For the best experience, open
https://m.punjabitribuneonline.com
on your mobile browser.
Advertisement

ਮਲੇਰੀਏ ਦੀ ਰੋਕਥਾਮ ਲਈ ਰਲ ਕੇ ਹੰਭਲਾ ਮਾਰਨ ਦੀ ਲੋੜ ’ਤੇ ਜ਼ੋਰ

07:01 AM Apr 26, 2024 IST
ਮਲੇਰੀਏ ਦੀ ਰੋਕਥਾਮ ਲਈ ਰਲ ਕੇ ਹੰਭਲਾ ਮਾਰਨ ਦੀ ਲੋੜ ’ਤੇ ਜ਼ੋਰ
ਮਲੇਰੀਆ ਦਿਵਸ ਮੌਕੇ ਕਰਵਾਏ ਗਏ ਸਮਾਗਮ ਦੀ ਝਲਕ।
Advertisement

ਖੇਤਰੀ ਪ੍ਰਤੀਨਿਧ
ਪਟਿਆਲਾ, 25 ਅਪਰੈਲ
ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਦੀ ਅਗਵਾਈ ਵਿੱਚ ਅੱਜ ਵਿਸ਼ਵ ਮਲੇਰੀਆ ਦਿਵਸ ਐੱਨਵੀਡੀਬੀਪੀਐੱਲ ਸੰਧਾਰਸੀ ਵਿੱਚ ਮਨਾਇਆ ਗਿਆ। ਪ੍ਰੋਗਰਾਮ ਦਾ ਆਗਾਜ਼ ਪੀ.ਐਚ.ਸੀ ਹਰਪਾਲਪੁਰ ਦੇ ਬੀ.ਈ.ਈ ਜੁਪਿੰਦਰਪਾਲ ਕੌਰ ਵੱਲੋਂ ਅੱਜ ਦੇ ਦਿਨ ਬਾਰੇ ਚਾਨਣਾ ਪਾਉਣ ਨਾਲ ਹੋਇਆ। ਸਮਾਗਮ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਨੇ ਕਿਹਾ ਕਿ ਮੱਛਰਾਂ ਦੇ ਕੱਟਣ ਨਾਲ ਹੋਣ ਵਾਲੀਆਂ ਬਿਮਾਰੀਆਂ ਮਲੇਰੀਆ, ਡੇਂਗੂੁ, ਚਿਕਨਗੁਨੀਆਂ ਦੀ ਰੋਕਥਾਮ ਲਈ ਖੜ੍ਹੇ ਪਾਣੀ ਦੇ ਸਰੋਤਾਂ ਨੂੰ ਖਤਮ ਕਰਨਾ ਜ਼ਰੂਰੀ ਹੈ। ਉਨ੍ਹਾਂ ਫੈਕਟਰੀ ਅਧਿਕਾਰੀਆਂ ਤੇ ਵਰਕਰਾਂ ਸਮੇਤ ਸਿਹਤ ਕਰਮੀਆਂ ਨੂੰ ਪਿੰਡਾਂ/ ਮੁਹੱਲਿਆਂ ਵਿੱਚ ਘਰੋਂ ਘਰੀਂ ਖੜ੍ਹੇ ਪਾਣੀ ਦੇ ਸਰੋਤ ਚੈੱਕ ਕਰਨ ਅਤੇ ਮਰੇਲੀਆ/ਡੇਂਗੂੁ ਦੇ ਖਾਤਮੇ ਲਈ ਰਲ ਕੇ ਹੰਭਲਾ ਮਾਰਨ ’ਤੇ ਜ਼ੋਰ ਦਿੱਤਾ। ਜ਼ਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿੱਚ ਪਿਛਲੇ ਤਿੰਨ ਸਾਲਾਂ ਦੌਰਾਨ ਮਲੇਰੀਆ ਦਾ ਕੋਈ ਵੀ ਕੇਸ ਨਹੀਂ ਮਿਲਿਆ ਜਿਸ ਨਾਲ ਅਸੀਂ ਜ਼ਿਲ੍ਹੇ ਨੂੰ ਮਲੇਰੀਆ ਐਲੀਮੀਨੇਟ ਕਰਨ ਦਾ ਟੀਚਾ ਪੂਰਾ ਕਰ ਲਿਆ ਹੈ। ਇਸ ਮੋਕੇ ਡਾ. ਦਿਵਯਜੋਤ ਸਿੰਘ ਵੱਲੋਂ ਸਾਫ ਸੁੱਥਰਾ ਤੇ ਗੁਣਵੱਤਾ ਵਾਲੇ ਪਾਣੀ ਦੀ ਵਰਤੋ ਕਰਨ ਬਾਰੇ ਕਿਹਾ ਗਿਆ। ਅਖੀਰ ਵਿੱਚ ਸਿਵਲ ਸਰਜਨ ਵੱਲੋਂ ਰਿਕਸ਼ੇ ਰਵਾਨਾ ਕਰਨ ਸਮੇਤ ਪੋਸਟਰ ਵੀ ਜਾਰੀ ਕੀਤਾ ਗਿਆ। ਇਸ ਮੌਕੇ ਐਸਐਮਓ ਘਨੌਰ ਡਾ. ਰਾਜਨੀਤ ਰੰਧਾਵਾ, ਜ਼ਿਲ੍ਹਾ ਮਾਸ ਮੀਡੀਆ ਅਫਸਰ ਕੁਲਵੀਰ ਕੌਰ, ਜ਼ਿਲ੍ਹਾ ਬੀਸੀਸੀ ਕੋਆਰਡੀਨੇਟਰ ਜਸਬੀਰ ਕੌਰ ਅਤੇ ਸਹਾਇਕ ਮਲੇਰੀਆ ਅਫਸਰ ਗੁਰਜੰਟ ਸਿੰਘ ਆਦਿ ਵੀ ਹਾਜ਼ਰ ਸਨ। ਇਸ ਮੌਕੇ ਸਿਵਲ ਸਰਜਨ ਵੱਲੋਂ ਰਿਕਸ਼ੇ ਰਵਾਨਾ ਕਰਨ ਸਮੇਤ ਪੋਸਟਰ ਵੀ ਜਾਰੀ ਕੀਤਾ ਗਿਆ।
ਸੰਦੌੜ (ਪੱਤਰ ਪ੍ਰੇਰਕ): ਸੀਨੀਅਰ ਮੈਡੀਕਲ ਅਫ਼ਸਰ ਡਾ. ਜੀਐੱਸ ਭਿੰਡਰ ਅਤੇ ਜ਼ਿਲ੍ਹਾ ਐਪੀਡੀਮਾਲੋਜਿਸਟ ਡਾ. ਮੁਨੀਰ ਮੁਹੰਮਦ ਦੀ ਅਗਵਾਈ ਵਿੱਚ ਵਿਸ਼ਵ ਮਲੇਰੀਆ ਦਿਵਸ ਮੌਕੇ ਪਿੰਡ ਕੰਗਣਵਾਲ ਵਿੱਚ ਬਲਾਕ ਪੱਧਰੀ ਜਾਗਰੂਕਤਾ ਸਮਾਗਮ ਕੀਤਾ ਗਿਆ। ਸਰਕਾਰੀ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਮਲੇਰੀਆ ਬਾਰੇ ਜਾਗਰੂਕਤਾ ਰੈਲੀ ਕੱਢੀ ਗਈ। ਬੀ.ਈ.ਈ ਹਰਪ੍ਰੀਤ ਕੌਰ, ਗੁਲਜ਼ਾਰ ਖਾਨ ਤੇ ਰਾਜੇਸ਼ ਰਿਖੀ ਨੇ ਵੀ ਮਲੇਰੀਆ ਬਾਰੇ ਜਾਗਰੂਕ ਕੀਤਾ।

Advertisement

Advertisement
Author Image

joginder kumar

View all posts

Advertisement
Advertisement
×