ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਸਰਕਾਰ ਦੇ ਪੁਤਲੇ ਫੂਕੇ

06:37 AM Aug 07, 2024 IST

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 6 ਅਗਸਤ
ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੱਦੇ ’ਤੇ ਅੱਜ ਜਥੇਬੰਦੀ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਾਹਮਣੇ ਇੱਕ ਰੋਸ ਰੈਲੀ ਕਰਨ ਉਪਰੰਤ ਪੰਜਾਬ ਸਰਕਾਰ ਦਾ ਪੁਤਲਾ ਅਤੇ ਲਾਰਿਆਂ ਦੀ ਪੰਡ ਫੂਕੀ ਗਈ। ਰੋਸ ਵਿਖਾਵੇ ਦੀ ਅਗਵਾਈ ਜ਼ਿਲ੍ਹਾ ਕਨਵੀਨਰ ਗੁਰਦੀਪ ਸਿੰਘ ਬਾਜਵਾ , ਅਸ਼ਵਨੀ ਅਵਸਥੀ, ਅਜੈ ਕੁਮਾਰ ਸਨੋਤਰਾ, ਜੋਗਿੰਦਰ ਸਿੰਘ, ਰਾਮ ਲੁਭਾਇਆ, ਸੁਖਦੇਵ ਸਿੰਘ ਪੰਨੂ, ਜੋਗਿੰਦਰ ਸਿੰਘ, ਕੁਲਦੀਪ ਸਿੰਘ ਉਦੋਕੇ, ਸੱਤਿਆਪਾਲ ਗੁਪਤਾ, ਬਲਦੇਵ ਸਿੰਘ ਲੁਹਾਰਕਾ, ਬੋਬਿੰਦਰ ਸਿੰਘ ਤੇ ਹਰਵਿੰਦਰ ਸਿੰਘ ਸੁਲਤਾਨਵਿੰਡ ਨੇ ਕੀਤੀ।
ਇਸ ਮੌਕੇ ਆਗੂਆਂ ਨੇ ਕਿਹਾ ਕਿ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਮੌਕੇ ਸਾਂਝਾ ਫਰੰਟ ਵੱਲੋਂ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਅੰਦਰ 6 ਜੁਲਾਈ ਨੂੰ ਕੀਤੇ ਜਾਣ ਵਾਲੇ ਝੰਡਾ ਮਾਰਚ ਦੇ ਐਕਸ਼ਨ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਸਾਂਝਾ ਫਰੰਟ ਨੂੰ ਪੰਜਾਬ ਦੇ ਮੁੱਖ ਮੰਤਰੀ ਨਾਲ 1 ਜੁਲਾਈ ਨੂੰ ਮੀਟਿੰਗ ਕਰਨ ਲਈ ਲਿਖਤੀ ਸੱਦਾ ਪੱਤਰ ਦਿੱਤਾ ਗਿਆ ਸੀ। ਇਸ ਮੀਟਿੰਗ ’ਚ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ’ਤੇ ਚਰਚਾ ਕਰਦਿਆਂ ਮੁੱਖ ਮੰਤਰੀ ਨੇ ਇਹ ਆਖਿਆ ਸੀ ਕਿ ਹੁਣ ਚੋਣ ਜ਼ਾਬਤਾ ਲੱਗਿਆ ਹੋਇਆ ਹੈ, ਇਸ ਕਰ ਕੇ ਹੁਣ ਕਿਸੇ ਵੀ ਮੰਗ ’ਤੇ ਐਲਾਨ ਨਹੀਂ ਕੀਤਾ ਜਾ ਸਕਦਾ। ਇਸ ਲਈ ਸਾਂਝਾ ਫਰੰਟ ਨਾਲ ਦੁਬਾਰਾ 25 ਜੁਲਾਈ ਨੂੰ ਪੰਜਾਬ ਭਵਨ ’ਚ ਪੈਨਲ ਮੀਟਿੰਗ ਹੋਵੇਗੀ। ਸਾਂਝਾ ਫਰੰਟ ਦੇ ਆਗੂਆਂ ਨੇ ਆਖਿਆ ਕਿ ਅਫਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਪਹਿਲਾਂ 25 ਜੁਲਾਈ ਦੀ ਤੇ ਹੁਣ 2 ਅਗਸਤ ਦੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਹੁਣ ਇਹ ਮੀਟਿੰਗ 22 ਅਗਸਤ ’ਤੇ ਪਾ ਦਿੱਤੀ ਹੈ। ਇਸ ਲਈ ਸਾਂਝਾ ਫਰੰਟ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਦਾ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਇਸ ਉਪਰੰਤ ਸਾਂਝਾ ਫਰੰਟ ਵੱਲੋਂ 10 ਅਗਸਤ ਨੂੰ ਪੈਨਸ਼ਨਰ ਇਨਫੋਰਮੇਸ਼ਨ ਸੈਂਟਰ (ਪੈਨਸ਼ਨ ਭਵਨ) ਲੁਧਿਆਣਾ ਵਿੱਚ ਮੀਟਿੰਗ ਕਰਕੇ ਅਗਲੇ ਸੰਘਰਸ਼ਾਂ ਦਾ ਐਲਾਨ ਕੀਤਾ ਜਾਵੇਗਾ।
ਧਾਰੀਵਾਲ (ਸੁੱਚਾ ਸਿੰਘ ਪਸਨਾਵਾਲ): ਪਾਵਰਕੌਮ ਤੇ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਪੰਜਾਬ ਦੇ ਮੰਡਲ ਯੂਨਿਟ ਧਾਰੀਵਾਲ ਵੱਲੋਂ ਪ੍ਰਧਾਨ ਹਰਕਿਰਪਾਲ ਸਿੰਘ ਦੀ ਅਗਵਾਈ ਹੇਠ ਇਥੇ ਸਬ-ਡਿਵੀਜ਼ਨ ਦਫਤਰ ਸਾਹਮਣੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ।
ਜਲੰਧਰ (ਹਤਿੰਦਰ ਮਹਿਤਾ): ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਜਲੰਧਰ ਵੱਲੋਂ ਪੁੱਡਾ ਗਰਾਊਂਡ ਜਲੰਧਰ ’ਚ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ। ਮੁੱਖ ਮੰਤਰੀ ਦੀ ਡੰਗ ਟਪਾਊ ਨੀਤੀ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਆਗੂਆਂ ਨੇ ਆਖਿਆ ਕਿ ਮੁੱਖ ਮੰਤਰੀ ਵੱਲੋਂ ਲਗਾਤਾਰ ਮੀਟਿੰਗ ਮੁਲਤਵੀ ਕਰ ਕੇ ਪੰਜਾਬ ਦੇ 7 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਵੱਡਾ ਧੋਖਾ ਕੀਤਾ ਹੈ।

