For the best experience, open
https://m.punjabitribuneonline.com
on your mobile browser.
Advertisement

ਵਿਕਾਸ ਕਾਰਜ ਸਮੇਂ ਸਿਰ ਨਿਬੇੜਨ ’ਤੇ ਜ਼ੋਰ

11:29 AM Jun 26, 2024 IST
ਵਿਕਾਸ ਕਾਰਜ ਸਮੇਂ ਸਿਰ ਨਿਬੇੜਨ ’ਤੇ ਜ਼ੋਰ
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਮੀਟਿੰਗ ’ਚ ਗੱਲਬਾਤ ਕਰਦੇ ਹੋਏ।
Advertisement

ਸਰਬਜੀਤ ਸਿੰਘ ਭੱਟੀ
ਲਾਲੜੂ, 25 ਜੂਨ
ਨਗਰ ਕੌਂਸਲ ਲਾਲੜੂ ਦੀ ਮੀਟਿੰਗ ਵਿੱਚ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਮੀਟਿੰਗ ਵਿੱਚ ਕੌਂਸਲ ਪ੍ਰਧਾਨ ਸਤੀਸ਼ ਰਾਣਾ, ਪਾਰਟੀ ਮੈਂਬਰ, ਕੌਂਸਲਰ ਤੇ ਸਬੰਧਤ ਅਧਿਕਾਰੀ ਹਾਜ਼ਰ ਸਨ। ਮੀਟਿੰਗ ਦੌਰਾਨ ਸ੍ਰੀ ਰੰਧਾਵਾ ਨੇ ਸ਼ਹਿਰ ਵਿੱਚ ਸਫ਼ਾਈ, ਡਰੇਨੇਜ, ਨਾਜਾਇਜ਼ ਉਸਾਰੀ ਅਤੇ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਆਦਿ ’ਤੇ ਚਰਚਾ ਕੀਤੀ। ਉਨ੍ਹਾਂ ਨਗਰ ਕੌਂਸਲ ਅਧਿਕਾਰੀਆਂ ਨੂੰ ਤਨਦੇਹੀ ਨਾਲ ਕੰਮ ਕਰਨ ਅਤੇ ਸਾਰੇ ਪ੍ਰਾਜੈਕਟਾਂ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਸ੍ਰੀ ਰੰਧਾਵਾ ਨੇ ਕਿਹਾ ਕਿ ‘ਆਪ’ ਲੋਕਾਂ ਦੀ ਪਾਰਟੀ ਹੈ ਅਤੇ ਇਹ ਸਾਡੀ ਜ਼ਿੰਮੇਵਾਰੀ ਹੈ ਕਿ ਅਸੀਂ ਲਾਲੜੂ ਇਲਾਕੇ ਦੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਪੂਰਾ ਕਰੀਏ। ਇਸ ਮੌਕੇ ਨਗਰ ਕੌਂਸਲ ਦੇ ਅਧਿਕਾਰੀਆਂ ਨੇ ਕਿਹਾ ਕਿ ਲਾਲੜੂ ਨਗਰ ਕੌਂਸਲ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਅਤੇ ਸ਼ਹਿਰ ਦੀ ਬਿਹਤਰੀ ਲਈ ਕੰਮ ਕਰਨ ਲਈ ਵਚਨਬੱਧ ਹੈ।

Advertisement

Advertisement
Advertisement
Author Image

sukhwinder singh

View all posts

Advertisement