For the best experience, open
https://m.punjabitribuneonline.com
on your mobile browser.
Advertisement

ਸੰਘਰਸ਼ਾਂ ਵਿੱਚ ਔਰਤਾਂ ਦੀ ਸ਼ਮੂਲੀਅਤ ’ਤੇ ਜ਼ੋਰ

06:51 AM May 06, 2024 IST
ਸੰਘਰਸ਼ਾਂ ਵਿੱਚ ਔਰਤਾਂ ਦੀ ਸ਼ਮੂਲੀਅਤ ’ਤੇ ਜ਼ੋਰ
ਬੀਕੇਯੂ (ਡਕੌਂਦਾ) ਦੀ ਮੀਟਿੰਗ ਵਿੱਚ ਹਾਜ਼ਰ ਬੀਬੀਆਂ ਤੇ ਆਗੂ। -ਫੋਟੋ: ਸ਼ੇਤਰਾ
Advertisement

ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 5 ਮਈ
ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਨਾਲ ਸਬੰਧਤ ਮਹਿਲਾ ਕਿਸਾਨ ਆਗੂਆਂ ਦੀ ਮੀਟਿੰਗ ਪਿੰਡ ਲੱਖਾ ਵਿੱਚ ਹੋਈ। ਮੀਟਿੰਗ ਵਿੱਚ ਜਥੇਬੰਦੀ ਦੀ ਸੂਬਾਈ ਆਗੂ ਐਡਵੋਕੇਟ ਬਲਵੀਰ ਕੌਰ ਮਾਨਸਾ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਹਰ ਸੰਘਰਸ਼ ’ਚ ਔਰਤਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਔਰਤ ਸੰਘਰਸ਼ ਦੀ ਜਿੱਤ ’ਚ ਕਈ ਪੱਖਾਂ ਤੋਂ ਅਹਿਮ ਭੂਮਿਕਾ ਅਦਾ ਕਰਦੀਆਂ ਹਨ। ਕਿਸਾਨ ਆਗੂ ਸ਼ਿੰਦਰ ਕੌਰ ਅਤੇ ਕੁਲਵਿੰਦਰ ਕੌਰ ਅਕਲੀਆਂ ਨੇ ਔਰਤਾਂ ਨੂੰ ਪਿੰਡਾਂ ’ਚ ਇਕਾਈਆਂ ਬਣਾ ਕੇ ਲਾਮਬੰਦ ਹੋਣ ਦਾ ਸੱਦਾ ਦਿੱਤਾ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ ਨੇ ਦੱਸਿਆ ਕਿ ਭਾਜਪਾ ਅਤੇ ‘ਆਪ’ ਉਮੀਦਵਾਰਾਂ ਤੋਂ ਚੋਣਾਂ ’ਚ ਕੀਤੇ ਵਾਅਦੇ ਨਾ ਪੂਰੇ ਕਰਨ ਅਤੇ ਕਿਸਾਨ ਅੰਦੋਲਨ ’ਚ ਕਿਸਾਨਾਂ ਨਾਲ ਕੀਤੀ ਵਾਅਦਾਖ਼ਿਲਾਫ਼ੀ ਨਾਲ ਜੁੜਦੇ ਤਿੱਖੇ ਸਵਾਲ ਸ਼ਾਂਤਮਈ ਢੰਗ ਨਾਲ ਪੁੱਛੇ ਜਾਣਗੇ। ਇਸ ਮੌਕੇ ਬਲਾਕ ਪ੍ਰਧਾਨ ਹਰਚੰਦ ਸਿੰਘ ਢੋਲਣ, ਕਰਮ ਸਿੰਘ, ਸਤਿਬੀਰ ਸਿੰਘ, ਬਲਜਿੰਦਰ ਸਿੰਘ, ਕਲਦੀਪ ਸਿੰਘ ਤੇ ਚਮਕੌਰ ਸਿੰਘ ਗਿੱਲ ਆਦਿ ਹਾਜ਼ਰ ਸਨ।

Advertisement

Advertisement
Author Image

Advertisement
Advertisement
×