For the best experience, open
https://m.punjabitribuneonline.com
on your mobile browser.
Advertisement

ਸਕੂਲਾਂ ’ਚ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਇਤਿਹਾਸ ਪੜ੍ਹਾਉਣ ’ਤੇ ਜ਼ੋਰ

07:05 AM Dec 17, 2024 IST
ਸਕੂਲਾਂ ’ਚ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਇਤਿਹਾਸ ਪੜ੍ਹਾਉਣ ’ਤੇ ਜ਼ੋਰ
Advertisement

ਪੱਤਰ ਪ੍ਰੇਰਕ
ਨਵੀਂ ਦਿੱਲੀ, 16 ਦਸੰਬਰ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਦੇ ਮੁਖੀ ਨੇ ਦੇਸ਼ ਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲ ਪ੍ਰਬੰਧਕਾਂ ਤੋਂ ਸਾਹਿਬਜ਼ਾਦਿਆਂ ਦੇ ਇਤਿਹਾਸ ਨੂੰ ਪੜ੍ਹਾਉਣ ਦੀ ਅਪੀਲ ਕੀਤੀ ਹੈ। ਧਰਮ ਪ੍ਰਚਾਰ ਕਮੇਟੀ ਦੇ ਮੁਖੀ ਜਸਪ੍ਰੀਤ ਸਿੰਘ ਕਰਮਸਰ ਨੇ ਦੱਸਿਆ ਕਿ ਦਿੱਲੀ ਕਮੇਟੀ ਦੇ ਅਧੀਨ ਆਉਂਦੇ ਸਾਰੇ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲਾਂ ਵਿੱਚ ਭਲਕੇ 17 ਤੋਂ 27 ਦਸੰਬਰ ਤੱਕ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਦਾ ਇਤਿਹਾਸ ਬੱਚਿਆਂ ਨੂੰ ਪੜ੍ਹਾਇਆ ਜਾਵੇਗਾ ਤਾਂ ਜੋ ਉਹ ਜਾਣ ਸਕਣ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦੇ ਕੌਣ ਸਨ, ਉਨ੍ਹਾਂ ਨੂੰ ਅਤੇ ਮਾਤਾ ਗੁਜਰੀ ਜੀ ਨੂੰ ਜ਼ਾਲਮ ਹਕੂਮਤ ਨੇ ਕਿਉਂ ਸ਼ਹੀਦ ਕੀਤਾ। ਕਰਮਸਰ ਨੇ ਕਿਹਾ, ‘‘ਇਸ ਦਿਸ਼ਾ ਵਿੱਚ ਸਾਡੀ, ਖਾਸ ਕਰਕੇ ਸਿੱਖ ਵਿਦਵਾਨਾਂ, ਪ੍ਰਚਾਰਕਾਂ ਅਤੇ ਅਧਿਆਪਕਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਬੱਚਿਆਂ ਨੂੰ ਇਤਿਹਾਸ ਦੀ ਵਿਸਥਾਰ ਨਾਲ ਜਾਣਕਾਰੀ ਦਿਤੀ ਜਾਵੇ। ਇਸ ਲਈ, ਦਿੱਲੀ ਦੇ ਸਾਰੇ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲਾਂ ਵਿੱਚ 10 ਦਿਨਾਂ ਤੱਕ ਰੋਜ਼ਾਨਾ ਬੱਚਿਆਂ ਨੂੰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਦਾ ਇਤਿਹਾਸ ਪੜ੍ਹਾਇਆ ਜਾਵੇਗਾ, ਅਤੇ ਸੈਬੀਐਸਈ ਦੇ ਸਿਲੇਬਸ ਵਿੱਚ ਵੀ ਸਾਹਿਬਜ਼ਾਦਿਆਂ ਦੇ ਗੌਰਵਮਈ ਇਤਿਹਾਸ ਦਾ ਚੈਪਟਰ ਸ਼ਾਮਲ ਕਰਨ ਲਈ ਸੰਬੰਧਿਤ ਅਧਿਕਾਰੀਆਂ ਅਤੇ ਪ੍ਰਸ਼ਾਸਨ ਨਾਲ ਗੱਲ ਕੀਤੀ ਜਾਵੇਗੀ।’’ ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਅਤੇ ਸਰਕਾਰੀ ਪੱਧਰ ‘ਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਵੀਰ ਬਾਲ ਦਿਵਸ ਦੇ ਰੂਪ ਵਿੱਚ ਮਨਾਇਆ ਗਿਆ, ਉਸ ਨਾਲ ਬੱਚਿਆਂ ਵਿੱਚ ਸਾਹਿਬਜਾਦਿਆਂ ਦੇ ਇਤਿਹਾਸ ਬਾਰੇ ਜਾਣਨ ਦੀ ਰੁਚੀ ਪੈਦਾ ਹੋਈ ਹੈ।

Advertisement

Advertisement
Advertisement
Author Image

Advertisement