For the best experience, open
https://m.punjabitribuneonline.com
on your mobile browser.
Advertisement

ਯੂਨੀਵਰਸਿਟੀ ਦੀ ਸ਼ਾਨਦਾਰ ਵਿਰਾਸਤ ਨੂੰ ਸੰਭਾਲਣ ਲਈ ਹੋਰ ਬਿਹਤਰ ਕੰਮ ਕੀਤੇ ਜਾਣ ਦੀ ਲੋੜ ’ਤੇ ਜ਼ੋਰ

11:01 AM May 01, 2024 IST
ਯੂਨੀਵਰਸਿਟੀ ਦੀ ਸ਼ਾਨਦਾਰ ਵਿਰਾਸਤ ਨੂੰ ਸੰਭਾਲਣ ਲਈ ਹੋਰ ਬਿਹਤਰ ਕੰਮ ਕੀਤੇ ਜਾਣ ਦੀ ਲੋੜ ’ਤੇ ਜ਼ੋਰ
ਪੰਜਾਬੀ ਯੂਨੀਵਰਸਿਟੀ ਦੇ ਸਥਾਪਨਾ ਦਿਵਸ ਮੌਕੇ ਕਰਵਾਏ ਸਮਾਗਮ ਦੀ ਝਲਕ।
Advertisement

ਖੇਤਰੀ ਪ੍ਰਤੀਨਿਧ
ਪਟਿਆਲਾ, 30 ਅਪਰੈਲ
ਪੰਜਾਬੀ ਯੂਨੀਵਰਸਿਟੀ ਦਾ 63ਵਾਂ ਸਥਾਪਨਾ ਦਿਵਸ ਅੱਜ ਮਨਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਕਰਦਿਆਂ ਵਾਈਸ ਚਾਂਸਲਰ ਕੇ.ਕੇ. ਯਾਦਵ ਨੇ ਕਿਹਾ ਕਿ ਜਦੋਂ ਕਿਸੇ ਆਦਾਰੇ ਦਾ ਇਤਿਹਾਸ ਸ਼ਾਨਦਾਰ ਰਿਹਾ ਹੋਵੇ, ਤਾਂ ਉਸ ਵਿੱਚ ਕੰਮ ਕਰਨ ਵਾਲਿਆਂ ਦੀ ਜ਼ਿੰਮੇਵਾਰੀ ਹੋਰ ਵੀ ਵਧ ਜਾਂਦੀ ਹੈ ਤੇ ਪੰਜਾਬੀ ਯੂਨੀਵਰਸਿਟੀ ਦੇ ਮਾਮਲੇ ਵਿੱਚ ਇਹ ਗੱਲ ਪੂਰੀ ਤਰ੍ਹਾਂ ਢੁਕਦੀ ਹੈ।
ਪੰਜਾਬੀ ਯੂਨੀਵਰਸਿਟੀ ਦੀ ਸ਼ਾਨਦਾਰ ਵਿਰਾਸਤ ਦੱਸਦਿਆਂ, ਉਨ੍ਹਾਂ ਨੇ ਇਸ ਨੂੰ ਸੰਭਾਲਣ ਲਈ ਭਵਿੱਖ ਵਿੱਚ ਹੋਰ ਬਿਹਤਰ ਕੰਮ ਕੀਤੇ ਜਾਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਇਸ ਮੌਕੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਾਬਕਾ ਵਾਈਸ ਚਾਂਸਲਰ ਪ੍ਰੋ. ਅਰੁਨ ਗਰੋਵਰ ਨੇ ਮੁੱਖ ਬੁਲਾਰੇ ਵਜੋਂ 1850 ਦੇ ਸਮੇਂ ਤੋਂ ਲੈ ਕੇ ਪੰਜਾਬੀ ਮੂਲ ਦੇ ਵਿਗਿਆਨੀਆਂ ਬਾਰੇ ਗੱਲ ਕੀਤੀ। ਦੂਜੇ ਮੁੱਖ ਬੁਲਾਰੇ ਨਾਵਲਕਾਰ ਬਲਦੇਵ ਸਿੰਘ ਸੜਕਨਾਮਾ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਦੇ ਅਕਾਦਮਿਕ ਮਾਹੌਲ ਨੇ ਉਨ੍ਹਾਂ ਨੂੰ ਹਮੇਸ਼ਾ ਹੀ ਸੁਖਾਵਾਂ ਮਹਿਸੂਸ ਕਰਵਾਇਆ ਹੈ।
ਸਥਾਪਨਾ ਦਿਵਸ ਪ੍ਰੋਗਰਾਮ ਦੇ ਕੋਆਰਡੀਨੇਟਰ ਪ੍ਰੋ. ਗੁਰਮੁਖ ਸਿੰਘ, ਡੀਨ ਅਕਾਦਮਿਕ ਮਾਮਲੇ ਪ੍ਰੋ. ਏ. ਕੇ. ਤਿਵਾੜੀ ਤੇ ਰਜਿਸਟਰਾਰ ਪ੍ਰੋ. ਨਵਜੋਤ ਕੌਰ ਨੇ ਵੀ ਵਿਚਾਰ ਪੇਸ਼ ਕੀਤੇ। ਡਾ. ਏ. ਐੱਲ. ਜੇ. ਰਾਉ ਨੂੰ ਉਨ੍ਹਾਂ ਵੱਲੋਂ ਖੋਜ ਅਤੇ ਅਕਾਦਮਿਕ ਖੇਤਰ ਵਿੱਚ ਪਾਏ ਯੋਗਦਾਨ ਬਦਲੇ ਸਨਮਾਨਿਤ ਕੀਤਾ ਗਿਆ।
ਨਵੇਂ ਵਾਈਸ ਚਾਂਸਲਰ. ਕੇ. ਕੇ. ਯਾਦਵ ਦੀ ਅਗਵਾਈ ਵਿੱਚ ਸ਼ੁਰੂ ਕੀਤੀ ਗਈ ਨਵੀਂ ਪ੍ਰਥਾ ਦੌਰਾਨ ਆਪਣੇ ਸਭ ਤੋਂ ਸੀਨੀਅਰ ਸੇਵਾ-ਨਵਿਰਤ ਅਧਿਆਪਕਾਂ ਤੇ ਕਰਮਚਾਰੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ ਜਿਨ੍ਹਾਂ ’ਚ ਪ੍ਰੋ. ਨਿਰਭੈ ਸਿੰਘ, ਦਲੀਪ ਸਿੰਘ ਉੱਪਲ, ਸੁਰਜੀਤ ਸਿੰਘ ਰਿਸਟੋਰਰ, ਅਜ਼ਾਦ ਸਿੰਘ ਅਤੇ ਅਮਰੀਕ ਸਿੰਘ ਸ਼ਾਮਿਲ ਰਹੇ। ਪਬਲੀਕੇਸ਼ਨ ਬਿਊਰੋ ਵੱਲੋਂ ਪ੍ਰਕਾਸ਼ਿਤ ਸੱਤ ਪੁਸਤਕਾਂ ਦਾ ਲੋਕ ਅਰਪਣ ਵੀ ਕੀਤਾ ਗਿਆ। ਮੰਚ ਸੰਚਾਲਨ ਡਾ. ਗਗਨਦੀਪ ਥਾਪਾ ਨੇ ਕੀਤਾ।

Advertisement

Advertisement
Author Image

Advertisement
Advertisement
×