ਸੜਕਾਂ ਦੀ ਸੁੰਦਰਤਾ ’ਤੇ ਜ਼ੋਰ
05:26 AM Jun 06, 2025 IST
ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 5 ਜੂਨ
ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵੱਲੋਂ ਸ਼ਹਿਰ ਦੀਆਂ ਮੁੱਖ ਸੜਕਾਂ ਦੇ ਰੱਖ-ਰਖਾਅ ਲਈ ਨਿਯੁਕਤ ਕੀਤੇ ਨੋਡਲ ਅਫ਼ਸਰਾਂ ਨਾਲ ਸਮੀਖਿਆ ਲਈ ਮੀਟਿੰਗ ਕੀਤੀ। ਮੀਟਿੰਗ ਵਿੱਚ ਸ਼ਹਿਰ ਦੀਆਂ ਮੁੱਖ ਸੜਕਾਂ ’ਤੇ ਕੀਤੇ ਜਾਣ ਵਾਲੇ ਵਿਕਾਸ ਕੰਮਾਂ ਬਾਰੇ ਚਰਚਾ ਕੀਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਨਿਗਮ ਆਪਣੀ ਹਦੂਦ ਵਿੱਚ ਆਉਂਦੀਆਂ ਸੜਕਾਂ ਦੀ ਸੰਭਾਲ ਕਰ ਰਿਹਾ ਹੈ। ਕਮਿਸ਼ਨਰ ਨੇ ਮੀਟਿੰਗ ਵਿੱਚ ਮੌਜੂਦ ਪੀਡਬਲਯੂਡੀ ਦੇ ਅਧਿਕਾਰੀ ਐੱਸਡੀਓ ਤਰਲੋਚਨ ਸਿੰਘ ਨੂੰ ਹਦਾਇਤ ਕੀਤੀ ਗਈ ਕਿ ਵਿਭਾਗ ਅਧੀਨ ਆਉਂਦੀਆਂ ਸੜਕਾਂ ਦਾ ਮੁਕੰਮਲ ਵਿਕਾਸ ਕੀਤਾ ਜਾਵੇ। ਸ੍ਰੀ ਔਲਖ ਨੇ ਦੱਸਿਆ ਕਿ ਸ਼ਹਿਰ ਦੀ ਦਿੱਖ ਨੂੰ ਸਵਾਰਨ ਲਈ ਨਿਗਮ ਅੰਮ੍ਰਿਤਸਰ ਵਲੋਂ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ।
Advertisement
Advertisement