For the best experience, open
https://m.punjabitribuneonline.com
on your mobile browser.
Advertisement

ਮਿਆਰੀ ਸਿੱਖਿਆ ਲਈ ਪਹਿਲਕਦਮੀਆਂ ਦੀ ਮਹੱਤਤਾ ’ਤੇ ਜ਼ੋਰ

07:33 AM Apr 05, 2024 IST
ਮਿਆਰੀ ਸਿੱਖਿਆ ਲਈ ਪਹਿਲਕਦਮੀਆਂ ਦੀ ਮਹੱਤਤਾ ’ਤੇ ਜ਼ੋਰ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਖੇਤਰੀ ਪ੍ਰ੍ਰਤੀਨਿਧ
ਪਟਿਆਲਾ, 4 ਅਪਰੈਲ
ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਨਵੀਆਂ ਪਹਿਲਕਦਮੀਆਂ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਹ ਕੋਰਸ ਨਤੀਜਿਆਂ ਦੇ ਨਾਲ ਪ੍ਰੋਗਰਾਮ ਦੇ ਨਤੀਜਿਆਂ ਦੀ ਮੈਪਿੰਗ ਦੇ ਵਿਸ਼ੇ ’ਤੇ ਕਰਵਾਏ ਗਏ ਵਿਸ਼ੇਸ਼ ਲੈਕਚਰ ਮੌਕੇ ਆਪਣੇ ਵਿਚਾਰ ਪ੍ਰਗਟਾ ਰਹੇ ਸਨ।
ਵਾਈਸ ਚਾਂਸਲਰ ਨੇ ਕਿਹਾ ਕਿ ਪ੍ਰੋਗਰਾਮ ਦੇ ਨਤੀਜਿਆਂ ਨੂੰ ਕੋਰਸ ਦੇ ਨਤੀਜਿਆਂ ਨਾਲ ਮੈਪਿੰਗ ਕਰਕੇ ਹਰੇਕ ਕੋਰਸ ਦੇ ਸਾਰਥਕ ਯੋਗਦਾਨ ਨੂੰ ਯਕੀਨੀ ਬਣਾਉਣ ਵਿੱਚ ਸੰਸਥਾਵਾਂ ਅਹਿਮ ਭੂਮਿਕਾ ਨਿਭਾਅ ਸਕਦੀਆਂ ਹਨ। ਉਨ੍ਹਾਂ ਪ੍ਰੋਗਰਾਮ ਦੇ ਸਮੁੱਚੇ ਟੀਚਿਆਂ ਨੂੰ ਪੂਰਾ ਕਰਨ, ਸਿੱਖਿਆ ਦੀ ਗੁਣਵੱਤਾ ਅਤੇ ਸਾਰਥਕਤਾ ਨੂੰ ਵਧਾਉਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਨੇ ਪ੍ਰੋਗਰਾਮ ਅਤੇ ਕੋਰਸ ਦੇ ਉਦੇਸ਼ਾਂ ਵਿਚਕਾਰ ਰਣਨੀਤਕ ਅਨੁਕੂਲਤਾ ਦੇ ਮਹੱਤਵ ਨੂੰ ਵੀ ਰੇਖਾਂਕਿਤ ਕੀਤਾ। ਇਹ ਲੈਕਚਰ ਡਿਪਾਰਟਮੈਂਟ ਆਫ ਐਜੂਕੇਸ਼ਨ ਐਂਡ ਕਮਿਊਨਿਟੀ ਸਰਵਿਸ ਅਤੇ ਇੰਟਰਨਲ ਕੁਆਲਿਟੀ ਐਸ਼ੋਰੈਂਸ ਸੈੱਲ (ਆਈਕਿਊਏਸੀ) ਵੱਲੋਂ ਕਰਵਾਇਆ ਗਿਆ। ਸਮਾਗਮ ਦਾ ਉਦੇਸ਼ ਪਾਠਕ੍ਰਮ ਡਿਜ਼ਾਈਨ ਦੇ ਨਾਲ ਵਿੱਦਿਅਕ ਉਦੇਸ਼ਾਂ ਨੂੰ ਇਕਸਾਰ ਕਰਨ ’ਤੇ ਚਰਚਾ ਨੂੰ ਉਤਸ਼ਾਹਿਤ ਕਰਨਾ ਸੀ।
ਜਾਮੀਆ ਮਿਲੀਆ ਇਸਲਾਮੀਆ ਦੀ ਡਾ. ਭਾਟੀਆ ਨੇ ਵਿਦਿਅਕ ਪ੍ਰੋਗਰਾਮਾਂ ਨੂੰ ਸਿੱਖਣ ਦੇ ਨਤੀਜਿਆਂ ਨਾਲ ਜੋੜਨ ਦੀਆਂ ਪੇਚੀਦਗੀਆਂ ਬਾਰੇ ਦੱਸਿਆ। ਡਾ. ਭਾਟੀਆ ਨੇ ਪ੍ਰੋਗਰਾਮ ਅਤੇ ਕੋਰਸ ਦੇ ਨਤੀਜਿਆਂ ਦੋਵਾਂ ਦੀ ਪ੍ਰਾਪਤੀ ਨੂੰ ਪ੍ਰਮਾਣਿਤ ਕਰਨ ਵਿੱਚ ਮੁਲਾਂਕਣ ਵਿਧੀ ਦੀ ਭੂਮਿਕਾ ਬਾਰੇ ਵੀ ਚਰਚਾ ਕੀਤੀ। ਸਮਾਗਮ ਦੀ ਸ਼ੁਰੂਆਤ ਵੇਲੇ ਆਈਕਿਊਏਸੀ ਦੇ ਡਾਇਰੈਕਟਰ ਪ੍ਰੋ. ਧਰਮਵੀਰ ਸ਼ਰਮਾ ਨੇ ਡੈਲੀਗੇਟਾਂ ਦਾ ਰਸਮੀ ਸਵਾਗਤ ਕੀਤਾ। ਸਿੱਖਿਆ ਅਤੇ ਸਮਾਜ ਸੇਵਾ ਵਿਭਾਗ ਦੇ ਮੁਖੀ ਡਾ. ਜਗਪ੍ਰੀਤ ਕੌਰ ਨੇ ਮੁੱਖ ਬੁਲਾਰੇ ਡਾ. ਹਰਜੀਤ ਕੌਰ ਭਾਟੀਆ ਨਾਲ ਜਾਣ-ਪਛਾਣ ਕਰਵਾਈ। ਆਈਕਿਊਏਸੀ ਦੇ ਕੋਆਰਡੀਨੇਟਰ ਡਾ. ਉਮਰਾਓ ਸਿੰਘ ਨੇ ਆਈਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ। ਸਮਾਗਮ ਵਿੱਚ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਨਾਲ-ਨਾਲ ਰਾਜ ਭਰ ਦੀਆਂ ਸੰਸਥਾਵਾਂ ਦੇ ਫੈਕਲਟੀ ਮੈਂਬਰਾਂ, ਖੋਜਕਾਰਾਂ ਅਤੇ ਸਿੱਖਿਆ ਸ਼ਾਸਤਰੀਆਂ ਦੀ ਸਰਗਰਮ ਸ਼ਮੂਲੀਅਤ ਦੇਖਣ ਨੂੰ ਮਿਲੀ।

Advertisement

Advertisement
Author Image

Advertisement
Advertisement
×