ਮੁਲਾਜ਼ਮ ਆਗੂ ਸੰਘਰਸ਼ ਦੇ ਰੌਂਅ ’ਚ
06:06 AM Nov 20, 2024 IST
ਪੱਤਰ ਪ੍ਰੇਰਕ
ਲਹਿਰਾਗਾਗਾ, 19 ਨਵੰਬਰ
ਪੰਜਾਬ ਮੁਲਾਜ਼ਮ ਆਗੂਆਂ ਦੀ ਕੈਬਿਨਟ ਸਬ-ਕਮੇਟੀ ਨਾਲ ਵਿੱਤ ਮੰਤਰੀ ਹਰਪਾਲ ਚੀਮਾ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਇਸ ਵਿੱਚ ਸਿੱਖਿਆ ਵਿਭਾਗ ਅਤੇ ਮੁੱਖ ਸਕੱਤਰ ਦਫ਼ਤਰ ਦੇ ਅਧਿਕਾਰੀ ਮੌਜੂਦ ਸਨ। ਸਰਵ ਸਿੱਖਿਆ ਅਭਿਆਨ ਮਿੱਡ-ਡੇਅ ਮੀਲ ਦਫਤਰੀ ਕਰਮਚਾਰੀ ਯੂਨੀਅਨ ਦੇ ਆਗੂ ਉਂਕਾਰ ਸਿੰਘ ਲਹਿਰਾਗਾਗਾ ਨੇ ਕਿਹਾ ਕਿ ਸਕੱਤਰ ਸਕੂਲ ਸਿੱਖਿਆ ਵੱਲੋਂ 20 ਨਵੰਬਰ ਨੂੰ ਜਥੇਬੰਦੀ ਨੂੰ ਮੀਟਿੰਗ ਦਾ ਸੱਦਾ ਦਿੱਤਾ ਗਿਆ ਹੈ, ਜਿਸ ਵਿੱਚ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਅਤੇ ਤਨਖਾਹ ਕਟੌਤੀ ਦੂਰ ਕਰਨ ਸਬੰਧੀ ਅਗਲੀ ਵਿਚਾਰ ਚਰਚਾ ਕੀਤੀ ਜਾਵੇਗੀ। ਆਗੂਆ ਨੇ ਐਲਾਨ ਕੀਤਾ ਕਿ ਜੇ 20 ਨਵੰਬਰ ਦੀ ਮੀਟਿੰਗ ਵਿੱਚ ਸਕੱਤਰ ਸਕੂਲ ਸਿੱਖਿਆ ਵੱਲੋਂ ਕੋਈ ਠੋਸ ਵਿਸ਼ਵਾਸ ਨਾ ਦਿੱਤਾ ਗਿਆ ਤਾਂ ਦਫ਼ਤਰੀ ਮੁਲਾਜ਼ਮ ਸਿੱਖਿਆ ਵਿਭਾਗ ਦੇ ਦਫਤਰ ਦਾ ਘਿਰਾਓ ਕਰਕੇ ਉੱਥੇ ਹੀ ਪੱਕਾ ਧਰਨਾ ਲਗਾਉਣਗੇ ਤੇ ਵਿਭਾਗੀ ਕੰਮਾਂ ਦਾ ਬਾਈਕਾਟ ਕਰਕੇ ਮੁਕੰਮਲ ਕੰਮ ਠੱਪ ਕਰਨਗੇ।
Advertisement
Advertisement