ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁਲਾਜ਼ਮ ਅਤੇ ਪੈਨਸ਼ਨਰ ਸੰਘਰਸ਼ ਵਿੱਢਣ ਲਈ ਬਜ਼ਿੱਦ

08:59 AM Aug 19, 2024 IST
ਬਰਨਾਲਾ ਰੈਲੀ ਲਈ ਧੂਰੀ ਤੋਂ ਰਵਾਨਾ ਹੁੰਦਾ ਹੋਇਆ ਕਾਫ਼ਲਾ।

ਨਿੱਜੀ ਪੱਤਰ ਪ੍ਰੇਰਕ
ਧੂਰੀ, 18 ਅਗਸਤ
ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਜ਼ਿਮਨੀ ਚੋਣਾਂ ਵਾਲੇ ਹਲਕਿਆਂ ਵਿੱਚ ਰੈਲੀਆਂ ਕਰਨ ਦੇ ਉਲੀਕੇ ਪ੍ਰੋਗਰਾਮ ਤਹਿਤ ਅੱਜ ਬਰਨਾਲਾ ਰੈਲੀ ਲਈ ਧੂਰੀ ਤੋਂ ਕਾਰਜਕਾਰੀ ਪ੍ਰਧਾਨ ਜਸਦੇਵ ਸਿੰਘ, ਸਕੱਤਰ ਡਾਕਟਰ ਅਮਰਜੀਤ ਸਿੰਘ ਦੀ ਅਗਵਾਈ ਹੇਠ ਵੱਡਾ ਕਾਫ਼ਲਾ ਰਵਾਨਾ ਹੋਇਆ। ਮੁਲਾਜ਼ਮ ਤੇ ਪੈਨਸ਼ਨਰਾਂ ਵਿੱਚ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪ੍ਰਤੀ ਰੋਸ ਹੈ ਕਿਉਂਕਿ ਸਰਕਾਰ ਵਾਰ-ਵਾਰ ਮੀਟਿੰਗ ਦਾ ਸਮਾਂ ਦੇ ਕੇ ਵਾਅਦਾਖ਼ਿਲਾਫ਼ੀ ਕਰ ਰਹੀ ਹੈ। ਇਸ ਕਾਰਨ ਮੁਲਾਜ਼ਮ ਤੇ ਪੈਨਸ਼ਨਰ ਸਰਕਾਰ ਨੂੰ ਜ਼ਿਮਨੀ ਚੋਣਾਂ ਵਿੱਚ ਸਬਕ ਸਿਖਾਉਣ ਦੀ ਮਨਸ਼ਾ ਨਾਲ ਸੰਘਰਸ਼ ਦੇ ਪ੍ਰੋਗਰਾਮ ਉਲੀਕ ਰਹੇ ਹਨ। ਸੀਨੀਅਰ ਆਗੂ ਕੁਲਵੰਤ ਸਿੰਘ , ਚਰਨਜੀਤ ਸਿੰਘ ਕੈਂਥ ਤੇ ਰਤਨ ਸਿੰਘ ਭੰਡਾਰੀ ਨੇ ਦੱਸਿਆ ਕਿ ਮੁਲਾਜ਼ਮ ਤੇ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਮਕ ਅਵਸਥਾ ਵਿੱਚ ਪਈਆਂ ਮੰਗਾਂ, ਜਿਨਾਂ ਵਿੱਚ ਛੇਵੇਂ ਪੰਜਾਬ ਪੇਅ ਕਮਿਸ਼ਨ ਨੂੰ ਲਾਗੂ ਕਰਵਾਉਣ , 1.1 2016 ਤੋਂ 30. 6 2021 ਤੱਕ ਪੇ ਰਵੀਜ਼ਨ ਤੇ ਕਮਾਈ ਛੁੱਟੀਆਂ ਦਾ ਬਕਾਇਆ , ਡੀਏ ਦੀਆਂ ਬਕਾਏ ਸਮੇਤ ਰਹਿੰਦੀਆਂ ਕਿਸ਼ਤਾਂ, ਪੈਨਸ਼ਨਰਾਂ ਲਈ 2.59 ਫੈਕਟਰ ਲਾਗੂ ਕਰਵਾਉਣਾ , ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਵਾਉਣ, ਪੁਰਾਣੀ ਪੈਨਸ਼ਨ ਅਸਲ ਰੂਪ ਵਿੱਚ ਲਾਗੂ ਕਰਵਾਉਣ, ਕੰਪਿਊਟਰ ਟੀਚਰਜ਼ ਨੂੰ ਵਿਭਾਗ ਵਿੱਚ ਮਰਜ਼ ਕਰਨ ਅਤੇ ਮੈਡੀਕਲ ਭੱਤਾ 2000 ਰੁਪਏ ਕਰਨ ਆਦਿ ਨੂੰ ਲਾਗੂ ਕਰਵਾਉਣਾ ਸ਼ਾਮਲ ਹੈ । ਇਸ ਮੌਕੇ ਸੋਮ ਨਾਥ ਅੱਤਰੀ, ਗੁਰਮੇਲ ਸਿੰਘ, ਗਿਆਨ ਚੰਦ, ਪ੍ਰੀਤਮ ਸਿੰਘ, ਜੈ ਦੇਵ ਸ਼ਰਮਾ,ਅਮਰਜੀਤ ਗੋਇਲ, ਫ਼ਕੀਰ ਸਿੰਘ, ਦਰਸ਼ਨ ਸਿੰਘ, ਇੰਦਰਜੀਤ ਸ਼ਰਮਾ, ਗੁਰਚਰਨ ਸਿੰਘ , ਸਾਧੂ ਸਿੰਘ ਪੇਧਨੀ ਹਾਜ਼ਰ ਸਨ।

Advertisement

Advertisement
Advertisement