Advertisement

ਸਰਕਾਰ ਖ਼ਿਲਾਫ਼ ਅਰਥੀ ਫੂਕ ਪ੍ਰਦਰਸ਼ਨ

ਗੜ੍ਹਸ਼ੰਕਰ (ਜੇਬੀ ਸੇਖੋਂ/ਜੋਗਿੰਦਰ ਕੁੱਲੇਵਾਲ): ਮੁਲਾਜ਼ਮ ਅਤੇ ਪੈਨਸ਼ਨਰ ਸਾਂਝੇ ਫਰੰਟ ਨੇ ਮੁੱਖ ਮੰਤਰੀ ਵੱਲੋਂ ਮੀਟਿੰਗਾਂ ਦੇ ਕੇ ਵਾਰ-ਵਾਰ ਮੁਕਰਨ ਦੇ ਖ਼ਿਲਾਫ਼ ਸਥਾਨਕ ਸ਼ਹਿਰ ਦੇ ਬੰਗਾ ਚੌਕ ਵਿੱਚ ਸਰਕਾਰ ਖਿਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ। ਇਸ ਮੌਕੇ ਮੁਲਾਜ਼ਮ ਆਗੂ ਮੱਖਣ ਸਿੰਘ, ਮੁਕੇਸ਼ ਕੁਮਾਰ, ਸ਼ਾਮ ਸੁੰਦਰ, ਅਮਰੀਕ ਸਿੰਘ, ਸਰੂਪ ਚੰਦ, ਸੁਖਦੇਵ ਡਾਨਸੀਵਾਲ, ਬਲਵੀਰ ਖਾਨਪੁਰੀ, ਪਵਨ ਗੋਇਲ, ਸ਼ਰਮੀਲਾ ਰਾਣੀ ਨੇ ਕਿਹਾ ਕਿ ਵਿਸ਼ਵ ਵਪਾਰ ਸੰਸਥਾ ਅਤੇ ਵਿਦੇਸ਼ੀ ਕਾਰਪੋਰੇਟਾਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਦੇਸ਼ ਵਿੱਚ ਧੜੱਲੇ ਨਾਲ ਲਾਗੂ ਕੀਤੀਆਂ ਜਾ ਰਹੀਆਂ ਆਰਥਿਕ ਨੀਤੀਆਂ ਕਾਰਨ ਵੱਖ-ਵੱਖ ਤਬਕਿਆਂ ਦਾ ਜਿਊਣਾ ਦੁੱਭਰ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਅਹਿਮ ਮੰਗਾਂ ਮੰਨਣ ਤੋਂ ਲਗਾਤਾਰ ਟਾਲਾ ਵੱਟ ਰਹੀ ਹੈ।

ਮਿਨੀ ਸਕੱਤਰੇਤ ਦੇ ਬਾਹਰ ਰੋਸ ਮੁਜ਼ਾਹਰਾ

ਹੁਸ਼ਿਆਰਪੁਰ (ਹਰਪ੍ਰੀਤ ਕੌਰ): ਮੁੱਖ ਮੰਤਰੀ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਹੱਲ ਕਰਨ ਦੀ ਥਾਂ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਨੂੰ ਵਾਰ-ਵਾਰ ਮੀਟਿੰਗ ਦਾ ਸਮਾਂ ਦੇ ਕੇ ਮੀਟਿੰਗਾਂ ਰੱਦ ਕਰਨ ਦੇ ਵਿਰੋਧ ’ਚ ਮੁਲਾਜ਼ਮ ਤੇ ਪੈਨਸ਼ਨਰਜ਼ ਵਰਗ ਨੇ ਸਰਕਾਰ ਵਿਰੁੱਧ ਮਿਨੀ ਸਕੱਤਰੇਤ ਦੇ ਬਾਹਰ ਰੋਸ ਮੁਜ਼ਾਹਰਾ ਕੀਤਾ। ਇਸ ਮੌਕੇ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੇ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਸਾਂਝਾ ਫਰੰਟ ਨੂੰ ਵਾਰ-ਵਾਰ ਮੀਟਿੰਗ ਦਾ ਸਮਾਂ ਦੇ ਕੇ ਗੁਮਰਾਹ ਕਰ ਰਹੇ ਹਨ।

Advertisement

Advertisement
Advertisement