ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁੱਖ ਮੰਤਰੀ ਦਫ਼ਤਰ ਵੱਲੋਂ ਵਾਰ-ਵਾਰ ਮੀਟਿੰਗਾਂ ਮੁਲਤਵੀ ਕਰਨ ਤੋਂ ਮੁਲਾਜ਼ਮ ਤੇ ਪੈਨਸ਼ਨਰ ਖ਼ਫ਼ਾ

08:02 AM Aug 24, 2024 IST

ਕੁਲਦੀਪ ਸਿੰਘ
ਚੰਡੀਗੜ੍ਹ, 23 ਅਗਸਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਮੀਟਿੰਗਾਂ ਵਾਰ-ਵਾਰ ਮੁਲਤਵੀ ਕੀਤੇ ਜਾਣ ਤੋਂ ਸਾਂਝਾ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਫਰੰਟ ਖਫ਼ਾ ਹੋ ਗਿਆ ਹੈ। ਫਰੰਟ ਨੇ ਹੁਣ ਕੈਬਨਿਟ ਸਬ-ਕਮੇਟੀ ਨਾਲ 12 ਸਤੰਬਰ ਦੀ ਮੀਟਿੰਗ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਅਤੇ 3 ਸਤੰਬਰ ਨੂੰ ਵਿਧਾਨ ਸਭਾ ਵੱਲ ਰੋਸ ਮਾਰਚ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧੀ ਫੈਸਲਾ ਫਰੰਟ ਦੀ ਅੱਜ ਹੋਈ ਆਨਲਾਈਨ ਮੀਟਿੰਗ ਵਿੱਚ ਲਿਆ ਗਿਆ। ਸਾਂਝਾ ਫਰੰਟ ਦੇ ਆਗੂਆਂ ਸਤੀਸ਼ ਰਾਣਾ, ਕਰਮ ਸਿੰਘ ਧਨੋਆ, ਜਰਮਨਜੀਤ ਸਿੰਘ, ਐੱਨਕੇ ਕਲਸੀ, ਜਸਵੀਰ ਤਲਵਾੜਾ, ਬਾਜ ਸਿੰਘ ਖਹਿਰਾ ਨੇ ਆਖਿਆ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਵੱਲੋਂ ਪਹਿਲੀ ਜੁਲਾਈ ਨੂੰ ਫਗਵਾੜਾ ਵਿਚ ਸਾਂਝੇ ਫਰੰਟ ਨਾਲ ਮੀਟਿੰਗ ਕਰਕੇ ਚੋਣ ਜ਼ਾਬਤਾ ਖ਼ਤਮ ਹੋਣ ਉਪਰੰਤ 25 ਜੁਲਾਈ ਨੂੰ ਪੰਜਾਬ ਭਵਨ ਚੰਡੀਗੜ੍ਹ ਵਿਚ ਮੀਟਿੰਗ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਪ੍ਰੰਤੂ ਮੁੱਖ ਮੰਤਰੀ ਦਫਤਰ ਵੱਲੋਂ ਇਹ ਮੀਟਿੰਗ ਮੁਲਤਵੀ ਕਰਕੇ ਮੁੜ 2 ਅਗਸਤ ਦੀ ਮੀਟਿੰਗ ਤੈਅ ਕੀਤੀ ਗਈ। ਇਹ ਮੀਟਿੰਗ ਵੀ ਨਹੀਂ ਕੀਤੀ ਗਈ ਤੇ ਮੁੜ 22 ਅਗਸਤ ਦੀ ਮੀਟਿੰਗ ਤੈਅ ਕੀਤੀ ਗਈ ਪਰ ਇਹ ਮੀਟਿੰਗ ਵੀ ਮੁਲਤਵੀ ਕਰ ਕੇ 12 ਸਤੰਬਰ ਨੂੰ ਕੈਬਨਿਟ ਸਬ-ਕਮੇਟੀ ਨਾਲ ਮੀਟਿੰਗ ਕਰਨ ਦਾ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਆਗੂਆਂ ਨੇ ਆਖਿਆ ਕਿ ਸਾਂਝਾ ਫਰੰਟ ਵੱਲੋਂ ਫੈਸਲਾ ਕੀਤਾ ਗਿਆ ਕਿ ਕੈਬਨਿਟ ਸਬ-ਕਮੇਟੀ ਨਾਲ ਮੀਟਿੰਗ ਨਹੀਂ ਕੀਤੀ ਜਾਵੇਗੀ ਕਿਉਂਕਿ ਇਸ ਪੱਧਰ ਦੀਆਂ ਪਹਿਲਾਂ ਵੀ ਕਈ ਮੀਟਿੰਗਾਂ ਹੋ ਚੁੱਕੀਆਂ ਹਨ ਜੋ ਬੇਸਿੱਟਾ ਰਹੀਆਂ ਹਨ।

Advertisement

Advertisement