲਵੰਤ ਗਿੱਲ (ਯੂਕੇ) ਦੇ ਕਹਾਣੀ ਸੰਗ੍ਰਹਿ ‘ਉਜੜੇ ਬਾਗ ਦਾ ਫੁੱਲ’ ਰਿਲੀਜ਼ ਕੀਤਾ ਗਿਆ।

Advertisement

Advertisement
Author Image

joginder kumar

View all posts

Advertisement
Advertisement
×